Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਟ੍ਰੀਟਮੈਂਟ ਪਲਾਂਟ ਦੇ ਨਾਂ ਉੱਤੇ 80 ਕਰੋੜ ਦਾ ਠੱਗੀ

February 08, 2019 08:40 PM

ਲੁਧਿਆਣਾ, 8 ਫਰਵਰੀ (ਪੋਸਟ ਬਿਊਰੋ)- ਸਿਵਲ ਲਾਈਨਜ਼ ਦੇ ਸੀਵਰੇਜ ਨੂੰ ਬਾਲੋਕੇ ਟ੍ਰੀਟਮੈਂਟ ਪਲਾਂਟ ਦੇ ਨਾਲ ਜੋੜਨ ਲਈ ਸਰਕਾਰ ਨੇ ਇਸ ਪਲਾਂਟ 'ਤੇ 80 ਕਰੋੜ ਰੁਪਏ ਖਰਚ ਕੀਤੇ, ਪਰ ਕੋਈ ਲਾਭ ਨਹੀਂ ਮਿਲਿਆ ਤੇ ਸਰਕਾਰੀ ਖਜ਼ਾਨੇ ਵਿੱਚ 80 ਕਰੋੜ ਰੁਪਏ ਦਾ ਚੂਨਾ ਲੱਗ ਗਿਆ ਹੈ।
ਅਧਿਕਾਰੀਆਂ ਤੇ ਠੇਕੇਦਾਰ ਦੀ ਮਿਲੀਭੁਗਤ ਕਾਰਨ ਕਰੋੜਾਂ ਦੀ ਲਾਗਤ ਨਾਲ ਤਿਆਰ ਕੀਤਾ ਪ੍ਰਾਜੈਕਟ ਬੰਦ ਪਿਆ ਹੈ। ਠੇਕੇਦਾਰ ਤੇ ਨਗਰ ਨਿਗਮ ਅਧਿਕਾਰੀਆਂ 'ਤੇ ਭਿ੍ਰਸ਼ਟਾਚਾਰ ਦੇ ਦੋਸ਼ ਲਾ ਕੇ ਇੱਕ ਸਥਾਨਕ ਨਿਵਾਸੀ ਨੇ ਏ ਡੀ ਜੀ ਪੀ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਅਤੇ ਮੁਲਜ਼ਮਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਬੁੱਢੇ ਨਾਲੇ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਕਾਫੀ ਕੁਝ ਕੀਤਾ ਜਾ ਰਿਹਾ ਹੈ ਅਤੇ ਸਿਵਲ ਲਾਈਨਜ਼ ਸੀਵਰੇਜ ਦਾ ਪਾਣੀ ਬੁੱਢੇ ਨਾਲੇ ਵਿੱਚ ਪਾਉਣ ਦੀ ਥਾਂ ਬਾਲੋਕੇ ਟ੍ਰੀਟਮੈਂਟ ਪਲਾਂਟ ਤੱਕ ਲਿਜਾਣ ਲਈ ਅੱਠ ਸਾਲ ਪਹਿਲਾਂ ਪਾਈਪ ਲਾਈਨ ਵਿਛਾਈ ਗਈ ਸੀ, ਜਿਸ 'ਤੇ 80 ਕਰੋੜ ਰੁਪਏ ਦਾ ਖਰਚ ਆਇਆ ਸੀ। ਦੋਸ਼ ਲਾਇਆ ਗਿਆ ਹੈ ਕਿ ਪਾਈਪ ਲਾਈਨ ਦਾ ਲੈਵਲ ਸਹੀ ਨਾ ਹੋਣ ਕਾਰਨ ਉਸ ਵਿੱਚੋਂ ਪਾਣੀ ਦਾ ਵਹਾਅ ਸਿਰਫ ਦੋ ਫੀਸਦੀ ਹੈ। ਇਸ ਦੀ ਨਿਕਾਸੀ ਨਾ ਹੋਣ ਕਾਰਨ ਨਿਊ ਕੁੰਦਨ ਪੁਰੀ ਵਿੱਚ ਲੱਗੇ ਦੋਵੇਂ ਡਿਸਪੋਜ਼ਲਜ਼ ਨੂੰ 16 ਘੰਟੇ ਚਲਾ ਕੇ ਸੀਵਰੇਜ ਦਾ ਪਾਣੀ ਪਹਿਲਾਂ ਦੀ ਤਰ੍ਹਾਂ ਬੁੱਢੇ ਨਾਲੇ ਵਿੱਚ ਸੁੱਟਿਆ ਜਾ ਰਿਹਾ ਹੈ। ਨਿਊ ਕੁੰਦਨ ਪੁਰੀ ਦੇ ਰਮੇਸ਼ ਲੂੰਬਾ ਨੇ 2015 ਵਿੱਚ ਅਧਿਕਾਰੀਆਂ ਤੇ ਠੇਕੇਦਾਰ ਖਿਲਾਫ ਭਿ੍ਰਸ਼ਟਾਚਾਰ ਦੇ ਦੋਸ਼ ਲਾ ਕੇ ਨਗਰ ਨਿਗਮ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਸੀ। ਕਈ ਚੱਕਰ ਕੱਟਣ 'ਤੇ ਵੀ ਜਦੋਂ ਕੋਈ ਹੱਲ ਨਾ ਨਿਕਲਿਆ ਤਾਂ 2016 ਵਿੱਚ ਡੀ ਸੀ ਨੂੰ ਸ਼ਿਕਾਇਤ ਦਿੱਤੀ। ਡੀ ਸੀ ਨੇ ਨਿਗਮ ਕਮਿਸ਼ਨਰ ਘਣਸ਼ਿਆਮ ਥੋਰੀ ਨੂੰ ਲਾਈਨ ਚੈਕ ਕਰਕੇ ਚਾਲੂ ਕਰਨ ਦੇ ਨਿਰਦੇਸ਼ ਦਿੱਤੇ। ਜੂਨ 2017 ਵਿੱਚ ਲੂੰਬਾ ਨੇ ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਸ਼ਿਕਾਇਤ ਦੇ ਕੇ ਭਿ੍ਰਸ਼ਟ ਅਧਿਕਾਰੀਆਂ ਖਿਲਾਫ ਕਾਰਵਾਈ ਤੇ ਪਾਈਪ ਲਾਈਨ ਨੂੰ ਚਾਲੂ ਕਰਨ ਦੀ ਫਰਿਆਦ ਕੀਤੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ