Welcome to Canadian Punjabi Post
Follow us on

28

March 2024
 
ਅੰਤਰਰਾਸ਼ਟਰੀ

ਅਮਰੀਕਾ ਦੇ ਗੁਰਿੰਦਰ ਸਿੰਘ ਖਾਲਸਾ ਦਾ ਰਾਜਨੀਤੀ ਵਿੱਚ ਆਉਣ ਦਾ ਐਲਾਨ

February 08, 2019 09:06 PM

ਵਾਸ਼ਿੰਗਟਨ, 8 ਫਰਵਰੀ (ਪੋਸਟ ਬਿਊਰੋ)- ਪਿੱਛੇ ਜਿਹੇ ਵੱਕਾਰੀ ਰੋਜ਼ਾ ਪਾਰਕਸ ਟਰੇਲਬਲੇਜ਼ਰ ਇਨਾਮ ਲੈਣ ਤੋਂ ਕੁਝ ਹਫਤੇ ਬਾਅਦ ਭਾਰਤੀ-ਅਮਰੀਕੀ ਸਿੱਖ ਗੁਰਿੰਦਰ ਸਿੰਘ ਖਾਲਸਾ ਨੇ ਰਾਜਨੀਤੀ ਵਿੱਚ ਆਉਣ ਦਾ ਫੈਸਲਾ ਕਰ ਲਿਆ ਹੈ। ਉਨ੍ਹਾਂ ਸਿਟੀ ਕੌਂਸਲ ਆਫ ਫਿਸ਼ਰਜ਼ ਦੀ ਚੋਣ ਲਈ ਆਪਣੀ ਯੋਜਨਾ ਦਾ ਐਲਾਨ ਕਰਨ ਪਿੱਛੋਂ ਕੱਲ੍ਹ ਇੰਡੀਆਨਾਪੋਲਿਸ ਵਿੱਚ ਆਪਣੇ ਸਮਰਥਕਾਂ ਨੂੰ ਕਿਹਾ, ‘ਆਪਣੇ ਸਮਾਜ ਦੇ ਲੋਕਾਂ ਲਈ ਕੁਝ ਕਰਨ ਦੀ ਇੱਛਾ ਤੇ ਜਨਤਕ ਨੀਤੀ ਵਿੱਚ ਰੁਚੀ ਕਰਕੇ ਮੈਂ ਰਾਜਨੀਤੀ ਵਿੱਚ ਆਉਣ ਦਾ ਫੈਸਲਾ ਲਿਆ ਹੈ।'
ਇਕ ਤੋਂ ਵੱਧ ਦਹਾਕੇ ਤੋਂ ਇੰਡੀਆਨਾ ਵਿੱਚ ਫਿਸ਼ਰਜ਼ ਸਮਾਜ ਦੇ ਵਸਨੀਕ ਖਾਲਸਾ ਮੰਨੇ ਪ੍ਰਮੰਨੇ ਕਾਰੋਬਾਰੀ ਆਗੂ, ਉਦਮੀ ਅਤੇ ਪਰਉਪਕਾਰੀ ਵਿਅਕਤੀ ਹਨ, ਜਿਨ੍ਹਾਂ ਰਾਜ ਤੇ ਦੇਸ਼ ਵਿੱਚ ਲੋਕ ਸੇਵਾਵਾਂ ਦੇ ਆਗੂਆਂ ਤੇ ਸੰਸਥਾਵਾਂ ਨਾਲ ਕੰਮ ਕੀਤਾ ਹੈ। ਬੀਤੇ ਦਿਨੀਂ ਇਕ ਪ੍ਰੈਸ ਨੋਟ ਜਾਰੀ ਕਰ ਕੇ ਉਨ੍ਹਾਂ ਕਿਹਾ, ‘ਮੈਂ ਲੋਕ ਸੇਵਾ ਰਾਹੀਂ ਸਮਾਜ ਨੂੰ ਕੁਝ ਵਾਪਸ ਕਰਨਾ ਚਾਹੁੰਦਾ ਹਾਂ।' ਜ਼ਿਕਰ ਯੋਗ ਹੈ ਕਿ ਪਿਛਲੇ ਮਹੀਨੇ ਗੁਰਿੰਦਰ ਸਿੰਘ ਖਾਲਸਾ ਨੂੰ ਮਈ 2007 ਵਿੱਚ ਵਿਖਾਏ ਗਏ ਉਨ੍ਹਾਂ ਦੇ ਸਾਹਸ ਲਈ ਵੱਕਾਰੀ ਰੋਜ਼ ਪਾਰਕਸ ਟਰੇਲਬਲੇਜ਼ਰ ਇਨਾਮ ਲਈ ਚੁਣਿਆ ਗਿਆ ਸੀ। ਉਸ ਤੋਂ ਪਹਿਲਾਂ ਮਈ 2007 ਵਿੱਚ ਉਨ੍ਹਾਂ ਨੂੰ ਨਿਊਯਾਰਕ ਵਿੱਚ ਜਹਾਜ਼ ਚੜ੍ਹਨ ਮੌਕੇ ਆਪਣੀ ਪੱਗ ਲਾਹੁਣ ਨੂੰ ਕਿਹਾ ਗਿਆ ਸੀ। ਇਸ ਘਟਨਾ ਤੋਂ ਬਾਅਦ ਉਨ੍ਹਾਂ ਇਸ ਮੁੱਦੇ ਵੱਲ ਅਮਰੀਕੀ ਸੰਸਦ ਦਾ ਧਿਆਨ ਦਿਵਾਇਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ