Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਬ੍ਰੈਗਜ਼ਿਟ ਸਮਝੌਤੇ ਵਿੱਚ ਬਦਲੀ ਬਾਰੇ ਬ੍ਰਿਟੇਨ-ਈ ਯੂ ਵਿਚਾਲੇ ਗੱਲ ਫਿਰ ਨਹੀਂ ਬਣੀ

February 08, 2019 09:11 PM

ਬ੍ਰਸੇਲਸ, 8 ਫਰਵਰੀ (ਪੋਸਟ ਬਿਊਰੋ)- ਯੂਰਪੀ ਯੂਨੀਅਨ (ਈ ਯੂ) ਤੋਂ ਬ੍ਰਿਟੇਨ ਦੇ ਵੱਖ ਹੋਣ ਦੀ ਪ੍ਰਕਿਰਿਆ ਬ੍ਰੈਗਜ਼ਿਟ ਸਮਝੌਤੇ ਵਿੱਚ ਬਦਲੀ 'ਤੇ ਦੋਵਾਂ ਧਿਰਾਂ ਵਿੱਚ ਗੱਲ ਬਣਦੀ ਨਹੀਂ ਦਿਸ ਰਹੀ ਹੈ। ਈ ਯੂ ਤੋਂ ਬ੍ਰਿਟੇਨ ਦੇ ਅਲੱਗ ਹੋਣ ਦੀ ਤਰੀਕ ਜਿਵੇਂ ਜਿਵੇਂ ਨਜ਼ਦੀਕ ਆ ਰਹੀ ਹੈ, ਦੋਵਾਂ ਪਾਸੇ ਬੇਚੈਨੀ ਵਧਦੀ ਜਾ ਰਹੀ ਹੈ।
ਬਿਨਾਂ ਕਿਸੇ ਸਮਝੌਤੇ ਦੀ ਬਦਲੀ ਰੋਕਣ ਦੇ ਲਈ ਪ੍ਰਧਾਨ ਮੰਤਰੀ ਟੈਰੇਸਾ ਮੇ ਅਤੇ ਯੂਰਪੀ ਕਮਿਸ਼ਨ ਦੇ ਮੁਖੀ ਜੀਨ ਕਲਾਉਡ ਜੰਕਰ ਵਿਚਾਲੇ ਕੱਲ੍ਹ ਫਿਰ ਗੱਲਬਾਤ ਹੋਈ, ਪਰ ਕੋਈ ਨਤੀਜ਼ਾ ਨਹੀਂ ਨਿਕਲਿਆ। ਮੇ ਬ੍ਰੈਗਜ਼ਿਟ ਸਮਝੌਤੇ ਵਿੱਚ ਆਇਰਲੈਂਡ ਅਤੇ ਉਤਰੀ ਆਇਰਲੈਂਡ ਦੀ ਸਰਹੱਦ 'ਤੇ ਹਾਰਡ ਬਾਰਡਰ ਨਾ ਹੋਣ ਦੀ ਗਾਰੰਟੀ ਚਾਹੁੰਦੀ ਹੈ, ਪ੍ਰੰਤੂ ਈ ਯੂ ਨੇ ਬ੍ਰੈਗਜ਼ਿਟ ਸਮਝੌਤੇ 'ਤੇ ਦੋਬਾਰਾ ਗੱਲਬਾਤ ਕਰਨ ਤੋਂ ਸਾਫ ਮਨ੍ਹਾ ਕਰ ਦਿੱਤਾ ਹੈ। ਦੋਵਾਂ ਨੇਤਾਵਾਂ ਨੇ ਫਿਰ ਗੱਲਬਾਤ ਕਰਨ ਦਾ ਫੈਸਲਾ ਕੀਤਾ। ਗੱਲਬਾਤ ਪਿੱਛੋਂ ਜਾਰੀ ਬਿਆਨ ਵਿੱਚ ਜੰਕਰ ਨੇ ਕਿਹਾ ਕਿ ਬ੍ਰੈਗਜ਼ਿਟ ਸਮਝੌਤੇ 'ਤੇ ਦੋਬਾਰਾ ਗੱਲਬਾਤ ਨਹੀਂ ਹੋ ਸਕਦੀ, ਪਰ ਬਦਲੀ ਦੇ ਬਾਅਦ ਈ ਯੂ ਅਤੇ ਬ੍ਰਿਟੇਨ ਦੇ ਨੇੜਲੇ ਸੰਬੰਧਾਂ ਬਾਰੇ ਗੱਲਬਾਤ ਕੀਤੀ ਜਾ ਸਕਦੀ ਹੈ। ਮੇ ਨੇ ਕਿਹਾ ਕਿ ਬ੍ਰੈਗਜ਼ਿਟ ਆਸਾਨ ਨਹੀਂ ਹੈ, ਪ੍ਰੰਤੂ ਉਹ ਉਸ ਨੂੰ ਤੈਅ ਸਮੇਂ 'ਤੇ ਪੂਰਾ ਕਰ ਕੇ ਰਹੇਗੀ। ਈ ਯੂ ਤੋਂ ਬ੍ਰਿਟੇਨ ਦੇ ਅਲੱਗ ਹੋਣ ਦੀ ਆਖਰੀ ਤਰੀਕ 29 ਮਾਰਚ ਹੈ। ਦੋਵਾਂ ਨੇ ਮਹੀਨੇ ਦੇ ਅਖੀਰ ਵਿੱਚ ਫਿਰ ਬੈਠਕ ਦਾ ਫੈਸਲਾ ਕੀਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ