Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਕੈਪਟਨ ਅਮਰਿੰਦਰ ਦੇ ਮਹਿਲ ਵੱਲ ਜਾਂਦੇ ਅਧਿਆਪਕਾਂ `ਤੇ ਪੁਲਿਸ ਵੱਲੋਂ ਪਾਣੀ ਦੀਆਂ ਬੁਛਾਰਾਂ

February 11, 2019 08:22 AM

* ਪੁਲਸ ਕਾਰਵਾਈ ਵਿੱਚ ਕਈ ਅਧਿਆਪਕ ਜ਼ਖਮੀ


ਪਟਿਆਲਾ, 10 ਫਰਵਰੀ, (ਪੋਸਟ ਬਿਊਰੋ)- ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਵੱਲ ਮਾਰਚ ਕਰਨ ਜਾ ਰਹੇ ਅਧਿਆਪਕਾਂ ਉੱਤੇ ਅੱਜ ਐਤਵਾਰ ਪੁਲਿਸ ਨੇ ਪਾਣੀ ਦੀਆਂ ਬੁਛਾਰਾਂ ਕੀਤੀਆਂ ਤਾਂ ਇਸ ਮੌਕੇ ਪੁਲਿਸ ਅਤੇ ਅਧਿਆਪਕਾਂ ਵਿਚਾਲੇ ਖਿੱਚ-ਧੂਹ ਕਾਰਨ ਕੁਝ ਟੀਚਰ ਦੇ ਸੱਟਾਂ ਵੀ ਲੱਗੀਆਂ। ਧਰਨੇ ਵਾਲੀ ਜਗ੍ਹਾ ਸਥਿਤੀ ਤਣਾਅ ਪੂਰਨ ਹੈ, ਜਿੱਥੇ ਪੰਜਾਬ ਭਰ ਤੋਂ ਆਏ ਅਧਿਆਪਕ ਚੌਕ ਵਿੱਚ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ, ਪਰ ਜ਼ਿਲ੍ਹਾ ਜਾਂ ਪੁਲਿਸ ਦਾ ਕੋਈ ਵੀ ਵੱਡਾ ਅਧਿਕਾਰੀ ਧਰਨਾ ਲਾਈ ਬੈਠੇ ਲੋਕਾਂ ਨਾਲ ਗੱਲਬਾਤ ਕਰਨ ਨਹੀਂ ਪੁੱਜਾ।
ਮਿਲੀ ਜਾਣਕਾਰੀ ਅਨੁਸਾਰ ਅੱਜ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਵਿੱਚ ਸੂਬਾ ਪੱਧਰ ਦੀ ਰੈਲੀ ਰੱਖੀ ਸੀ। ਬੱਸ ਸਟੈਂਡ ਕੋਲ ਵੀਰ ਹਕੀਕਤ ਰਾਏ ਮੈਦਾਨ ਵਿੱਚ ਪੁੱਜੇ ਸਾਰੇ ਰਾਜ ਦੇ ਅਧਿਆਪਕਾਂ ਨੇ ਬਾਅਦ ਦੁਪਹਿਰ ਸ਼ਹਿਰ ਵਿੱਚ ਰੋਸ ਮਾਰਚ ਸ਼ੁਰੂ ਕੀਤਾ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਨਿੱਜੀ ਰਿਹਾਇਸ਼ ਮੋਤੀ ਮਹਿਲ ਨੂੰ ਚੱਲ ਪਏ। ਓਥੇ ਪਹੁੰਚਣ ਤੋਂ ਪਹਿਲਾਂ ਪੁਲਸ ਨੇ ਉਨ੍ਹਾਂ ਨੂੰ ਫੁਆਰਾ ਚੌਕ ਨੇੜੇ ਘੇਰਾ ਪਾਇਆ ਤਾਂ ਦੋਵਾਂ ਧਿਰਾਂ ਦੀ ਖਿੱਚ ਧੂਹ ਸ਼ੁਰੂ ਹੋ ਗਈ। ਇਸ ਪਿੱਛੋਂ ਮਹਿਲ ਵੱਲ ਜਾਣ ਲਈ ਅੜੇ ਹੋਏ ਅਧਿਆਪਕਾਂ ਨੇ ਆਪਣਾ ਮੂੰਹ ਮਾਲ ਰੋਡ ਵੱਲ ਕਰ ਲਿਆ, ਜਿੱਥੇ ਲੱਗੀ ਪੁਲਿਸ ਨੇ ਇਨ੍ਹਾਂ ਉੱਤੇ ਪਾਣੀ ਦੀਆਂ ਤੋਪਾਂ ਨਾਲ ਕਾਰਵਾਈ ਆਰੰਭ ਕਰ ਦਿੱਤੀ। ਇਸ ਮੌਕੇ ਪੁਲਿਸ ਨੇ ਲਾਠੀਚਾਰਜ ਵੀ ਕੀਤਾ, ਜਿਸ ਵਿੱਚ ਜ਼ਖ਼ਮੀ ਹੋਏ ਅਧਿਆਪਕਾਂ ਦਾ ਧਰਨੇ ਵਾਲੀ ਜਗ੍ਹਾ ਖੜ੍ਹੀ ਸਰਕਾਰੀ ਐਂਬੂਲੈਂਸ ਵਿਚ ਇਲਾਜ ਸ਼ੁਰੂ ਕੀਤਾ ਗਿਆ। ਇੱਕ ਮਾਸਟਰ ਭੁਪਿੰਦਰ ਸਿੰਘ ਦੇ ਸਿਰ ਵਿੱਚ ਗੰਭੀਰ ਸੱਟ ਕਾਰਨ ਉਸ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਦਾਖਲ ਕੀਤਾ ਗਿਆ ਹੈ। ਇਸ ਦੇ ਬਾਅਦ ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐੱਸ ਐੱਸ ਪੀ ਮਨਦੀਪ ਸਿੰਘ ਸਿੱਧੂ ਅਧਿਆਪਕਾਂ ਨਾਲ ਮੀਟਿੰਗ ਕਰਨ ਲਈ ਧਰਨੇ ਵਾਲੀ ਜਗ੍ਹਾ ਪੁੱਜੇ, ਪਰ ਅਧਿਆਪਕ ਮੁੱਖ ਮੰਤਰੀ ਵੱਲੋਂ ਮੰਗ ਨੂੰ ਪੂਰੀਆਂ ਕਰਨ ਉੱਤੇ ਅੜੇ ਰਹੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ