Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਸੀਰੀਅਲ ਕਿਲਰ ਮੈਕਾਰਥਰ ਨੂੰ ਸੁਣਾਈ ਗਈ ਉਮਰ ਕੈਦ ਦੀ ਸਜ਼ਾ

February 11, 2019 08:27 AM

25 ਸਾਲ ਤੱਕ ਨਹੀਂ ਮਿਲ ਸਕੇਗੀ ਪੈਰੋਲ


ਟੋਰਾਂਟੋ, 10 ਫਰਵਰੀ (ਪੋਸਟ ਬਿਊਰੋ) : ਟੋਰਾਂਟੋ ਦੀ ਗੇਅ ਵਿਲੇਜ ਦੇ ਮੈਂਬਰਾਂ ਨੂੰ ਆਪਣਾ ਸਿ਼ਕਾਰ ਬਣਾਉਣ ਵਾਲੇ ਤੇ ਅੱਠ ਵਿਅਕਤੀਆਂ ਦਾ ਕਤਲ ਕਰਨ ਵਾਲੇ ਹਤਿਆਰੇ ਬਰੂਸ ਮੈਕਾਰਥਰ ਨੂੰ ਜੱਜ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। 25 ਸਾਲ ਤੱਕ ਉਸ ਨੂੰ ਕੋਈ ਪੈਰੋਲ ਨਹੀਂ ਮਿਲ ਸਕੇਗੀ।
ਕ੍ਰਾਊਨ ਵੱਲੋਂ ਮੈਕਾਰਥਰ ਨੂੰ ਲਗਾਤਾਰ ਦੋ ਸਜ਼ਾਵਾਂ ਸੁਣਾਏ ਜਾਣ ਦੀ ਅਪੀਲ ਕੀਤੀ ਗਈ ਸੀ ਤਾਂ ਕਿ ਉਹ ਕਦੇ ਆਜ਼ਾਦ ਨਾ ਹੋ ਸਕੇ। ਜੱਜ ਜੌਹਨ ਮੈਕਮੋਹਨ ਨੇ ਸਜ਼ਾ ਸੁਣਾਉਂਦਿਆਂ ਆਖਿਆ ਕਿ ਆਪਣੇ ਸਿ਼ਕਾਰ ਲੋਕਾਂ ਨੂੰ ਬੰਧੀ ਬਣਾ ਕੇ ਰੱਖਣ ਜਾਂ ਉਨ੍ਹਾਂ ਦੇ ਸ਼ਰੀਰ ਦੇ ਹਿੱਸਿਆਂ ਨੂੰ ਕੱਟ ਕੇ ਮਜੇ਼ ਲੈਣ ਦੀ ਸੋਚ ਬਹੁਤ ਹੀ ਖਤਰਨਾਕ ਹੈ। ਇਸ ਕਾਰਨ ਜਿਹੜਾ ਡਰ ਪੈਦਾ ਹੋਇਆ ਉਸ ਨੂੰ ਹਰ ਕਿਸੇ ਨੇ ਮਹਿਸੂਸ ਕੀਤਾ।
ਜੱਜ ਦੇ ਇਸ ਫੈਸਲੇ ਬਾਰੇ ਬਚਾਅ ਪੱਖ ਨੇ ਤਰਕ ਦਿੱਤਾ ਕਿ ਮੈਕਾਰਥਰ ਦੀ ਉਮਰ, ਜੋ ਕਿ 67 ਹੈ, ਨੂੰ ਵੇਖਦਿਆਂ ਹੋਇਆਂ 50 ਸਾਲ ਦੀ ਸਜ਼ਾ ਕਾਫੀ ਜਿ਼ਆਦਾ ਹੈ। ਜਿ਼ਕਰਯੋਗ ਹੈ ਕਿ ਪਿਛਲੇ ਹਫਤੇ ਮੈਕਾਰਥਰ ਨੂੰ ਸਕੰਦਰਾਜ ਨਵਰਤਨਮ, ਅਬਦੁਲਬਸ਼ੀਜ਼ ਫੈਜੀ, ਮਜੀਦ ਕਾਇਹਾਨ, ਸੌਰੂਸ਼ ਮਹਿਮੂਦੀ, ਕ੍ਰਿਸ਼ਨਾ ਕੁਮਾਰ ਕਨਾਗਾਰਤਨਮ, ਡੀਨ ਲਿਸੋਵਿੱਕ, ਸੈਲੀਮ ਐਸਨ ਤੇ ਐਂਡਰਿਊ ਕਿੰਸਮੈਨ ਦੇ ਕਤਲ ਦਾ ਦੋਸ਼ੀ ਪਾਇਆ ਗਿਆ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼