Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਅਸਤੀਫੇ ਦੇ ਬਾਵਜੂਦ ਫੂਲਕਾ ਦਾ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਦਾ ਐਲਾਨ

February 11, 2019 08:39 AM

ਚੰਡੀਗੜ੍ਹ, 10 ਫਰਵਰੀ (ਪੋਸਟ ਬਿਊਰੋ)- ਪੰਜਾਬ ਵਿਧਾਨ ਸਭਾ ਵਿੱਚੋਂ ਆਮ ਆਦਮੀ ਪਾਰਟੀ ਦੇ ਅਸਤੀਫਾ ਦੇ ਚੁੱਕੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਕਿਹਾ ਹੈ ਕਿ ਉਹ ਅਸਤੀਫਾ ਵਾਪਸ ਨਹੀਂ ਲੈਣਗੇ, ਪਰ 12 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣਗੇ ਕਿਉਂਕਿ ਸਪੀਕਰ ਨੇ ਉਨ੍ਹਾਂ ਦਾ ਅਸਤੀਫਾ ਹਾਲੇ ਪ੍ਰਵਾਨ ਨਹੀਂ ਕੀਤਾ। ਫੂਲਕਾ ਨੇ ਗੱਲਬਾਤ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਤੋਂ ਵੀ ਅਸਤੀਫਾ ਦੇ ਦਿੱਤਾ ਹੈ, ਇਸ ਲਈ ਵਿਧਾਇਕ ਵਜੋਂ ਅਸਤੀਫਾ ਵਾਪਸ ਲੈਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਇਸ ਮੌਕੇ ਫੂਲਕਾ ਨੇ ਕਿਹਾ ਕਿ ਉਹ ਭਾਜਪਾ ਜਾਂ ਹੋਰ ਕਿਸੇ ਸਿਆਸੀ ਧਿਰ ਪਾਾਰਟੀ ਸ਼ਾਮਲ ਨਹੀਂ ਹੋ ਰਹੇ ਅਤੇ ਉਨ੍ਹਾਂ ਦੀ ਅਗਲੀ ਪਹਿਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚੋਂ ਬਾਦਲਾਂ ਦਾ ਸਿਆਸੀ ਦਾਬਾ ਖਤਮ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਦੇ ਮੰਤਰੀਆਂ ਨਵਜੋਤ ਸਿੰਘ ਸਿੱਧੂ, ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਮਨਪ੍ਰੀਤ ਸਿੰਘ ਬਾਦਲ ਅਤੇ ਚਰਨਜੀਤ ਸਿੰਘ ਚੰਨੀ ਕੋਲੋਂ ਬਰਗਾੜੀ ਗੋਲੀ ਕਾਂਡ ਬਾਰੇ ਪਿਛਲੇ ਵਿਧਾਨ ਸਭਾ ਸੈਸ਼ਨ ਵੇਲੇ ਕੀਤੇ ਐਲਾਨਾਂ ਤੋਂ ਭੱਜਣ ਬਾਰੇ ਸਵਾਲ ਕਰਨੇ ਹਨ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਡੀ ਜੀ ਪੀ ਸੁਮੇਧ ਸਿੰਘ ਸੈਣੀ ਵਿਰੁੱਧ ਕਾਰਵਾਈ ਦੇ ਵਾਅਦੇ ਕੀਤੇ ਗਏ ਸਨ, ਪਰ ਅੱਜ ਤੱਕ ਇਸ ਬਾਰੇ ਕੁਝ ਨਹੀਂ ਕੀਤਾ ਗਿਆ। ਫੂਲਕਾ ਨੇ ਕਿਹਾ ਕਿ ਉਹ ਸੈਸ਼ਨ ਵਿੱਚ ਸੰਨ 1986 ਵਿੱਚ ਨਕੋਦਰ ਵਿੱਚ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਵਿਰੁੱਧ ਰੋਹ ਪ੍ਰਗਟਾਉਂਦੇ ਸਿੱਖਾਂ 'ਤੇ ਗੋਲੀ ਚਲਾਉਣ ਨਾਲ ਹੋਈਆਂ ਚਾਰ ਮੌਤਾਂ ਦਾ ਮੁੱਦਾ ਵੀ ਚੁੱਕਣਗੇ, ਜਿਸ ਦੀ ਪੜਤਾਲ ਦੀ ਰਿਪੋਰਟ 1987 ਵਿੱਚ ਆ ਗਈ ਸੀ, ਪਰ 32 ਸਾਲਾਂ ਬਾਅਦ ਵੀ ਸਰਕਾਰ ਨੇ ਕਾਰਵਾਈ ਨਹੀਂ ਕੀਤੀ। ਫੂਲਕਾ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਗੁਰਦੁਆਰਾ ਚੋਣ ਕਮਿਸ਼ਨ ਲਈ ਚੀਫ ਕਮਿਸ਼ਨਰ ਦੀ ਨਿਯੁਕਤੀ ਬਾਰੇ ਵੀ ਚੁੱਪ ਵੱਟੀ ਬੈਠੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਹਲਕਾ ਦਾਖਾ ਵਿੱਚ ਚਲਾਈ ਮੋਬਾਈਲ ਡਿਸਪੈਂਸਰੀ ਦੀ ਤਰਜ਼ 'ਤੇ ਸਰਕਾਰ ਨੇ ਹੋਰ ਅਜਿਹੀਆਂ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਸੀ, ਪਰ ਇਸ ਬਾਰੇ ਅਜੇ ਤੱਕ ਸਰਵੇਖਣ ਵੀ ਨਹੀਂ ਕੀਤਾ ਗਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ