Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ
 
ਪੰਜਾਬ

ਅਰਮੀਨੀਆ ਵਿੱਚ ਫਸੇ ਚਾਰ ਪੰਜਾਬੀ ਨੌਜਵਾਨ ਭਗਵੰਤ ਮਾਨ ਦੇ ਯਤਨਾਂ ਨਾਲ ਦੇਸ਼ ਪਰਤੇ

February 11, 2019 08:41 AM

ਚੰਡੀਗੜ੍ਹ, 10 ਫਰਵਰੀ (ਪੋਸਟ ਬਿਊਰੋ)- ਪੰਜਾਬ ਵਿੱਚ ਫੈਲੇ ਹੋਏ ਧੋਖੇਬਾਜ਼ ਏਜੰਟਾਂ ਦੇ ਹੱਥੇ ਚੜ੍ਹ ਕੇ ਅਰਮੀਨੀਆ ਵਿੱਚ ਜਾ ਫਸੇ ਪੰਜਾਬੀ ਨੌਜਵਾਨਾਂ ਨੂੰ ਓਥੋਂ ਵਾਪਸ ਭਾਰਤ ਲਿਆਉਣ ਦੇ ਭਗਵੰਤ ਮਾਨ ਦੇ ਯਤਨ ਸਫਲ ਹੋਏ ਹਨ। ਕੱਲ੍ਹ ਇਹ ਨੌਜਵਾਨ ਵਾਪਸ ਦਿੱਲੀ ਪੁੱਜ ਗਏ, ਜਿੱਥੇ ਉਨ੍ਹਾਂ ਦਾ ਸਵਾਗਤ ਭਗਵੰਤ ਮਾਨ ਨੇ ਕੀਤਾ ਹੈ।
ਰੋਜ਼ੀ-ਰੋਟੀ ਖਾਤਰ ਵਿਦੇਸ਼ ਜਾਣ ਦੀ ਭਾਵਨਾ ਕਾਰਨ ਧੋਖੇਬਾਜ਼ ਏਜੰਟਾਂ ਦੀ ਹੱਥੀ ਚੜ੍ਹ ਕੇ ਅਰਮੀਨੀਆ ਜਾ ਪਹੰੁਚੇ ਚਾਰ ਨੌਜਵਾਨਾਂ ਨੇ ਓਥੋਂ ਆਪਣੀ ਦੁੱਖ ਭਰੀ ਕਹਾਣੀ ਸੋਸ਼ਲ ਮੀਡੀਆ ਰਾਹੀਂ ਭਗਵੰਤ ਮਾਨ ਨੂੰ ਪੁਚਾਈ ਤਾਂ ਭਗਵੰਤ ਮਾਨ ਨੇ ਵਿਦੇਸ਼ ਮੰਤਰਾਲੇ ਦੇ ਰਾਹੀਂ ਪਹੁੰਚ ਕੀਤੀ, ਜਿਸ ਦੇ ਸਦਕਾ ਕਰੀਬ ਤਿੰਨ-ਚਾਰ ਦਿਨਾਂ ਵਿੱਚ ਉਕਤ ਚਾਰ ਨੌਜਵਾਨਾਂ ਨੂੰ ਸਹੀ ਸਲਾਮਤ ਭਾਰਤ ਉਨ੍ਹਾਂ ਦੇ ਪਰਵਾਰਾਂ ਨਾਲ ਮਿਲਾ ਦਿੱਤਾ ਗਿਆ ਹੈ। ਭਗਵੰਤ ਮਾਨ ਖੁਦ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਨਾਲ ਨੌਜਵਾਨਾਂ ਨੂੰ ਦਿੱਲੀ ਏਅਰਪੋਰਟ 'ਤੇ ਲੈਣ ਲਈ ਪਹੁੰਚੇ।
ਇਸ ਸੰਬੰਧ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸਰਗਰਮ ਠੱਗ ਟਰੈਵਲ ਏਜੰਟਾਂ ਨੇ ਪੈਸਿਆਂ ਦੇ ਲਾਲਚ ਵਿੱਚ ਉਕਤ ਚਾਰ ਨੌਜਵਾਨਾਂ ਨੂੰ ਆਪਣੇ ਜਾਲ ਵਿੱਚ ਫਸਾ ਉਨ੍ਹਾਂ ਨਾਲ ਝੂਠਾ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਵਿਦੇਸ਼ ਵਿੱਚ ਮੋਟੀ ਤਨਖਾਹ ਅਤੇ ਵਰਕ ਪਰਮਿਟ ਮਿਲੇਗਾ ਅਤੇ ਧੋਖੇ ਨਾਲ ਉਨ੍ਹਾਂ ਨੂੰ ਅਰਮੀਨੀਆ ਵਿਖੇ ਭੇਜ ਕੇ ਫਸਾ ਦਿੱਤਾ, ਪਰ ਉਥੇ ਜਾ ਕੇ ਏਜੰਟ ਵਾਅਦੇ ਤੋਂ ਮੁਕਰ ਗਏ ਤੇ ਵਿਰੋਧ ਕਰਨ 'ਤੇ ਇਨ੍ਹਾਂ ਨੌਜਵਾਨਾਂ ਦੀ ਕੁੱਟਮਾਰ ਕਰ ਕੇ ਇਨ੍ਹਾਂ ਨੂੰ ਡਰਾਇਆ ਜਾਂਦਾ ਰਿਹਾ। ਕਾਫੀ ਸਮਾਂ ਇਸ ਤਰ੍ਹਾਂ ਚੱਲਦਾ ਰਿਹਾ ਤਾਂ ਕੁਝ ਦਿਨ ਪਹਿਲਾਂ ਕੋਈ ਰਸਤਾ ਨਾ ਨਿਕਲਦਾ ਵੇਖ ਕੇ ਨੌਜਵਾਨਾਂ ਨੇ ਸੋਸ਼ਲ ਮੀਡੀਆ ਰਾਹੀਂ ਭਗਵੰਤ ਮਾਨ ਨੂੰ ਮਦਦ ਦੀ ਅਪੀਲ ਕੀਤੀ, ਜਿਸ ਪਿੱਛੋਂ ਮਾਨ ਨੇ ਵਿਦੇਸ਼ ਮੰਤਰਾਲੇ ਤੱਕ ਪਹੁੰਚ ਕਰ ਕੇ ਇਨ੍ਹਾਂ ਨੂੰ ਭਾਰਤ ਲਿਆਉਣ ਲਈ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਮੌਕੇ ਭਗਵੰਤ ਮਾਨ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਧੰਨਵਾਦ ਕੀਤਾ ਜਿਨ੍ਹਾਂ ਦੇ ਦਬਾਅ ਨਾਲ ਦੋਸ਼ੀ ਟਰੈਵਲ ਏਜੰਟਾਂ ਵਿਰੁੱਧ ਕੇਸ ਦਰਜ ਹੋਇਆ ਹੈ, ਪਰ ਸਮੱਸਿਆ ਦੇ ਪੱਕੇ ਹੱਲ ਲਈ ਇਹ ਕਾਫੀ ਨਹੀਂ। ਉਨ੍ਹਾਂ ਕਿਹਾ ਕਿ ਉਹ (ਭਗਵੰਤ) ਜਾਂ ਵਿਦੇਸ਼ ਮੰਤਰਾਲਾ ਕਿੰਨੇ ਕੁ ਪੀੜਤ ਨੌਜਵਾਨਾਂ ਨੂੰ ਬਚਾ ਲੈਣਗੇ? ਇਸ ਦੇ ਪੱਕੇ ਹੱਲ ਲਈ ਪੰਜਾਬ ਸਰਕਾਰ ਨੂੰ ਫਰਜ਼ੀ ਅਤੇ ਧੋਖੇਬਾਜ਼ ਟਰੈਵਲ ਏਜੰਟਾਂ ਵਿਰੁੱਧ ਮੁਹਿੰਮ ਵਿੱਢਣੀ ਪਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ