Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ 114 ਹੋਈ

February 11, 2019 08:47 AM

ਨਵੀਂ ਦਿੱਲੀ, 10 ਫਰਵਰੀ (ਪੋਸਟ ਬਿਊਰੋ)- ਉੱਤਰ ਪ੍ਰਦੇਸ਼ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ ਕੱਲ੍ਹ ਰਾਤ ਤੱਕ 114 ਤੱਕ ਜਾ ਪਹੁੰਚੀ ਹੈ। ਸਹਾਰਨਪੁਰ ਵਿੱਚ 37 ਹੋਰ ਲੋਕਾਂ ਦੀ ਮੌਤ ਹੋ ਜਾਣ ਨਾਲ ਕੁੱਲ 80 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਤਰਾਖੰਡ ਦੇ ਹਰਿਦੁਆਰ ਵਿੱਚ ਮ੍ਰਿਤਕਾਂ ਦੀ ਗਿਣਤੀ 19 ਤੋਂ ਵਧ ਕੇ 34 ਹੋ ਗਈ ਹੈ। ਸਹਾਰਨਪੁਰ ਵਿੱਚ ਪ੍ਰਭਾਵਤ ਨੱਬੇ ਤੋਂ ਵੱਧ ਲੋਕਾਂ ਦਾ ਇਲਾਜ ਵੱਖ-ਵੱਖ ਹਸਪਤਾਲਾਂ ਵਿੱਚ ਚੱਲ ਰਿਹਾ ਹੈ।
ਇਸ ਸੰਬੰਧ ਵਿੱਚ ਉੱਤਰ ਪ੍ਰਦੇਸ਼ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸਹਾਰਨਪੁਰ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਬਾਰੇ 35 ਕੇਸ ਦਰਜ ਕੀਤੇ ਅਤੇ 39 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮੁਹਿੰਮ ਦੇ ਲਈ 39 ਟੀਮਾਂ ਲਾਈਆਂ ਗਈਆਂ ਹਨ। ਜ਼ਹਿਰੀਲੀ ਸ਼ਰਾਬ ਨੇ ਸਹਾਰਨਪੁਰ ਦੇ ਥਾਣਾ ਦੇਵਬੰਦ, ਨਾਗਲ ਤੇ ਗਾਗਲਹੇੜੀ ਖੇਤਰ ਵਿੱਚ ਕੋਹਰਾਮ ਮਚਾ ਦਿੱਤਾ ਹੈ। ਜ਼ਿਲ੍ਹਾ ਅਧਿਕਾਰੀ ਆਲੋਕ ਪਾਂਡੇ ਦੇ ਅਨੁਸਾਰ ਸਹਾਰਨਪੁਰ ਵਿੱਚ 56 ਅਤੇ ਮੇਰਠ ਵਿੱਚ 18 ਲੋਕਾਂ ਦਾ ਪੋਸਟ ਮਾਰਟਮ ਕਰਨ ਪਿੱਛੋਂ ਇਨ੍ਹਾਂ ਵਿੱਚੋਂ 36 ਜਣਿਆਂ ਦੀ ਮੌਤ ਸ਼ਰਾਬ ਨਾਲ ਹੋਈ ਡਾਕਟਰਾਂ ਨੇ ਦੱਸੀ ਹੈ। ਆਈ ਜੀ ਸ਼ਰਦ ਸਚਾਨ ਨੇ ਕਿਹਾ ਕਿ ਸ਼ਰਾਬ ਕਾਂਡ ਵਿੱਚ ਸਰਕਾਰ ਤੋਂ ਜਾਂਚ ਦੇ ਹੁਕਮ ਮਿਲਣ ਪਿੱਛੋਂ ਸਾਰੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਸ਼ਰਾਬ ਕਾਂਡ ਪ੍ਰਭਾਵਤ ਇਲਾਕਿਆਂ ਵਿੱਚ ਜ਼ਿੰਮੇਵਾਰ ਲੋਕਾਂ ਨਾਲ ਬੈਠਕ ਕਰ ਕੇ ਸੰਦੇਸ਼ ਦਿੱਤਾ ਜਾ ਰਿਹਾ ਹੈ ਕਿ ਕੋਈ ਵੀ ਵਿਅਕਤੀ ਕੱਚੀ ਜਾਂ ਹੋਰ ਕਿਸੇ ਤਰ੍ਹਾਂ ਦੀ ਸ਼ਰਾਬ ਨਾ ਪੀਣ।
ਇਸ ਦੌਰਾਨ ਹਰਿਦੁਆਰ ਦੇ ਪੰਜ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀ ਕੇ ਮਰਨ ਵਾਲਿਆਂ ਦੀ ਗਿਣਤੀ 34 ਪਹੁੰਚ ਗਈ ਹੈ। ਪ੍ਰਭਾਵਤ ਪਿੰਡਾਂ ਤੋਂ ਬਿਮਾਰਾਂ ਦਾ ਹਸਪਤਾਲ ਪਹੁੰਚਣ ਦਾ ਸਿਲਸਿਲਾ ਜਾਰੀ ਹੈ। ਪੰਜਾਹ ਤੋਂ ਵੱਧ ਲੋਕ ਇਸ ਵੇਲੇ ਹਸਪਤਾਲਾਂ ਵਿੱਚ ਹਨ। ਜ਼ਹਿਰੀਲੀ ਸ਼ਰਾਬ ਪੀਣ ਨਾਲ ਵੱਡੀ ਗਿਣਤੀ ਵਿੱਚ ਲੋਕਾਂ ਦੀ ਮੌਤ ਦੀ ਜਾਂਚ ਲਈ ਉਤਰਾਖੰਡ ਤੇ ਉੱਤਰ ਪ੍ਰਦੇਸ਼ ਦੇ ਅਧਿਕਾਰੀਆਂ ਦੀ ਸਾਂਝੀ ਕਮੇਟੀ ਬਣਾਈ ਜਾਏਗੀ। ਹਰਿਦੁਆਰ ਦੇ ਬਾਲੂਪੁਰ ਅਤੇ ਬਿੰਡ ਪਿੰਡ ਤੋਂ ਕੱਚੀ ਸ਼ਰਾਬ ਖਰੀਦੀ ਗਈ ਸੀ। ਇਨ੍ਹਾਂ ਦੋਵਾਂ ਹੀ ਪਿੰਡਾਂ ਵਿੱਚ ਲੰਬੇ ਸਮੇਂ ਤੋਂ ਕੱਚੀ ਸ਼ਰਾਬ ਦਾ ਧੰਦਾ ਚੱਲ ਰਿਹਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼