Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਟਵਿੱਟਰ ਦੇ ਪ੍ਰਤੀਨਿਧੀਆਂ ਨੇ ਪਾਰਲੀਮੈਂਟਰੀ ਕਮੇਟੀ ਸਾਹਮਣੇ ਪੇਸ਼ ਹੋਣ ਤੋਂ ਸਿਰ ਫੇਰਿਆ

February 11, 2019 08:50 AM

ਨਵੀਂ ਦਿੱਲੀ, 10 ਫਰਵਰੀ (ਪੋਸਟ ਬਿਊਰੋ)- ਸੋਸ਼ਲ ਮੀਡੀਆ ਕੰਪਨੀ ਟਵਿੱਟਰ ਨੇ ਸਿਆਸੀ ਆਧਾਰ ਉੱਤੇ ਪੱਖਪਾਤੀ ਵਿਹਾਰ ਦੇ ਦੋਸ਼ ਸਿਰੇ ਤੋਂ ਰੱਦ ਕਰਦਿਆਂ ਕਿਹਾ ਕਿ ਕੰਪਨੀ ਸਿਆਸੀ ਵਿਚਾਰਧਾਰਾ ਦੇ ਆਧਾਰ 'ਤੇ ਕੋਈ ਕਦਮ ਨਹੀਂ ਚੁੱਕਦੀ। ਕੰਪਨੀ ਦਾ ਬਿਆਨ ਓਦੋਂ ਸਾਹਮਣੇ ਆਇਆ ਜਦੋਂ ਸੂਚਨਾ ਤਕਨੀਕ 'ਤੇ ਪਾਰਲੀਮੈਂਟਰੀ ਕਮੇਟੀ ਨੇ ਟਵਿੱਟਰ ਦੇ ਅਧਿਕਾਰੀਆਂ ਨੂੰ 11 ਫਰਵਰੀ ਨੂੰ ਤਲਬ ਕੀਤਾ ਸੀ।
ਟਵਿੱਟਰ ਦੇ ਸੀ ਈ ਓ ਵਿਜਯਾ ਗੋਡੇ ਅਤੇ ਹੋਰ ਪ੍ਰਤੀਨਿਧਾਂ ਨੇ ਫਿਲਹਾਲ ਲੋਕ ਸਭਾ ਦੇ ਮੈਂਬਰ ਅਨੁਰਾਗ ਠਾਕੁਰ ਦੀ ਅਗਵਾਈ ਵਾਲੀ ਪਾਰਲੀਮੈਂਟਰੀ ਕਮੇਟੀ ਅੱਗੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਕਮੇਟੀ ਨੇ ਟਵਿੱਟਰ ਪ੍ਰਤੀਨਿਧਾਂ ਨੂੰ ਪੇਸ਼ ਹੋਣ ਲਈ ਤਕਰੀਬਨ 10 ਦਿਨ ਦਿੱਤੇ ਸਨ, ਪਰ ਉਨ੍ਹਾਂ ਨੇ ਇਸ ਸਮੇਂ ਨੂੰ ਘੱਟ ਦੱਸਿਆ ਸੀ। ਇਨ੍ਹਾਂ ਅਧਿਕਾਰੀਆਂ ਨੂੰ ਨਾਗਰਿਕਾਂ ਦੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਹੱਕਾਂ ਦੀ ਸੁਰੱਖਿਆ ਦੇ ਮੁੱਦੇ 'ਤੇ ਚਰਚਾ ਲਈ ਬੁਲਾਇਆ ਗਿਆ ਸੀ। ਟਵਿੱਟਰ ਨੇ ਬਿਆਨ ਰਾਹੀਂ ਸਥਿਤੀ ਸਾਫ ਕਰ ਕੇ ਕਿਹਾ ਕਿ ਬੀਤੇ ਹਫਤਿਆਂ ਵਿੱਚ ਟਵਿੱਟਰ ਤੇ ਸਿਆਸੀ ਵਿਚਾਰਧਾਰਾ ਬਾਰੇ ਕਾਫੀ ਬਹਿਸ ਹੋਈ ਸੀ। ਟਵਿੱਟਰ ਨੇ ਖੁਦ ਨੂੰ ਮੁਕਤ, ਪਾਰਦਰਸ਼ੀ ਤੇ ਬਿਨਾਂ ਵਿਕਤਰੇ ਦੇ ਸਿਧਾਂਤਾਂ 'ਤੇ ਚੱਲਣ ਵਾਲੀ ਸੰਸਥਾ ਦੱਸਦਿਆਂ ਕਿਹਾ ਕਿ ਟਵਿੱਟਰ ਅਜਿਹਾ ਮੰਚ ਹੈ ਜਿੱਥੇ ਵੱਖ-ਵੱਖ ਖੇਤਰਾਂ ਦੀ ਆਵਾਜ਼ ਵੇਖੀ ਸੁਣੀ ਜਾ ਸਕਦੀ ਹੈ। ਪਾਰਲੀਮੈਂਟਰੀ ਕਮੇਟੀ ਨੇ ਇੱਕ ਫਰਵਰੀ ਨੂੰ ਟਵਿੱਟਰ ਨੂੰ ਚਿੱਠੀ ਭੇਜ ਕੇ ਤਲਬ ਕੀਤਾ ਸੀ। ਪਹਿਲਾਂ ਇਸ ਸੰਬੰਧ ਵਿੱਚ ਸੱਤ ਫਰਵਰੀ ਨੂੰ ਮੀਟਿੰਗ ਹੋਣੀ ਸੀ, ਪਰ ਟਵਿੱਟਰ ਦੇ ਸੀ ਈ ਓ ਜੈਕ ਚਾਰਮੀ ਤੇ ਸੀਨੀਅਰ ਅਧਿਕਾਰੀਆਂ ਨੂੰ ਲੋੜੀਂਦਾ ਵਕਤ ਦੇਣ ਲਈ ਮੀਟਿੰਗ 11 ਫਰਵਰੀ 'ਤੇ ਮੁਲਤਵੀ ਕਰ ਦਿੱਤੀ ਗਈ।
ਵਰਨਣ ਯੋਗ ਹੈ ਕਿ ਕੁਝ ਦਿਨ ਪਹਿਲਾਂ ਖੱਬੇ ਪੱਖੀ ਸੰਗਠਨ ਯੂਥ ਫਾਰ ਸੋਸ਼ਲ ਮੀਡੀਆ ਡੈਮੋਕ੍ਰੇਸੀ ਦੇ ਮੈਂਬਰਾਂ ਨੇ ਕੰਪਨੀ 'ਤੇ ਵਿਤਕਰਾ ਕਰ ਕੇ ਉਨ੍ਹਾਂ ਦੇ ਖਾਤੇ ਬੰਦ ਕਰਨ ਦਾ ਦੋਸ਼ ਲਾਇਆ ਸੀ ਅਤੇ ਇਸ ਸੰਬੰਧ ਵਿੱਚ ਅਨੁਰਾਗ ਠਾਕੁਰ ਨੂੰ ਚਿੱਠੀ ਵੀ ਲਿਖੀ ਸੀ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ