Welcome to Canadian Punjabi Post
Follow us on

19

April 2019
ਪੰਜਾਬ

ਖਹਿਰਾ ਦਾ ਪੰਜ ਅਸੈਂਬਲੀ ਸੀਟਾਂ ਐੱਨ ਆਰ ਆਈਜ਼ ਨੂੰ ਦੇਣ ਦਾ ਐਲਾਨ

February 12, 2019 08:19 AM

* ਨਵਾਂ ਪੁਲਸ ਮੁਖੀ ਆਰੂਸਾ ਦੀ ਸਿਫਾਰਿਸ਼ ਉੱਤੇ ਲੱਗਾ ਆਖਿਆ


ਜਲੰਧਰ, 11 ਫਰਵਰੀ, (ਪੋਸਟ ਬਿਊਰੋ)- ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਅੱਜ ਏਥੇੇ ਪ੍ਰੈੱਸ ਕਾਨਫੰਰਸ ਦੌਰਾਨ ਪੰਜਾਬ ਪੁਲਸ ਦੇ ਨਵੇਂ ਮੁਖੀ (ਡੀ ਜੀ ਪੀ) ਦਿਨਕਰ ਗੁਪਤਾ ਉੱਤੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਪੰਜਾਬ ਦਾ ਪੁਲਸ ਮੁਖੀ ਆਰੂਸਾ ਆਲਮ ਨੇ ਲਵਾਇਆ ਹੈ।
ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਦਿਨਕਰ ਗੁਪਤਾ ਨੂੰ ਪੰਜਾਬ ਪੁਲਸ ਦਾ ਮੁਖੀ (ਡੀ ਜੀ ਪੀ) ਬਣਾਉਣ ਦੇ ਬਾਰੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਅਹੁਦਾ ਦੇਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਕਈ ਹੋਰਨਾਂ ਦੀ ਸੀਨੀਓਰਿਟੀ ਤੋੜੀ ਹੈ। ਉਨ੍ਹਾਂ ਕਿਹਾ ਕਿ ਪੁਲਸ ਦੇ ਜਿਨ੍ਹਾਂ ਅਫਸਰਾਂ ਨੇ ਸਾਰੀ ਜ਼ਿੰਦਗੀ ਸੇਵਾ ਕੀਤੀ, ਮੁੱਖ ਮੰਤਰੀ ਨੇ ਉਨ੍ਹਾਂ ਦਾ ਮਨੋਬਲ ਡੇਗ ਦਿੱਤਾ ਹੈ। ਇਹੀ ਨਹੀਂ, ਖਹਿਰਾ ਨੇ ਆਰੂਸਾ ਆਲਮ ਅਤੇ ਡੀ ਜੀ ਪੀ ਦਿਨਕਰ ਗੁਪਤਾ ਦੀ ਇਕ ਫੋਟੋ ਵੀ ਦਿਖਾਈ, ਜਿਸ ਵਿੱਚ ਦਿਨਕਰ ਨੇ ਆਰੂਸਾ ਦੇ ਮੋਢੇ ਉੱਤੇ ਹੱਥ ਰੱਖਿਆ ਹੈ। ਖਹਿਰਾ ਨੇ ਕਿਹਾ ਕਿ ਕਾਂਗਰਸ ਸਰਕਾਰ ਦਾ ਇਹ ਡੀ ਜੀ ਪੀ ਆਰੂਸਾ ਆਲਮ ਦੀ ਸਿਫਾਰਿਸ਼ ਉੱਤੇ ਲੱਗਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਇੰਟੈਲੀਜੈਂਸ ਬਿਊਰੋ ਵਿੱਚ ਕੰਮ ਕਰਦੇ ਸਮੇਂ ਦਿਨਕਰ ਗੁਪਤਾ ਉੱਤੇ ਪ੍ਰਣਬ ਮੁਖਰਜੀ ਨੇ ਵੀ ਕਈ ਦੋਸ਼ ਲਾਏ ਸਨ।
ਇਸ ਮੌਕੇ ਖਹਿਰਾ ਨੇ ਕਿਹਾ ਕਿ ਦਿਨਕਰ ਗੁਪਤਾ ਤੇ ਸੁਰੇਸ਼ ਅਰੋੜਾ ਦੇ ਖਿਲਾਫ ਡਰੱਗ ਗੈਂਗ ਵਾਲੇ ਕੇਸ ਵਿੱਚ ਡੀ ਜੀ ਪੀ ਚਟੋਪਾਧਿਆ ਦੀ ਰਿਪੋਰਟ ਦੇ ਦੋਸ਼ ਅਜੇ ਪੈਂਡਿੰਗ ਹਨ, ਜਿਸ ਬਾਰੇ ਕੋਈ ਫੈਸਲਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕੇਂਦਰ ਨਾਲ ਮਿਲੇ ਹੋਏ ਹਨ, ਕਿਉਂਕਿ ਉਹ ਆਪਣੇ ਕੇਸ ਖਤਮ ਕਰਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਸ ਵਿਅਕਤੀ ਨੂੰ ਪੰਜਾਬ ਦਾ ਡੀ ਜੀ ਪੀ ਬਣਾਉਣਾ ਸਹੀ ਨਹੀਂ।
ਇਸ ਤੋਂ ਬਿਨਾ ਖਹਿਰਾ ਨੇ ਕਿਹਾ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਐੱਨ ਆਰ ਆਈਜ਼ ਨੂੰ ਚੋਣ ਲੜਾਈ ਜਾਵੇਗੀ। ਖਹਿਰਾ ਨੇ ਕਿਹਾ ਕਿ ਪਾਰਟੀ ਨੇ ਓਵਰਸੀਜ਼ ਵਿੰਗ ਬਣਾਇਆ ਹੈ, ਜਿਸ ਵਿੱਚ ਦੁਨੀਆ ਭਰ ਵਿੱਚੋਂ 21 ਲੋਕਾਂ ਦੀ ਕਮੇਟੀ ਬਣਾਈ ਗਈ ਹੈ ਤੇ ਇਨ੍ਹਾਂ ਵਿੱਚੋਂ ਕਰੀਬ ਪੰਜ ਸੀਟਾਂ ਉੱਤੇ ਐੱਨ ਆਰ ਆਈਜ਼ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਮੈਦਾਨ ਵਿੱਚ ਉਤਾਰਿਆ ਜਾਵੇਗਾ।

Have something to say? Post your comment
ਹੋਰ ਪੰਜਾਬ ਖ਼ਬਰਾਂ
ਸਸਤੇ ਵਿਦੇਸ਼ੀ ਹੀਰੇ ਦੇ ਚੱਕਰ ਵਿੱਚ ਸੁਨਿਆਰੇ ਨਾਲ 22 ਕਰੋੜ 80 ਲੱਖ ਦੀ ਠੱਗੀ
ਜਲੰਧਰ ਵਿੱਚ ਕਿਰਾਏ ਉਤੇ ਕਮਰਾ ਲੈ ਕੇ ਬੁਕੀ ਦਾ ਧੰਦਾ ਕਰਦਾ ਸੀ ਮੁਕੇਸ਼ ਸੇਠੀ
ਨਵੀਂ ਫਿਲਮ ਲਈ ਗਾਮੇ ਦਾ ਗੀਤ ਚੋਰੀ ਕਰਨ ਦਾ ਦੋਸ਼
ਪੰਜਾਬ ਐਨ ਆਰ ਆਈ ਤਾਂ ਲੱਖਾਂ ਵਿੱਚ, ਪਰ ਵੋਟਾਂ ਸਿਰਫ 393
ਬਰਗਾੜੀ ਮੋਰਚੇ ਦੇ ਦੂਸਰੇ ਪੜਾਅ ਲਈ ਬਹਿਬਲ ਕਲਾਂ ਤੱਕ ਰੋਸ ਮਾਰਚ ਕੱਢਿਆ ਗਿਆ
ਵੱਡੇ ਬਾਦਲ ਨੇ ਲੋਕਾਂ ਨੂੰ ਕਿਹਾ, ‘ਵੋਟ ਨਹੀਂ ਪਾਉਣੀ, ਨਾ ਪਾਓ, ਕਾਲੀਆਂ ਝੰਡੀਆਂ ਦਿਖਾਉਣ ਦਾ ਕੀ ਮਤਲਬ'
ਬਾਹਰੀ ਹੋਣ ਦਾ ਠੱਪਾ ਮਿਟਾਉਣ ਲਈ ਜਾਖੜ ਨੇ ਪਠਾਨਕੋਟ ਵਿੱਚ ਕੋਠੀ ਖਰੀਦੀ
ਜੈਸ਼-ਏ-ਮੁਹੰਮਦ ਦੇ ਪੱਤਰ ਨੇ ਪੰਜਾਬ ਪੁਲਸ ਦੀ ਨੀਂਦ ਉਡਾਈ
ਚੋਣ ਜ਼ਾਬਤੇ ਦੀ ਉਲੰਘਣਾ ਲਈ ਬਲਜਿੰਦਰ ਕੌਰ ਤੇ ਹਲਕਾ ਲੰਬੀ ਦੀ ਕਾਂਗਰਸ ਕਮੇਟੀ ਨੂੰ ਨੋਟਿਸ
ਕਰਤਾਰਪੁਰ ਸਾਹਿਬ ਲਈ ਰਾਵੀ ਉੱਤੇ 100 ਮੀਟਰ ਲੰਬਾ ਤੇ 5.5 ਮੀਟਰ ਉਚਾ ਪੁਲ ਬਣੇਗਾ