Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਚਾਰ ਬੱਚੇ ਪੈਦਾ ਕਰਨ ਵਾਲੇ ਲੋਕਾਂ ਨੂੰ ਇਨਕਮ ਟੈਕਸ ਨਹੀਂ ਦੇਣਾ ਪਵੇਗਾ

February 12, 2019 08:21 AM

ਬੁਡਾਪੇਸਟ, 11 ਫਰਵਰੀ (ਪੋਸਟ ਬਿਊਰੋ)- ਯੂਰਪੀ ਦੇਸ਼ ਹੰਗਰੀ ਦੇ ਪ੍ਰਧਾਨ ਮੰਤਰੀ ਵਿਕਟੋਰ ਓਰਬੇਨ ਨੇ ਦੇਸ਼ ਦੀਆਂ ਔਰਤਾਂ ਨਾਲ ਵਾਅਦਾ ਕੀਤਾ ਹੈ ਕਿ ਜਿਨ੍ਹਾਂ ਔਰਤਾਂ ਦੇ ਚਾਰ ਜਾਂ ਉਸ ਤੋਂ ਵੱਧ ਬੱਚੇ ਹਨ, ਉਨ੍ਹਾਂ ਨੂੰ ਇਨਕਮ ਟੈਕਸ ਨਹੀਂ ਦੇਣਾ ਪਵੇਗਾ। ਇਹ ਕਦਮ ਉਨ੍ਹਾਂ ਨੇ ਦੇਸ਼ ਦੀ ਆਬਾਦੀ ਨੂੰ ਵਧਾਉਣ ਦੇ ਇਰਾਦੇ ਨਾਲ ਚੁੱਕਿਆ ਹੈ।
ਓਰਬੇਨ ਨੂੰ ਖੱਬੇ-ਪੱਖੀ ਨੇਤਾ ਮੰਨਿਆ ਜਾਂਦਾ ਹੈ, ਉਹ ਬੀਤੇ ਕਈ ਸਾਲਾਂ ਤੋਂ ਪ੍ਰਵਾਸੀਆਂ ਦੇ ਵਿਰੁੱਧ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਹੰਗਰੀ ਦੇ ਪਰਿਵਾਰਾਂ ਦਾ ਵੱਧ ਬੱਚੇ ਪੈਦਾ ਕਰਨਾ ਮੁਸਲਿਮ ਦੇਸ਼ਾਂ ਦੇ ਪ੍ਰਵਾਸੀਆਂ ਨੂੰ ਆਉਣ ਦੀ ਆਗਿਆ ਦੇਣ ਨਾਲੋਂ ਬਿਹਤਰ ਹੈ। ਓਰਬੇਨ ਦਾ ਕਹਿਣਾ ਹੈ ਕਿ ਪੂਰੇ ਯੂਰਪ ਵਿੱਚ ਘੱਟ ਬੱਚੇ ਹਨ ਅਤੇ ਇਸ ਦਾ ਉੱਤਰ ਹੈ ਪ੍ਰਵਾਸ। ਓਰਬੇਨ ਨੇ ਇਹ ਗੱਲ ਐਤਵਾਰ ਨੂੰ ਐਨੁਅਲ ਸਟੇਟ ਆਫ ਦ ਨੇਸ਼ਨ ਨੂੰ ਸੰਬੋਧਿਤ ਕਰਦਿਆਂ ਕਹੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਇਥੇ ਵੱਧ ਪ੍ਰਵਾਸੀ ਆਉਣ, ਜਵੇਂ ਇਥੇ ਬੱਚੇ ਨਹੀਂ ਹਨ ਤਾਂ ਕਿ ਆਬਾਦੀ ਵਧ ਸਕੇ। ਸਾਡੀ ਹੰਗਰੀ ਦੇ ਲੋਕਾਂ ਦੀ ਸੋਚ ਵੱਖਰੀ ਹੈ। ਸਾਨੂੰ ਨੰਬਰ ਨਹੀਂ, ਹੰਗਰੀ ਦੇ ਬੱਚੇ ਚਾਹੀਦੇ ਹਨ। ਸਾਡੇ ਲਈ ਮਾਈਗ੍ਰੇਸ਼ਨ ਸਰੰਡਰ ਵਰਗਾ ਹੈ। ਪ੍ਰਵਾਸੀਆਂ ਦੇ ਵਿਰੋਧ ਦੇ ਅਕਸ ਵਾਲੇ ਵਿਕਟੋਰ ਓਰਬੇਨ ਫਿਡੇਜ ਦੀ ਪਾਰਟੀ ਨੇ ਚੋਣਾਂ ਵਿੱਚ ਬੀਤੇ ਸਾਲ ਲਗਾਤਾਰ ਤੀਜੀ ਵਾਰ ਜਿੱਤ ਹਾਸਲ ਕੀਤੀ ਸੀ। ਉਹ ਆਸ ਕਰਦੇ ਹਨ ਕਿ ਮਈ `ਚ ਚੋਣਾਂ ਤੋਂ ਬਾਅਦ ਸਾਰੇ ਯੂਰਪੀ ਅਦਾਰੇ ਪ੍ਰਵਾਸੀ ਵਿਰੋਧੀ ਤਾਕਤਾਂ ਵਲੋਂ ਕੰਟਰੋਲ ਕੀਤੇ ਜਾਣਗੇ। ਉਨ੍ਹਾਂ ਕਈ ਵਾਰ ਦਾਅਵਾ ਕੀਤਾ ਹੈ ਕਿ ਹੰਗਰੀ ਵਿੱਚ ਜਨਮੇ ਅਮਰੀਕਨ ਫਾਈਨਾਂਸਰ ਹੀ ਵੱਡੀ ਗਿਣਤੀ ਵਿੱਚ ਪ੍ਰਵਾਸ ਨੂੰ ਸ਼ਹਿ ਦੇ ਕੇ ਯੂਰਪ ਨੂੰ ਨਸ਼ਟ ਕਰਨ ਦੀ ਸਾਜ਼ਿਸ਼ ਦੇ ਮੁੱਖ ਦੋਸ਼ੀ ਹਨ। ਇਸ ਦੇਸ਼ `ਚ ਘੱਟ ਆਬਾਦੀ ਕਾਰਨ ਲੇਬਰ ਦੀ ਸਮੱਸਿਆ ਵੀ ਹੈ, ਜਿਸ ਨੂੰ ਰੋਕਣ ਦਾ ਇੱਕੋ ਹੱਲ ਪ੍ਰਵਾਸੀ ਲੋਕ ਹਨ, ਪਰ ਇਥੇ ਸਰਕਾਰ ਹਮੇਸ਼ਾ ਇਹ ਬਦਲ ਰੱਦ ਕਰਦੀ ਰਹੀ ਹੈ। ਸਾਲ 2015 `ਚ ਪ੍ਰਵਾਸੀ ਸਮੱਸਿਆ ਤੋਂ ਬਾਅਦ ਓਰਬੇਨ ਨੇ ਦੱਖਣੀ ਸਰਹੱਦ ਉੱਤੇ ਕੰਧ ਵੀ ਬਣਵਾਈ ਸੀ ਤਾਂ ਕਿ ਕੋਈ ਪ੍ਰਵਾਸੀ ਦੇਸ਼ `ਚ ਆ ਨਾ ਸਕੇ। ਸਰਕਾਰੀ ਕੰਟਰੋਲ ਵਾਲਾ ਮੀਡੀਆ ਅਕਸਰ ਪੱਛਮੀ ਯੂਰਪ ਵਿੱਚ ਨੈਤਿਕ ਪਤਨ ਅਤੇ ਅੱਤਵਾਦ ਨੂੰ ਮਾਈਗ੍ਰੇਸ਼ਨ ਨਾਲ ਹੀ ਜੋੜਦਾ ਆ ਰਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ