Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਇਮਰਾਨ ਖਾਨ ਨੇ ਕਿਹਾ: ਸਿੱਖਾਂ ਦਾ ਮੱਕਾ ਤੇ ਮਦੀਨਾ ਪਾਕਿਸਤਾਨ ਵਿੱਚ ਹੈ

February 12, 2019 08:23 AM

ਦੁਬਈ, 11 ਫਰਵਰੀ (ਪੋਸਟ ਬਿਊਰੋ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕੱਲ੍ਹ ਦੁਬਈ 'ਚ ਕਿਹਾ ਹੈ ਕਿ ਸਿੱਖਾਂ ਦਾ ਮੱਕਾ ਤੇ ਮਦੀਨਾ ਪਾਕਿਸਤਾਨ 'ਚ ਹੈ ਤੇ ਅਸੀਂ ਸਿੱਖਾਂ ਲਈ ਉਨ੍ਹਾਂ ਸਥਾਨਾਂ ਨੂੰ ਖੋਲ੍ਹ ਰਹੇ ਹਾਂ।
ਵਰਨਣ ਯੋਗ ਹੈ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪਿਛਲੇ ਸਾਲ ਨਵੰਬਰ 'ਚ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਵਿਖੇ ਗੁਰਦੁਆਰਾ ਦਰਬਾਰ ਸਾਹਿਬ ਨੂੰ ਡੇਰਾ ਬਾਬਾ ਨਾਨਕ ਨਾਲ ਜੋੜਨ ਵਾਲੇ ਲਾਂਘੇ ਲਈ ਨੀਂਹ ਪੱਥਰ ਰੱਖਿਆ ਸੀ ਤਾਂ ਕਿ ਭਾਰਤੀ ਸਿੱਖ ਸ਼ਰਧਾਲੂ ਬਿਨਾਂ ਵੀਜ਼ਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ। ਇਮਰਾਨ ਖਾਨ ਯੂ ਏ ਈ ਵਿੱਚ ਹੋਏ ਸੱਤਵੀਂ ਵਿਸ਼ਵ ਗਵਰਨਮੈਂਟ ਸੰਮੇਲਨ 'ਚ ਹਿੱਸਾ ਲੈਣ ਲਈ ਇਕ ਦਿਨਾ ਦੌਰੇ 'ਤੇ ਪੁੱਜੇ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡੇ ਕੋਲ ਸਿੱਖਾਂ ਦਾ ਮੱਕਾ ਅਤੇ ਮਦੀਨਾ ਹੈ ਅਤੇ ਅਸੀਂ ਸਿੱਖਾਂ ਲਈ ਉਨ੍ਹਾਂ ਸਥਾਨਾਂ ਨੂੰ ਖੋਲ੍ਹ ਰਹੇ ਹਾਂ। ਮੱਕਾ ਅਤੇ ਮਦੀਨਾ ਇਸਲਾਮ 'ਚ ਪਵਿੱਤਰ ਸਥਾਨ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਆਪਣੀ ਵੀਜ਼ਾ ਪ੍ਰਣਾਲੀ ਖੋਲ੍ਹ ਦਿੱਤੀ ਹੈ। ਪਾਕਿਸਤਾਨ 'ਚ ਪਹਿਲੀ ਵਾਰ ਹੈ ਕਿ ਸਾਡੇ ਕੋਲ 70 ਦੇਸ਼ ਹਨ, ਜਿਥੋਂ ਲੋਕ ਆ ਸਕਦੇ ਹਨ ਅਤੇ ਹਵਾਈ ਅਡੇ 'ਤੇ ਵੀਜ਼ਾ ਪ੍ਰਾਪਤ ਕਰ ਸਕਦੇ ਹਨ। ਪਾਕਿਸਤਾਨ 'ਚ ਕਰਤਾਰਪੁਰ ਸਾਹਿਬ ਰਾਵੀ ਦਰਿਆ ਦੇ ਪਾਰਲੇ ਪਾਸੇ ਹੈ ਤੇ ਗੁਰਦੁਆਰਾ ਡੇਰਾ ਬਾਬਾ ਨਾਨਕ ਤੋਂ ਚਾਰ ਕਿਲੋਮੀਟਰ ਦੂਰ ਹੈ। ਕਰਤਾਰਪੁਰ ਲਾਂਘਾ ਛੇਤੀ ਮੁਕੰਮਲ ਹੋਣ ਦੀ ਆਸ ਹੈ। ਭਾਰਤ ਤੋਂ ਹਜ਼ਾਰਾਂ ਸਿੱਖ ਹਰੇਕ ਸਾਲ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਦੀ ਯਾਤਰਾ ਕਰਦੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ