Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਐਥਿਕਸ ਕਮਿਸ਼ਨਰ ਵੱਲੋਂ ਜਾਂਚ ਦੇ ਐਲਾਨ ਦਾ ਟਰੂਡੋ ਵੱਲੋਂ ਸਵਾਗਤ

February 12, 2019 08:25 AM

ਓਟਵਾ, 11 ਫਰਵਰੀ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਐਥਿਕਸ ਕਮਿਸ਼ਨਰ ਵੱਲੋਂ ਜਾਂਚ ਕੀਤੇ ਜਾਣ ਦੇ ਐਲਾਨ ਦਾ ਸਵਾਗਤ ਕੀਤਾ ਹੈ। ਇਸ ਮਾਮਲੇ ਵਿੱਚ ਦੋਸ਼ ਹੈ ਕਿ ਟਰੂਡੋ ਜਾਂ ਉਨ੍ਹਾਂ ਦੇ ਆਫਿਸ ਵਿੱਚੋਂ ਕਿਸੇ ਨੇ ਐਸਐਨਸੀ-ਲਾਵਾਲਿਨ ਖਿਲਾਫ ਹੋਣ ਵਾਲੇ ਕਿਸੇ ਮੁਜਰਮਾਨਾ ਮੁਕੱਦਮੇ ਦੀ ਸੰਭਾਵਨਾ ਨੂੰ ਖ਼ਤਮ ਕਰਨ ਲਈ ਸਾਬਕਾ ਅਟਾਰਨੀ ਜਨਰਲ ਜੋਡੀ ਵਿਲਸਨ ਰੇਅਬੋਲਡ ਉੱਤੇ ਦਬਾਅ ਪਾਇਆ ਸੀ।
ਸੋਮਵਾਰ ਨੂੰ ਵੈਨਕੂਵਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੂਡੋ ਨੇ ਆਖਿਆ ਕਿ ਇਹ ਅਜਿਹਾ ਮੁੱਦਾ ਹੈ ਜਿਹੜਾ ਪਿਛਲੇ ਕੁੱਝ ਦਿਨਾਂ ਤੋਂ ਕਾਫੀ ਚਰਚਾ ਵਿੱਚ ਹੈ। ਉਨ੍ਹਾਂ ਆਖਿਆ ਕਿ ਇਸ ਤਰ੍ਹਾਂ ਦੀ ਜਾਂਚ ਇਸ ਲਈ ਵੀ ਜ਼ਰੂਰੀ ਹੈ ਤਾਂ ਕਿ ਕੈਨੇਡੀਅਨਾਂ ਦਾ ਸਾਡੇ ਸਿਸਟਮ ਵਿੱਚ ਵਿਸ਼ਵਾਸ ਬਣਿਆ ਰਹੇ। ਟਰੂਡੋ ਵੱਲੋਂ ਇਹ ਟਿੱਪਣੀ ਉਸ ਸਮੇਂ ਕੀਤੀ ਗਈ ਜਦੋਂ ਕਮਿਸ਼ਨਰ ਮਾਰੀਓ ਡਿਓਨ ਦੇ ਆਫਿਸ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਕਾਨਫਲਿਕਟ ਆਫ ਇੰਟਰਸਟ ਐਕਟ ਤਹਿਤ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਵਿੱਚ ਦਖਲਅੰਦਾਜ਼ੀ ਕੀਤੀ ਗਈ ਹੈ।
ਇਸ ਜਾਂਚ ਦੀ ਮੰਗ ਕਰਨ ਵਾਲੇ ਐਨਡੀਪੀ ਦੇ ਦੋ ਐਮਪੀਜ਼ ਨਥਾਨ ਕੁਲਨ ਤੇ ਚਾਰਲੀ ਐਂਗਸ ਨੂੰ ਲਿਖੀ ਚਿੱਠੀ ਵਿੱਚ ਡਿਓਨ ਨੇ ਆਖਿਆ ਕਿ ਇਸ ਜਾਂਚ ਨੂੰ ਸ਼ੁਰੂ ਕਰਵਾਉਣ ਲਈ ਉਨ੍ਹਾਂ ਕੋਲ ਠੋਸ ਕਾਰਨ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਧਾਰਾ 9 ਦੀ ਉਲੰਘਣਾ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਗਲੋਬ ਐਂਡ ਮੇਲ ਅਖਬਾਰ ਵੱਲੋਂ ਪਿਛਲੇ ਦਿਨੀਂ ਖੁਲਾਸੇ ਕੀਤੇ ਗਏ ਹਨ ਕਿ ਲਿਬਰਲ ਸਰਕਾਰ ਨੇ ਦਰਅਸਲ ਆਪਣੀ ਇਸ ਚਹੇਤੀ ਕੰਪਨੀ ਨੂੰ ਲਾਭ ਦੇਣ ਲਈ ਅਟਾਰਨੀ ਜਨਰਲ ਉੱਤੇ ਦਬਾਅ ਪਾ ਕੇ ਕੰਮ ਕਰਵਾਉਣ ਦੀ ਕੋਸ਼ਿਸ਼ ਕੀਤੀ ਸੀ। ਇਹ ਵੱਖਰੀ ਗੱਲ ਹੈ ਕਿ ਵਿਲਸਨ ਰੇਅਬੋਲਡ ਨੇ ਕਿਸੇ ਕਿਸਮ ਦਾ ਦਬਾਅ ਝੱਲਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ। ਸਿਆਸੀ ਮਾਹਿਰਾਂ ਨੂੰ ਹੁਣ ਇਹ ਮਾਮਲਾ ਵੀ ਸਮਝ ਆਉਣ ਲੱਗਿਆ ਹੈ ਕਿ ਕੁੱਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਨੇ ਮੰਤਰੀ ਮੰਡਲ ਦੀ ਫੇਰਬਦਲ ਵਿੱਚ ਵਿਲਸਨ ਰੇਅਬੋਲਡ ਤੋਂ ਅਟਾਰਨੀ ਜਨਰਲ ਦਾ ਮਹਿਕਮਾ ਖੋਹ ਕੇ ਉਨ੍ਹਾਂ ਨੂੰ ਮੂਲਵਾਸੀ ਮਾਮਲਿਆਂ ਦਾ ਮੰਤਰੀ ਕਿਉਂ ਬਣਾਇਆ ਸੀ। ਸੁਆਲ ਉੱਠੇ ਸਨ ਕਿ ਚੰਗਾ ਕੰਮ ਕਰਨ ਵਾਲੀ ਮੰਤਰੀ ਵਿਲਸਨ ਤੋਂ ਅਹਿਮ ਮਹਿਕਮਾ ਕਿਉਂ ਖੋਹਿਆ ਗਿਆ?
ਇੱਥੇ ਦੱਸਣਾ ਬਣਦਾ ਹੈ ਕਿ ਐਸਐਨਸੀ ਕੰਪਨੀ ਉੱਤੇ ਇਹ ਦੋਸ਼ ਲੱਗੇ ਹਨ ਕਿ ਉਸ ਵੱਲੋਂ ਲਿਬੀਆ ਦੇ ਜਨਤਕ ਅਧਿਕਾਰੀਆਂ ਨੂੰ ਕਈ ਮਿਲੀਅਨ ਡਾਲਰ ਦੀ ਰਿਸ਼ਵਤ ਦਿੱਤੀ ਗਈ। ਇਹ ਦੋਸ਼ ਆਰਸੀਐਮਪੀ ਵੱਲੋਂ ਕੀਤੀ ਗਈ ਜਾਂਚ ਦਾ ਨਤੀਜਾ ਹਨ। ਜੇ ਕੰਪਨੀ ਉੱਤੇ ਦੋਸ਼ ਸਿੱਧ ਹੁੰਦਾ ਹੈ ਤਾਂ ਉਹ ਇੱਕ ਦਹਾਕੇ ਤੱਕ ਕੈਨੇਡੀਅਨ ਸਰਕਾਰ ਤੋਂ ਕੋਈ ਕਾਂਟਰੈਕਟ ਹਾਸਲ ਨਹੀਂ ਕਰ ਸਕੇਗੀ। ਇਹ ਵੀ ਪਤਾ ਲੱਗਿਆ ਹੈ ਕਿ ਕੰਪਨੀ ਮੁਜਰਮਾਨਾਂ ਕੇਸ ਨੂੰ ਦਬਾਉਣ ਲਈ ਕਈ ਪਾਰਲੀਆਮੈਂਟੇਰੀਅਨਜ਼ ਦੀ ਲਾਬਿੰਗ ਕਰ ਰਹੀ ਸੀ ਤੇ ਇਨ੍ਹਾਂ ਵਿੱਚ ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਵੀ ਸ਼ਾਮਲ ਸਨ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼