Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਪੰਜਾਬ

ਮੰਤਰੀ ਰੰਧਾਵਾ ਨੇ ਪੁੱਛਿਆ : ਬੁੱਧਰਾਮ ਦਾ ਕਰਜ਼ਾ 1.76 ਲੱਖ ਰੁਪਏ ਸੀ, ਮਜੀਠੀਆ ਨੇ 3.86 ਲੱਖ ਕਿਉਂ ਦਿੱਤੇ

February 12, 2019 08:31 AM

* ਪੈਸੇ ਦੇ ਆਉਣ ਦੇ ਸਰੋਤਾਂ ਦੀ ਜਾਂਚ ਦੀ ਮੰਗ ਵੀ ਚੁੱਕੀ

ਚੰਡੀਗੜ੍ਹ, 11 ਫਰਵਰੀ (ਪੋਸਟ ਬਿਊਰੋ)- ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇੱਕ ਵਾਰ ਫਿਰ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ ਦਿੱਤੀ ਹੈ ਕਿ ਜੇ ਕਿਸਾਨ ਬੁੱਧਰਾਮ ਨੂੰ ਦਿੱਤੇ ਪੈਸੇ ਕਾਨੂੰਨੀ ਸਰੋਤ ਤੋਂ ਆਏ ਹਨ ਤਾਂ ਮਜੀਠੀਆ ਇਨ੍ਹਾਂ ਪੈਸਿਆਂ ਬਾਰੇ ਸਥਿਤੀ ਸਪੱਸ਼ਟ ਕਰਨ ਅਤੇ ਏਦਾਂ ਕਰਨ ਤੋਂ ਨਾਕਾਮ ਰਹਿਣ ਦੀ ਸੂਰਤ ਵਿੱਚ ਈ ਡੀ ਦੀ ਜਾਂਚ ਕਰਾਉਣ ਦੇ ਲਈ ਤਿਆਰ ਰਹਿਣ।
ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੇ ਇਸ ਦੀ ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਕੋਲੋਂ ਜਾਂਚ ਦੀ ਮੰਗ ਕੀਤੀ ਹੈ, ਕਿਉਂਕਿ ਮਜੀਠੀਆ ਇਸ ਵਕਤ ਸਰਕਾਰ ਦਾ ਹਿੱਸਾ ਨਹੀਂ ਅਤੇ ਉਹ ਇਹ ਦੱਸਣ ਤੋਂ ਵੀ ਅਸਫਲ ਰਹੇ ਹਨ ਕਿ ਉਨ੍ਹਾਂ ਨੇ ਇਹ ਪੈਸੇ ਕਿਸਾਨ ਨੂੰ ਕਿਸ ਸਰੋਤ ਤੋਂ ਦਿੱਤੇ ਹਨ। ਰੰਧਾਵਾ ਨੇ ਕਿਹਾ ਕਿ ਇਹ ਮੁੱਦਾ ਲੋਕਾਂ ਮੂਹਰੇ ਲਿਆਉਣਾ ਜ਼ਿਆਦਾ ਜ਼ਰੂਰੀ ਹੈ ਕਿ ਮਜੀਠੀਆ ਨੇ ਕਿਸਾਨ ਨੂੰ 3.86 ਲੱਖ ਰੁਪਏ ਕਿਉਂ ਦਿੱਤੇ, ਜਦ ਕਿ ਰਿਕਾਰਡ ਦੇ ਅਨੁਸਾਰ ਉਸ ਦਾ ਕਰਜ਼ਾ 1.76 ਲੱਖ ਰੁਪਏ ਬਣਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਨੇਤਾ ਨੂੰ ਆਪਣੇ ਹਲਕੇ ਦੇ ਲੋਕਾਂ ਨੂੰ ਵੀ ਇਹ ਦੱਸਣਾ ਹੋਵੇਗਾ ਕਿ ਆਪਣੇ ਹਲਕੇ ਵਿੱਚੋਂ ਕਿਸੇ ਗਰੀਬ ਪਰਵਾਰ ਦੀ ਮਦਦ ਕਰਨ ਦੀ ਥਾਂ ਦੂਸਰੇ ਇਲਾਕੇ ਦੇ ਕਿਸਾਨ ਨੂੰ ਕਿਉਂ ਚੁਣਿਆ। ਰੰਧਾਵਾ ਨੇ ਕਿਹਾ ਕਿ ਇਹ ਘਟਨਾਵਾਂ ਇਸ ਗੱਲ ਵੱਲ ਸੰਕੇਤ ਕਰਦੀਆਂ ਹਨ ਕਿ ਰਾਜਨੀਤਕ ਲਾਹਾ ਲੈਣ ਲਈ ਮਜੀਠੀਆ ਨੇ ਆਪਣੇ ਹਲਕੇ ਦੇ ਲੋਕਾਂ ਦੇ ਨਾਲ ਕਿਸ ਤਰ੍ਹਾਂ ਧੋਖਾ ਕੀਤਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ