Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਕੇਂਦਰੀ ਚੋਣ ਕਮਿਸ਼ਨ ਦਾ ਅਧਿਕਾਰੀ ਬਣ ਕੇ ਜ਼ਿਲਾ ਪ੍ਰਸ਼ਾਸਨ ਨੂੰ ਕਿਸੇ ਨੇ ਝੂਠੀ ਈਮੇਲ ਕੀਤੀ

February 12, 2019 08:33 AM

ਕਪੂਰਥਲਾ, 11 ਫਰਵਰੀ (ਪੋਸਟ ਬਿਊਰੋ)- ਆਪਣੇ ਆਪ ਨੂੰ ਭਾਰਤੀ ਚੋਣ ਕਮਿਸ਼ਨ ਦਾ ਡਿਪਟੀ ਚੀਫ ਚੋਣ ਅਧਿਕਾਰੀ ਪੇਸ਼ ਕਰਦੇ ਹੋਏ ਇੱਕ ਵਿਅਕਤੀ ਵੱਲੋਂ ਡੀ ਸੀ ਕਪੂਰਥਲਾ ਨੂੰ ਗਲਤ ਈਮੇਲ ਕਰਨ ਦੇ ਸੰਬੰਧ ਵਿੱਚ ਕਪੂਰਥਲਾ ਪੁਲਸ ਨੇ ਥਾਣਾ ਸਿਟੀ ਵਿੱਚ ਅਣਪਛਾਤੇ ਦੋਸ਼ੀ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ।
ਮਿਲੀ ਸੂਚਨਾ ਅਨੁਸਾਰ ਜ਼ਿਲਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਾਇਬ ਨੇ ਥਾਣਾ ਸਿਟੀ ਕਪੂਰਥਲਾ ਨੂੰ ਜਾਰੀ ਆਪਣੇ ਹੁਕਮਾਂ ਵਿੱਚ ਕਿਹਾ ਕਿ ਸੱਤ ਫਰਵਰੀ 2019 ਨੂੰ ਪੱਤਰ ਨੰਬਰ 958 ਦੇ ਤਹਿਤ ਖੁਦ ਨੂੰ ਕੇਂਦਰੀ ਚੋਣ ਕਮਿਸ਼ਨ ਦਾ ਡਿਪਟੀ ਚੀਫ ਚੋਣ ਅਧਿਕਾਰੀ ਦੱਸਣ ਵਾਲੇ ਇਕ ਵਿਅਕਤੀ ਨੇ ਜ਼ਿਲਾ ਪ੍ਰਸ਼ਾਸਨ ਨੂੰ ਈਮੇਲ ਕੀਤਾ ਸੀ, ਜਿਸ ਵਿੱਚ ਇਹ ਦੱਸਿਆ ਸੀ ਕਿ ਅਗਲੀਆਂ ਲੋਕ ਸਭਾ ਚੋਣਾਂ ਵਿੱਚ ਜ਼ਿਲੇ ਵਿੱਚ ਪੈਣ ਵਾਲੇ ਪੋਲਿੰਗ ਬੂਥ ਵਿੱਚ ਲੱਗਣ ਵਾਲੀਆਂ ਈ ਵੀ ਐਮ ਮਸ਼ੀਨਾਂ ਨੂੰ ਹੈਕਰਾਂ ਵੱਲੋਂ ਇੰਟਰਨੈਟ ਦੀ ਮਦਦ ਨਾਲ ਹੈਕ ਕੀਤਾ ਜਾ ਸਕਦਾ ਹੈ, ਇਸ ਲਈ ਇਨ੍ਹਾਂ ਚੋਣਾਂ ਵਾਸਤੇ ਇਨ੍ਹਾਂ ਈ ਵੀ ਐਮ ਮਸ਼ੀਨਾਂ ਦੇ 500 ਗਜ਼ ਦੇ ਖੇਤਰ ਵਿੱਚ ਵੋਟਾਂ ਦੌਰਾਨ ਇੰਟਰਨੈਟ ਸੇਵਾਵਾਂ ਨੂੰ ਬੰਦ ਕਰਕੇ ਪੋਲਿੰਗ ਏਜੰਟਾਂ ਨੂੰ ਮੋਬਾਈਲ ਅੰਦਰ ਨਾ ਲੈ ਜਾਣ ਦੇ ਹੁਕਮ ਦਿੱਤੇ ਜਾਣ। ਇਸ ਬਾਰੇ ਜ਼ਿਲਾ ਪ੍ਰਸ਼ਾਸਨ ਕਪੂਰਥਲਾ ਨੇ ਆਪਣੇ ਤੌਰ 'ਤੇ ਪੜਤਾਲ ਕੀਤੀ ਤਾਂ ਚੋਣ ਕਮਿਸ਼ਨ ਵੱਲੋਂ ਅਜਿਹਾ ਕੋਈ ਹੁਕਮ ਜਾਰੀ ਨਾ ਹੋਣ ਦੀ ਗੱਲ ਸਾਹਮਣੇ ਆਈ। ਜਾਂਚ ਦੇ ਦੌਰਾਨ ਖੁਲਾਸਾ ਹੋਇਆ ਕਿ ਕਿਸੇ ਵਿਅਕਤੀ ਨੇ ਜਾਣ ਬੁੱਝ ਕੇ ਸਾਜਿਸ਼ ਹੇਠ ਇਹ ਈਮੇਲ ਕੀਤਾ ਸੀ। ਇਸ ਦੇ ਆਧਾਰ 'ਤੇ ਡੀ ਸੀ ਦੇ ਹੁਕਮਾਂ 'ਤੇ ਥਾਣਾ ਸਿਟੀ ਦੀ ਪੁਲਸ ਨੇ ਅਣਪਛਾਤੇ ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਈਮੇਲ ਭੇਜਣ ਵਾਲੇ ਦੋਸ਼ੀ ਦੀ ਪਛਾਣ ਨਹੀਂ ਹੋ ਸਕੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ