Welcome to Canadian Punjabi Post
Follow us on

18

August 2019
ਬ੍ਰੈਕਿੰਗ ਖ਼ਬਰਾਂ :
ਪੰਜਾਬ

ਅਲਟਰਾਸਾਊਂਡ ਸੈਂਟਰ ਉੱਤੇ ਛਾਪੇ ਦੌਰਾਨ ਪੰਜ ਦੋਸ਼ੀ ਫੜੇ ਗਏ

February 12, 2019 08:34 AM

ਫਤਹਿਗੜ੍ਹ ਚੂੜੀਆਂ, 11 ਫਰਵਰੀ (ਪੋਸਟ ਬਿਊਰੋ)- ਏਥੇ ਇੱਕ ਨਰਸਿੰਗ ਹੋਮ ਵਿੱਚ ਲਿੰਗ ਨਿਰਧਾਰਤ ਟੈਸਟ ਹੋਣ ਦੀ ਖੁਫੀਆ ਸੂਚਨਾ ਉੱਤੇ ਫਤਹਿਗੜ੍ਹ ਚੂੜੀਆਂ ਦੇ ਮੇਨ ਬਾਜ਼ਾਰ ਵਿੱਚ ਗੁਰੂ ਨਾਨਕ ਅਲਟਰਾਸਾਊਂਡ ਅਤੇ ਡਾਇਗਨੋਸਟਿਕ ਸੈਂਟਰ 'ਤੇ ਚੰਡੀਗੜ੍ਹ ਦੀ ਟੀਮ ਨੇ ਛਾਪਾ ਮਾਰਿਆ ਹੈ। ਪਤਾ ਲੱਗਾ ਹੈ ਕਿ ਇਥੇ ਮਸ਼ੀਨ ਲਾ ਕੇ ਇਹ ਚੈੱਕ ਕੀਤਾ ਜਾਂਦਾ ਸੀ ਕਿ ਗਰਭਵਤੀ ਦੇ ਪੇਟ ਵਿੱਚ ਮੁੰਡਾ ਹੈ ਜਾਂ ਕੁੜੀ। ਚੰਡੀਗੜ੍ਹ ਸਿਹਤ ਵਿਭਾਗ ਦੀ ਟੀਮ ਵੱਲੋਂ ਫਤਹਿਗੜ੍ਹ ਚੂੜੀਆਂ ਦੇ ਮੇਨ ਬਾਜ਼ਾਰ ਵਿੱਚ ‘ਗੁਰੂ ਨਾਨਕ ਅਲਟਰਾਸਾਊਂਡ ਤੇ ਡਾਇਗਨੋਸਟਿਕ ਸੈਂਟਰ' ਵਿੱਚ ਛਾਪਾਮਾਰੀ ਦੌਰਾਨ ਅਦਾਰੇ ਦੇ ਮਾਲਕ ਅਤੇ ਉਸ ਦੇ ਸਾਥੀਆਂ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਸ ਸੰਬੰਧ ਵਿੱਚ ਪਤਾ ਲੱਗਾ ਹੈ ਕਿ ਸਿਵਲ ਸਰਜਨ ਗੁਰਦਾਸਪੁਰ ਕਿਸ਼ਨ ਚੰਦ ਕੋਲ ਗੁਪਤ ਸੂਚਨਾ ਸੀ ਕਿ ਇਸ ਸੈਂਟਰ ਵਿੱਚ ਲਿੰਗ ਨਿਰਧਾਰਨ ਟੈਸਟ ਕੀਤੇ ਜਾਂਦੇ ਹਨ। ਇਸ ਪਿੱਛੋਂ ਸਿਹਤ ਵਿਭਾਗ ਦੀ ਖਾਸ ਟੀਮ ਨੇ ਗੁਪਤ ਆਪ੍ਰੇਸ਼ਨ ਰਾਹੀਂ ਚੰਡੀਗੜ੍ਹੋਂ ਸਪੀਡ ਨੈਟਵਰਕ ਦੇ ਡਾਇਰੈਕਟਰ ਡਾ. ਰਮੇਸ ਦੱਤ ਦੀ ਅਗਵਾਈ ਵਿੱਚ ਹਰਦੀਪ ਸਿੰਘ ਅੰਮ੍ਰਿਤਸਰ, ਐਸ ਐਮ ਓ ਬਟਾਲਾ ਸੰਜੀਵ ਭੱਲਾ, ਐਸ ਐਮ ਓ ਫਤਹਿਗੜ੍ਹ ਚੂੜੀਆਂ ਅਰੁਣ ਕੁਮਾਰ ਨੇ ਸੈਂਟਰ ਦੇ ਮਾਲਕ ਨੂੰ ਲਿੰਗ ਨਿਰਧਾਰਿਤ ਟੈਸਟ ਕਰਦੇ ਰੰਗੇ ਹੱਥੀਂ ਫੜਿਆ ਤੇ ਸੈਂਟਰ ਦੇ ਮਾਲਕ ਤੇ ਹਸਪਤਾਲ ਦੇ ਪੰਜ ਕਾਰਿੰਦਿਆਂ ਡਾ. ਅਮਨਦੀਪ ਸਿੰਘ ਪੁੱਤਰ ਇੰਦਰਜੀਤ ਸਿੰਘ ਫਤਹਿਗੜ੍ਹ ਚੂੜੀਆਂ, ਓਂਕਾਰ ਸਿੰਘ ਹੈਲਪਰ ਪੁੱਤਰ ਮਨਜੀਤ ਸਿੰਘ ਵਾਸੀ ਫਤਹਿਗੜ੍ਹ ਚੂੜੀਆਂ, ਪ੍ਰਿਤਪਾਲ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਗੱਗੋਮਾਹਲ, ਰਣਜੀਤ ਸਿੰਘ ਪੁੱਤਰ ਸੱਤਪਾਲ ਸਿੰਘ ਘਣੀਏ ਕੇ ਬਾਂਗਰ ਅਤੇ ਔਰਤ ਬਲਵਿੰਦਰ ਕੌਰ ਵਿਧਵਾ ਪਤਨੀ ਕੁਲਵੰਤ ਸਿੰਘ ਵਾਸੀ ਹੇਰ ਨੂੰ ਕਾਬੂ ਕਰ ਲਿਆ ਹੈ। ਇਸ ਮੌਕੇ ਐਸ ਐਚ ਓ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਕਾਨੂੰਨੀ ਕਾਰਵਾਈ ਕਰ ਕੇ ਪਰਚਾ ਦਰਜ ਕਰਕੇ ਬਟਾਲੇ ਦੀ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਲੈ ਲਿਆ ਹੈ। ਐਸ ਐਚ ਓ ਨੇ ਦੱਸਿਆ ਕਿ ਡਾ. ਅਮਨਦੀਪ ਸਿੰਘ ਕੋਲੋਂ 9000, ਪ੍ਰਿਤਪਾਲ ਸਿੰਘ ਤੋਂ 5000, ਬਲਵਿੰਦਰ ਕੌਰ ਤੋਂ 1000 ਅਤੇ ਗੱਲੇ ਵਿੱਚੋਂ 47500 ਦੇ ਕਰੀਬ ਰੁਪਏ ਬਰਾਮਦ ਕਰ ਲਏ ਹਨ। ਏ ਐਸ ਆਈ ਪਲਵਿੰਦਰ ਸਿੰਘ ਨੇ ਟੈਸਟ ਮਸ਼ੀਨ ਨੂੰ ਕਬਜ਼ੇ ਵਿੱਚ ਕਰ ਲਿਆ ਹੈ।

Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਤਾਪ ਬਾਜਵਾ ਦੇ ਸਮਰਥਨ ਦਾ ਫੂਲਕਾ ਨੇ ਕੀਤਾ ਧੰਨਵਾਦ, ਕਿਹਾ, ਕਾਂਗਰਸ ਸਰਕਾਰ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਲਾਗੂ ਕਰਵਾਉਣ ’ਚ ਨਾਕਾਮ
ਦੂਜੇ ਨਾਲ ਸਬੰਧਾਂ ਦੇ ਸ਼ੱਕ ’ਚ ਪ੍ਰੇਮਿਕਾ ਅਤੇ ਉਸਦੀ ਭੈਣ ਦੀ ਹੱਤਿਆ, ਮੁਲਜ਼ਿਮ ਦਿੱਲੀ ਸਟੇਸ਼ਨ ਤੋਂ ਗਿ੍ਰਫ਼ਤਾਰ
ਪ੍ਰਤਾਪ ਬਾਜਵਾ ਨੂੰ ਨਹੀਂ ਪਤਾ ਕਿ ਉਹ ਕੀ ਬੋਲ ਰਿਹਾ: ਕੈ. ਅਮਰਿੰਦਰ
ਪੰਜਾਬ ਸਰਕਾਰ ਨੇ ਦਿਵਿਆਂਗਾਂ ਲਈ ਰਾਖਵਾਂਕਰਨ ਵਧਾ ਕੇ ਕੀਤਾ 4 ਫੀਸਦੀ
ਫਿਰੌਤੀ ਲਈ 11ਵੀਂ ਦਾ ਵਿਦਿਆਰਥੀ ਅਗਵਾ ਪਿੱਛੋਂ ਕਤਲ, ਇੱਕ ਦੋਸ਼ੀ ਗ੍ਰਿਫਤਾਰ
ਪਾਕਿਸਤਾਨ ਵਿੱਚ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕੰਮ ਬੰਦ
ਪੰਜਾਬ ਵਿੱਚ ਸਵਾ ਦੋ ਸਾਲ ਵਿੱਚ ਪੁਲਸ ਹਿਰਾਸਤ ਵਿੱਚ 13 ਮੌਤਾਂ
ਭਾਰਤ-ਪਾਕਿ ਵੰਡ ਵੇਲੇ ਮੁਸਲਿਮ ਵਸੋਂ ਵਾਲੇ ਰਾਜ ਭਾਰਤ ਨੂੰ ਦੇਣ ਤੋਂ ਰੌਲਾ ਪਿਆ ਸੀ
ਮੋਰਿੰਡਾ ਸ਼ੂਗਰ ਮਿੱਲ ਵਿੱਚ ਘਪਲੇਬਾਜ਼ੀ ਦਾ ਮਾਮਲਾ ਫਿਰ ਉਠਿਆ
ਕਿਸਾਨਾਂ, ਦਲਿਤਾਂ, ਉਦਯੋਗਾਂ ਨੂੰ ਕਰਜ਼ਾ ਦੇਣ ਉੱਤੇ ਪੰਜਾਬ ਦੀਆਂ ਬੈਂਕਾਂ ਵੱਲੋਂ ਅਣ-ਐਲਾਨੀ ਪਾਬੰਦੀ