Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਕਾਰਬਨ ਟੈਕਸ ਦਾ ਭਾਰ ਆਪਣੇ ਖਪਤਕਾਰਾਂ ਸਿਰ ਨਹੀਂ ਪਾ ਸਕਦੇ : ਕਾਰੋਬਾਰੀ ਅਦਾਰੇ

February 13, 2019 05:27 AM

ਓਟਵਾ, 12 ਫਰਵਰੀ (ਪੋਸਟ ਬਿਊਰੋ) : ਮੰਗਲਵਾਰ ਨੂੰ ਨਵੇਂ ਸਰਵੇਖਣ ਦੀ ਜਾਰੀ ਕੀਤੀ ਗਈ ਰਿਪੋਰਟ ਤੋਂ ਸਾਹਮਣੇ ਆਇਆ ਹੈ ਕਿ ਵੱਡੀ ਪੱਧਰ ਉੱਤੇ ਨਿੱਕੇ ਤੇ ਦਰਮਿਆਨੇ ਕਾਰੋਬਾਰਾਂ ਨੂੰ ਫੈਡਰਲ ਸਰਕਾਰ ਵੱਲੋਂ ਲਾਏ ਜਾਣ ਵਾਲੇ ਕਾਰਬਨ ਟੈਕਸ ਦੀ ਚਿੰਤਾ ਵੱਢ ਵੱਢ ਖਾ ਰਹੀ ਹੈ। ਅਜਿਹੇ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਉਹ ਇੱਕਦਮ ਆਪਣੇ ਗਾਹਕਾਂ ਉੱਤੇ ਕਾਰਬਨ ਟੈਕਸ ਕੱਢਣ ਵਾਸਤੇ ਵਾਧੂ ਬੋਝ ਨਹੀਂ ਪਾ ਸਕਣਗੇ।
ਇਸ ਆਨਲਾਈਨ ਸਰਵੇਖਣ ਵਿੱਚ ਚਾਰ ਪ੍ਰੋਵਿੰਸਾਂ,ਜਿਨ੍ਹਾਂ ਵਿੱਚ ਸਸਕੈਚਵਨ, ਮੈਨੀਟੋਬਾ, ਓਨਟਾਰੀਓ ਤੇ ਨਿਊ ਬਰੰਜ਼ਵਿੱਕ, ਦੀ ਕੈਨੇਡੀਅਨ ਫੈਡਰੇਸ਼ਨ ਆਫ ਇੰਡੀਪੈਂਡੈਂਟ ਬਿਜ਼ਨਸ ਦੇ 3,527 ਮੈਂਬਰਾਂ ਨੇ ਹਿੱਸਾ ਲਿਆ। ਇਨ੍ਹਾਂ ਪ੍ਰੋਵਿੰਸਾਂ ਨੂੰ ਟਰੂਡੋ ਸਬਕਾਰ ਦੇ ਕਾਰਬਨ ਪ੍ਰਾਈਸਿੰਗ ਸਿਸਟਮ ਨੂੰ ਪਹਿਲੀ ਅਪਰੈਲ ਤੋਂ ਲਾਗੂ ਕਰਨਾ ਹੀ ਹੋਵੇਗਾ। ਇਸ ਲਾਬੀ ਗਰੁੱਪ ਵੱਲੋਂ ਫੈਡਰਲ ਕਾਰਬਨ ਟੈਕਸ ਦਾ ਸਖਤ ਵਿਰੋਧ ਕੀਤਾ ਜਾ ਰਿਹਾ ਹੈ ਤੇ ਇਸ ਦਾ ਕਹਿਣਾ ਹੈ ਕਿ ਇਸ ਨਾਲ ਨਿੱਕੀਆਂ ਕੰਪਨੀਆਂ ਨੂੰ ਭਾਰੀ ਮੁੱਲ ਤਾਰਨਾ ਪਵੇਗਾ। ਇਸ ਸਰਵੇਖਣ ਵਿੱਚ ਹਿੱਸਾ ਲੈਣ ਵਾਲੇ ਦੋ ਤਿਹਾਈ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੇ ਕਾਰਬਨ ਪ੍ਰਾਈਸਿੰਗ ਪ੍ਰੋਗਰਾਮ ਦਾ ਸਮਰਥਨ ਨਹੀਂ ਕਰਦੇ।
ਓਟਵਾ ਦਾ ਕਹਿਣਾ ਹੈ ਕਿ ਕਾਰਬਨ ਟੈਕਸ ਤੋਂ ਹੋਣ ਵਾਲੀ 90 ਫੀ ਸਦੀ ਆਮਦਨ ਚਾਰਾਂ ਪ੍ਰੋਵਿੰਸਾਂ ਵਿੱਚ ਲੋਕਾਂ ਨੂੰ ਛੋਟ ਦੇ ਕੇ ਮੋੜੀ ਜਾਵੇਗੀ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਨਵੇਂ ਟੈਕਸ ਦਾ ਸੱਭ ਤੋਂ ਵੱਧ ਭਾਰ ਖਪਤਕਾਰਾਂ ਉੱਤੇ ਪਵੇਗਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ