Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਹਾਊਸ ਜਾਂਚ ਦੀ ਮੰਗ ਨੂੰ ਲਿਬਰਲ ਮੈਂਬਰਾਂ ਨੇ ਦਬਾਇਆ

February 14, 2019 08:32 AM

ਓਟਵਾ, 13 ਫਰਵਰੀ (ਪੋਸਟ ਬਿਊਰੋ) : ਹਾਊਸ ਆਫ ਕਾਮਨਜ਼ ਦੀ ਨਿਆਂ ਕਮੇਟੀ ਐਸਐਨਸੀ-ਲਾਵਾਲਿਨ ਤੇ ਪ੍ਰਧਾਨ ਮੰਤਰੀ ਆਫਿਸ ਦੀ ਕਥਿਤ ਦਖਲਅੰਦਾਜ਼ੀ ਮਾਮਲੇ ਨੂੰ ਦੇਖ ਰਹੀ ਹੈ। ਪਰ ਵਿਰੋਧੀ ਧਿਰ ਵੱਲੋਂ ਸਾਬਕਾ ਅਟਾਰਨੀ ਜਨਰਲ ਜੋਡੀ ਵਿਲਸਨ ਰੇਅਬੋਲਡ ਤੇ ਪੀਐਮਓ ਦੀਆਂ ਹੋਰਨਾਂ ਉੱਘੀਆਂ ਸ਼ਖਸੀਅਤਾਂ ਦੀ ਗਵਾਹੀ ਦੀ ਮੰਗ ਨੂੰ ਕਮੇਟੀ ਵਿੱਚ ਮੌਜੂਦ ਬਹੁਗਿਣਤੀ ਲਿਬਰਲ ਮੈਂਬਰਾਂ ਵੱਲੋਂ ਦਬਾਅ ਦਿੱਤਾ ਗਿਆ ਹੈ।
ਮੰਗਲਵਾਰ ਨੂੰ ਓਟਵਾ ਵਿੱਚ ਕੀਤੀ ਜਾਣ ਵਾਲੀ ਮੀਟਿੰਗ ਵਿੱਚ ਮੁੱਖ ਤੌਰ ਉੱਤੇ ਵਿਚਾਰੇ ਜਾਣ ਵਾਲੇ ਇਸ ਮੁੱਦੇ ਨੂੰ ਕਮੇਟੀ ਵਿੱਚ ਮੌਜੂਦ ਲਿਬਰਲ ਐਮਪੀਜ਼ ਨੇ ਸ਼ੁਰੂ ਹੀ ਨਹੀਂ ਹੋਣ ਦਿੱਤਾ ਤੇ ਆਪਣਾ ਹੀ ਇੱਕ ਵੱਖਰਾ ਪ੍ਰਸਤਾਵ ਪੇਸ਼ ਕਰ ਦਿੱਤਾ। ਇਸ ਪ੍ਰਸਤਾਵ ਤਹਿਤ ਆਖਿਆ ਗਿਆ ਕਿ ਕਮੇਟੀ ਹੇਠ ਲਿਖੇ ਮੁੱਦਿਆਂ ਦਾ ਅਧਿਐਨ ਕਰੇਗੀ ਜਿਵੇਂ ਕਿ ਰੈਮੇਡਿਏਸ਼ਨ ਸਮਝੌਤੇ, ਫੈਸਲੇ ਲੈਣ ਵਿੱਚ ਅਟਾਰਨੀ ਜਨਰਲ ਨੂੰ ਮਿਲਣ ਵਾਲੀ ਖੁੱਲ੍ਹ, ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਏਜੀ ਤੇ ਸਰਕਾਰੀ ਸਹਿਯੋਗੀਆਂ ਦਰਮਿਆਨ ਹੋਈ ਗੱਲਬਾਤ ਆਦਿ।
ਲਿਬਰਲਾਂ ਵੱਲੋਂ ਪੇਸ਼ ਮਤੇ ਵਿੱਚ ਮੌਜੂਦਾ ਨਿਆਂ ਮੰਤਰੀ ਡੇਵਿਡ ਲੈਮੇਟੀ, ਜਸਟਿਸ ਕੈਨੇਡਾ ਵਿਖੇ ਉਨ੍ਹਾਂ ਦੇ ਡਿਪਟੀ ਮੰਤਰੀ ਤੇ ਪ੍ਰਿਵੀ ਕਾਉਂਸਲ ਦੇ ਕਲਰਕ ਮਾਈਕਲ ਵਰਨਿਕ ਨੂੰ ਕਮੇਟੀ ਸਾਹਮਣੇ ਪੇਸ਼ ਹੋਣ ਦੀ ਮੰਗ ਕੀਤੀ ਗਈ। ਇਹ ਵੀ ਤੈਅ ਕੀਤਾ ਗਿਆ ਕਿ 19 ਫਰਵਰੀ ਨੂੰ ਹੋਣ ਵਾਲੀ ਅਗਲੀ ਮੀਟਿੰਗ ਕੈਮਰੇ ਸਾਹਮਣੇ ਕੀਤੀ ਜਾਵੇਗੀ ਤੇ ਹੋਰਨਾਂ ਚਸ਼ਮਦੀਦ ਗਵਾਹਾਂ, ਮੀਟਿੰਗਜ਼ ਦੀ ਸਮਾਂ ਸੀਮਾ, ਇਸ ਜਾਂਚ ਦੀਆਂ ਅਦਾਲਤੀ ਪ੍ਰੋਸੀਡਿੰਗਜ਼ ਦੇ ਪ੍ਰਭਾਵ ਨੂੰ ਵਿਚਾਰਿਆ ਜਾਵੇਗਾ।
ਕਮੇਟੀ ਦੇ ਚੇਅਰ ਤੇ ਲਿਬਰਲ ਐਮਪੀ ਐਂਥਨੀ ਹਾਊਸਫਾਦਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅਸੀਂ ਉਹ ਸੱਭ ਕਰ ਰਹੇ ਹਾਂ ਜਿਸ ਦੀ ਕਿਸੇ ਨੂੰ ਵੀ ਉਮੀਦ ਨਹੀਂ ਸੀ। ਇਹ ਪੁੱਛੇ ਜਾਣ ਉੱਤੇ ਕਿ ਕੀ ਉਨ੍ਹਾਂ ਨੂੰ ਲੱਗਦਾ ਹੈ ਕਿ ਇਸ ਅਧਿਐਨ ਨਾਲ ਇਸ ਮੁੱਦੇ ਨਾਲ ਜੁੜੇ ਅਸਲ ਜਵਾਬ ਸਾਹਮਣੇ ਆਉਣਗੇ ਤਾਂ ਹਾਊਸਫਾਦਰ ਨੇ ਆਖਿਆ ਕਿ ਹਾਂ ਜ਼ਰੂਰ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ