Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਲੋਕ ਸਭਾ ਦੇ ਆਖਰੀ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰਾਹੁਲ ਉੱਤੇ ਚਾਂਦਮਾਰੀ

February 14, 2019 08:33 AM

ਨਵੀਂ ਦਿੱਲੀ, 13 ਫਰਵਰੀ, (ਪੋਸਟ ਬਿਊਰੋ)- ਅਗਲੇ ਮਹੀਨੇ ਸੁਰੂ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਅੱਜ ਪਾਰਲੀਮੈਂਟ ਨੂੰ ਆਖਰੀ ਵਾਰ ਸੰਬੋਧਨ ਕਰਨ ਦੇ ਵਕਤ ਜਿੱਥੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ, ਓਥੇ ਨਾਲ ਹੀ ਪਾਰਲੀਮੈਂਟ ਵਿੱਚ ਗੁਜ਼ਰੇ ਉਨ੍ਹਾਂ ਪਲਾਂ ਨੂੰ ਯਾਦ ਕੀਤਾ, ਜਿਸ ਨਾਲ ਪਾਰਲੀਮੈਂਟ ਦਾ ਇਹ ਪੰਜ ਸਾਲਾ ਦੌਰ ਮੀਡੀਆ ਦੀਆਂ ਸੁਰਖੀਆਂ ਵਿੱਚ ਰਿਹਾ ਸੀ।
ਪ੍ਰਧਾਨ ਮੰਤਰੀ ਮੋਦੀ ਨੇ ਦੋਵਾਂ ਸਦਨਾਂ ਦੇ ਪਾਰਲੀਮੈਂਟ ਮੈਂਬਰਾਂ ਦਾ ਧੰਨਵਾਦ ਕੀਤਾ ਤੇ ਹਲਕੇ ਅੰਦਾਜ਼ ਵਿਚ ਰਾਹੁਲ ਗਾਂਧੀ ਉੱਤੇ ਵਿਅੰਗ ਕੱਸੇ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਮੈਨੂੰ ਪਤਾ ਲੱਗਾ ਕਿ ਗਲੇ ਲੱਗਣਾ ਅਤੇ ਗਲ ਪੈਣਾ ਵਿੱਚ ਕਿੰਨਾ ਫਰਕ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਵੇਖਿਆ ਕਿ ਸਦਨ ਵਿਚ ਅੱਖਾਂ ਨਾਲ ਵੀ ਗੁਸਤਾਖੀਆਂ ਹੁੰਦੀਆਂ ਹਨ। ਮੋਦੀ ਨੇ ਕਿਹਾ ਕਿ 2014 ਵਿਚ ਮੈਂ ਪਹਿਲੀ ਵਾਰ ਪਾਰਲੀਮੈਂਟ ਵਿੱਚ ਆਏ ਮੈਂਬਰਾਂ ਵਿੱਚੋਂ ਇਕ ਸੀ। ਮੈਨੂੰ ਪਾਰਲੀਮੈਂਟ ਦਾ ਕੁਝ ਪਤਾ ਨਹੀਂ ਸੀ। ਮੇਰੇ ਲਈ ਹਰ ਚੀਜ ਨਵੀਂ ਸੀ। ਕਰੀਬ ਤਿੰਨ ਦਹਾਕੇ ਬਾਅਦ ਇਕ ਪੂਰਨ ਬਹੁਮਤ ਵਾਲੀ ਸਰਕਾਰ ਬਣੀ ਸੀ। ਇਸ ਲੋਕ ਸਭਾ ਵਿਚ 100 ਫੀਸਦੀ ਤੋਂ ਵੱਧ ਕੰਮ ਹੋਇਆ। ਉਨ੍ਹਾ ਕਿਹਾ ਕਿ ਇਸ ਲੋਕ ਸਭਾ ਉੱਤੇ ਇਸ ਗੱਲ ਲਈ ਮਾਣ ਕਰਾਂਗੇ ਕਿ ਪਹਿਲੀ ਵਾਰ ਸਭ ਤੋਂ ਵੱਧ ਮਹਿਲਾ ਪਾਰਲੀਮੈਂਟ ਮੈਂਬਰ ਚੁਣ ਕੇ ਆਈਆਂ। ਮੋਦੀ ਨੇ ਕਿਹਾ ਕਿ ਪਹਿਲੀ ਵਾਰ ਕਾਂਗਰਸ ਗੋਤਰ ਦੇ ਬਿਨਾਂ ਮਿਲੀ ਜੁਲੀ ਸਰਕਾਰ ਵਾਜਪਾਈ ਦੀ ਬਣੀ ਸੀ। ਪਹਿਲੀ ਵਾਰ ਬਿਨਾਂ ਕਾਂਗਰਸ ਗੋਤਰ ਦੀ ਬਹੁਮਤ ਵਾਲੀ ਸਰਕਾਰ ਸਾਡੀ ਬਣੀ। ਮੋਦੀ ਨੇ ਕਿਹਾ ਕਿ ਅੱਜ ਸੰਸਾਰ ਵਿਚ ਭਾਰਤ ਦਾ ਇਕ ਵੱਖਰਾ ਸਥਾਨ ਹੈ, ਜਿਸ ਦਾ ਪੂਰਾ ਮਾਣ ਪੂਰਨ ਬਹੁਮਤ ਦੀ ਸਰਕਾਰ ਬਣਾਉਣ ਵਾਲੇ ਦੇਸ਼ ਦੇ ਸਵਾ ਸੌ ਕਰੋੜ ਦੇਸ਼ ਵਾਸੀਆਂ ਨੂੰ ਜਾਂਦਾ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼