Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਕਸ਼ਮੀਰ ਘਾਟੀ ਵਿੱਚ ਵੱਡੇ ਅੱਤਵਾਦੀ ਹਮਲੇ ਦੌਰਾਨ 44 ਜਵਾਨ ਮਾਰੇ ਗਏ

February 14, 2019 07:11 PM

* ਸੀ ਆਰ ਪੀ ਐੱਫ ਦੇ ਕਾਫਲੇ ਉੱਤੇ ਜੈਸ਼-ਇ-ਮੁਹੰਮਦ ਦਾ ਹਮਲਾ

ਸ੍ਰੀਨਗਰ, 14 ਫਰਵਰੀ, (ਪੋਸਟ ਬਿਊਰੋ)- ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ ਅੱਜ ਸੀ ਆਰ ਪੀ ਐੱਫ ਦੇ ਕਾਫਲੇ ਉੱਤੇ ਹੋਏ ਇੱਕ ਅੱਤਵਾਦੀ ਹਮਲੇ ਵਿੱਚ 44 ਜਵਾਨ ਮਾਰੇ ਗਏ ਅਤੇ 44 ਹੋਰ ਜ਼ਖਮੀ ਹੋਣ ਦੀ ਖਬਰ ਹੈ। ਇਸ ਵੱਡੇ ਹਮਲੇ ਦੀ ਜਿ਼ਮੇਵਾਰੀ ਪਾਕਿਸਤਾਨ ਵਿੱਚੋਂ ਚੱਲਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਲਈ ਹੈ।
ਮਿਲੀ ਜਾਣਕਾਰੀ ਅਨੁਸਾਰ ਇਸ ਹਮਲੇ ਦੇ ਸ਼ੁਰੂ ਵਿੱਚ ਆਈ ਈ ਡੀ ਧਮਾਕਾ ਕੀਤਾ ਗਿਆ ਅਤੇ ਫਿਰ ਗੋਲੀਬਾਰੀ ਕੀਤੀ ਗਈ। ਸੀ ਆਰ ਪੀ ਐੱਫ ਦੇ ਜਿਸ ਕਾਫਿਲੇ ਉੱਤੇ ਹਮਲਾ ਹੋਇਆ, ਉਸ ਵਿੱਚ ਕਰੀਬ 2500 ਜਵਾਨ ਦੱਸੇ ਗਏ ਹਨ। ਖਬਰਾਂ ਹਨ ਕਿ ਕਾਰ ਵਿੱਚ ਆਈ ਈ ਡੀ ਫਿੱਟ ਕੀਤਾ ਪਿਆ ਸੀ। ਇਸ ਕਾਰ ਬੰਬ ਧਮਾਕੇ ਵਿੱਚ ਸੀ ਆਰ ਪੀ ਐੱਫ ਦੇ 44 ਜਵਾਨ ਮਾਰੇ ਗਏ। ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਾਇਆ ਹੈ, ਪਰ ਕੁਝ ਜਵਾਨਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਹ ਕਾਰ ਬੰਬ ਰੱਖ ਕੇ ਵਾਰਦਾਤ ਕਰਨ ਵਾਲੇ ਜੈਸ਼ ਦੇ ਆਤਮਘਾਤੀ ਅੱਤਵਾਦੀ ਦਾ ਨਾਂ ਆਦਿਲ ਅਹਿਮਦ ਵੱਕਾਸ ਉਰਫ ਕਮਾਂਡੋ ਵਾਸੀ ਗੁੰਡੀਬਾਗ, ਪੁਲਵਾਮਾ ਦੱਸਿਆ ਜਾ ਰਿਹਾ ਹੈ।
ਪੁਲਿਸ ਅਧਿਕਾਰੀਆਂ ਦੇ ਦੱਸਣ ਮੁਤਾਬਕ ਖ਼ਰਾਬ ਮੌਸਮ ਕਾਰਨ ਦੋ ਦਿਨਾਂ ਤੋਂ ਜੰਮੂ-ਕਸ਼ਮੀਰ ਹਾਈਵੇਅ ਬੰਦ ਸੀ, ਇਸ ਲਈ ਵੀਰਵਾਰ ਇਸ ਕਾਫਲੇ ਵਿੱਚ ਇਕੱਠੇ ਇੰਨੀ ਵੱਡੀ ਗਿਣਤੀ ਵਿਚ ਫੋਰਸ ਨੂੰ ਸ੍ਰੀਨਗਰ ਭੇਜਿਆ ਸੀ। ਧਮਾਕੇ ਦੀ ਆਵਾਜ਼ ਕਈ ਮੀਲ ਦੂਰ ਤਕ ਸੁਣੀ ਗਈ ਅਤੇ ਕੁਝ ਪਲਾਂ ਬਾਅਦ ਹਾਈਵੇ ਉੱਤੇ ਕਰੀਬ 100 ਮੀਟਰ ਦੇ ਘੇਰੇ ਵਿਚ ਲਾਸ਼ਾਂ ਤੇ ਸਰੀਰਕ ਅੰਗਾਂ ਦੇ ਟੁੱਕੜੇ ਖਿੱਲਰੇ ਪਏ ਹੋਏ ਸਨ। 18 ਸਤੰਬਰ 2016 ਨੂੰ ਉੜੀ ਹਮਲੇ ਮਗਰੋਂ ਇਹ ਅੱਜ ਤੱਕ ਦਾ ਸਭ ਤੋਂ ਵੱਡਾ ਹਮਲਾ ਕਿਹਾ ਗਿਆ ਹੈ। ਉੜੀ ਹਮਲੇ ਵਿੱਚ 18 ਜਵਾਨ ਮਾਰੇ ਗਏ ਸਨ। ਇਸ ਪਿੱਛੋਂ ਭਾਰਤੀ ਫ਼ੌਜ ਨੇ ਪਾਕਿਸਤਾਨੀ ਕਬਜ਼ੇ ਵਾਲੇ ਕਸ਼ਮੀਰ ਵਿੱਚ ਦਾਖਲ ਹੋ ਕੇ ਸਰਜੀਕਲ ਸਟ੍ਰਾਈਕ ਕੀਤੀ ਸੀ।
ਮੁੱਢਲੀਆਂ ਰਿਪੋਰਟਾਂ ਮੁਤਾਬਕ ਅੱਜ ਵਾਲੀ ਵਾਰਦਾਤ ਦਾ ਦੋਸ਼ੀ ਆਤਮਘਾਤੀ ਅੱਤਵਾਦੀ ਆਦਿਲ ਅਹਿਮਦ ਉਰਫ਼ ਵੱਕਾਸ ਦੱਖਣੀ ਕਸ਼ਮੀਰ ਦੇ ਗੁੰਡੀਬਾਗ, ਕਾਕਪੋਰਾ, ਪੁਲਵਾਮਾ ਦਾ ਵਾਸੀ ਸੀ, ਜਿਹੜਾ ਅਪ੍ਰੈਲ 2018 ਵਿੱਚ ਅੱਤਵਾਦੀ ਬਣਿਆ ਸੀ। ਦੱਸਿਆ ਜਾਂਦਾ ਹੈ ਕਿ ਉਹ ਜੈਸ਼ ਜਥੇਬੰਦੀ ਦੇ ‘ਅਫਜ਼ਲ ਗੁਰੂ ਸਕਵਾਡ’ ਵਿੱਚ ਸੀ। 21 ਸਾਲਾ ਆਦਿਲ ਨੂੰ ਸੀ-ਕੈਟੇਗਰੀ ਦੇ ਅੱਤਵਾਦੀਆਂ ਵਿੱਚ ਰੱਖ ਕੇ ਉਸ ਦੇ ਸਿਰ ਦਾ ਤਿੰਨ ਲੱਖ ਰੁਪਏ ਇਨਾਮ ਰੱਖਿਆ ਹੋਇਆ ਸੀ।
ਭਾਰਤ ਸਰਕਾਰ ਨੇ ਜੰਮੂ ਕਸ਼ਮੀਰ ਵਿੱਚ ਸੁਰੱਖਿਆ ਬਲਾਂ ਉੱਤੇ ਅੱਤਵਾਦੀ ਹਮਲੇ ਕਾਰਨ ਸਖਤ ਰੁਖ ਧਾਰਨ ਕਰ ਕੇ ਪਾਕਿਸਤਾਨ ਵਿਚਲੇ ਸਰਗਰਮ ਅੱਤਵਾਦੀ ਗਰੁੱਪ ਜੈਸ਼-ਏ-ਮੁਹੰਮਦ ਦੋਸ਼ੀ ਕਰਾਰ ਦਿੱਤਾ ਅਤੇ ਯੂ ਐੱਨ ਓ ਅਤੇ ਹੋਰ ਦੇਸ਼ਾਂ ਤੋਂ ਪਾਕਿਸਤਾਨ ਸਮਰਥਿਤ ਅੱਤਵਾਦੀ ਗਰੁੱਪਾਂ ਨੂੰ ਪਾਬੰਦੀ ਸ਼ੂਦਾ ਕਰਨ ਦਾ ਸੱਦਾ ਦਿੱਤਾ ਹੈ। ਵਿਦੇਸ਼ ਮੰਤਰਾਲਾ ਵੱਲੋਂ ਜਾਰੀ ਕੀਤੇ ਬਿਆਨ ਵਿੱਚ ਭਾਰਤ ਨੇ ਕਿਹਾ ਹੈ ਕਿ ਅੰਤਰਰਾਸ਼ਟਰੀ ਅੱਤਵਾਦੀ ਅਜ਼ਹਰ ਦੀ ਅਗਵਾਈ ਵਾਲੇ ਅੱਤਵਾਦੀ ਗਰੁੱਪ ਨੂੰ ਚਲਾਉਣ ਤੇ ਉਸ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਾਕਿਸਤਾਨ ਸਰਕਾਰ ਨੇ ਪੂਰੀ ਆਜ਼ਾਦੀ ਦਿੱਤੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ