Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਜਲਵਾਯੂ ਤਬਦੀਲੀ ਬੰਗਾਲ ਟਾਈਗਰ ਲਈ ਖਤਰਨਾਕ ਹੋਵੇਗੀ

February 15, 2019 12:12 AM

ਮੈਲਬਰਨ, 14 ਫਰਵਰੀ (ਪੋਸਟ ਬਿਊਰੋ)- ਵਿਗਿਆਨਕਾਂ ਨੇ ਸਾਲ 2070 ਤੱਕ ਧਰਤੀ ਤੋਂ ਬੰਗਾਲ ਟਾਈਗਰ ਦੇ ਪੂਰੀ ਤਰ੍ਹਾਂ ਖਤਮ ਹੋ ਜਾਣ ਦੀ ਸ਼ੰਕਾ ਪ੍ਰਗਟਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਅਦਭੁੱਤ ਜੀਵ ਦਾ ਮੁੱਖ ਕੁਦਰਤੀ ਟਿਕਾਣਾ ਸੁੰਦਰਬਨ ਇਸ ਵਕਤ ਖਤਰੇ ਵਿੱਚ ਹੈ। ਜਲਵਾਯੂ ਤਬਦੀਲੀ ਕਾਰਨ ਸਮੁੰਦਰ ਦੇ ਪਾਣੀ ਦਾ ਪੱਧਰ ਵਧਣ ਨਾਲ ਦੁਨੀਆ ਦਾ ਸਭ ਤੋਂ ਵੱਡਾ ਨਦੀ ਡੈਲਟਾ ਸੁੰਦਰਬਨ ਨਸ਼ਟ ਹੋ ਜਾਵੇਗਾ।
ਗੰਗਾ, ਬ੍ਰਹਮਪੱਤਰ ਅਤੇ ਬੰਗਲਾਦੇਸ਼ ਦੀ ਮੇਘਨਾ ਨਦੀ ਤੋਂ ਬਣਦਾ ਇਹ ਡੈਲਟਾ 10 ਹਜ਼ਾਰ ਵਰਗ ਕਿਲੋਮੀਟਰ ਦੇ ਕਰੀਬ ਫੈਲਿਆ ਹੈ। ਯੂਨੈਸਕੋ ਨੇ ਇਸ ਖੇਤਰ ਨੂੰ ਵਿਸ਼ਵ ਵਿਰਾਸਤ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਦੁਨੀਆ ਦੇ ਸਭ ਤੋਂ ਵੱਡੇ ਮੈਂਗਰੋਵ ਜੰਗਲ ਨਾਲ ਘਿਰਿਆ ਇਹ ਖੇਤਰ ਖਤਮ ਹੋਣ ਕੰਢੇ ਖੜੇ ਸ਼ੇਰਾਂ ਦੀ ਖਾਸ ਨਸਲ ਬੰਗਾਲ ਟਾਈਗਰ ਦਾ ਘਰ ਹੈ। ਆਸਟਰੇਲੀਆ ਦੀ ਜੇਮਸ ਕੁੱਕ ਯੂਨੀਵਰਸਿਟੀ ਦੇ ਵਿਗਿਆਨਕ ਬਿਲ ਲਾਰੈਂਸ ਦੇ ਮੁਤਾਬਕ ਫਿਲਹਾਲ 4000 ਬੰਗਾਲ ਟਾਈਗਰ ਹੀ ਬਚੇ ਹਨ। ਕਈ ਸਾਲ ਪਹਿਲਾਂ ਭਾਰੀ ਗਿਣਤੀ ਵਿੱਚ ਪਾਇਆ ਜਾਣ ਵਾਲਾ ਇਹ ਜੀਵ ਇਸ ਵਕਤ ਭਾਰਤ ਅਤੇ ਬੰਗਲਾਦੇਸ਼ ਦੇ ਡੈਲਟਾ ਖੇਤਰ ਵਿੱਚ ਸਿਮਟ ਗਿਆ ਹੈ। ਸਮੁੰਦਰ ਤਲ ਅਤੇ ਜਲਵਾਯੂ ਤਬਦੀਲੀ ਦੇ ਨਾਲ ਹੋਰ ਕਾਰਨਾਂ ਦਾ ਵਿਸ਼ਲੇਸ਼ਣ ਕਰਕੇ ਖੋਜਕਰਾਤਵਾਂ ਨੇ ਵੇਖਿਆ ਕਿ 50 ਸਾਲਾਂ ਵਿੱਚ ਇਹ ਜੀਵ ਧਰਤੀ ਤੋਂ ਖਤਮ ਹੋ ਜਾਵੇਗਾ। ਕੁਦਰਤੀ ਕਾਰਨਾਂ ਦੇ ਇਲਾਵਾ ਸੁੰਦਰਬਨ ਦੇ ਆਸਪਾਸ ਹੋ ਰਿਹਾ ਉਦਯੋਗਿਕ ਵਿਕਾਸ ਅਤੇ ਨਾਜਾਇਜ਼ ਸ਼ਿਕਾਰ ਸ਼ੇਰਾਂ ਦੀ ਘੱਟ ਰਹੀ ਗਿਣਤੀ ਦਾ ਮੁੱਖ ਕਾਰਨ ਹੈ। ਲਾਰੈਂਸ ਦਾ ਕਹਿਣਾ ਹੈ ਕਿ ਸ਼ਿਕਾਰ ਅਤੇ ਅੰਨ੍ਹੇਵਾਹ ਵਿਕਾਸ ਦੀ ਗਤੀ ਨੂੰ ਰੋਕ ਕੇ ਡੈਲਟਾ 'ਤੇ ਜਲਵਾਯੂ ਤਬਦੀਲੀ ਦੇ ਉਲਟ ਪ੍ਰਭਾਵ ਨੂੰ ਘੱਟ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੁੰਦਰਬਨ ਵਰਗੀ ਕੋਈ ਥਾਂ ਧਰਤੀ 'ਤੇ ਹੋਰ ਕਿਤੇ ਨਹੀਂ ਹੈ। ਇਸ ਲਈ ਇਸ ਨੂੰ ਸੁਰੱਖਿਅਤ ਰੱਖਣਾ ਬਹੁਤ ਜ਼ਰੂਰੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ