Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਅਮਰੀਕਾ 'ਚ ਦਸਤਾਰ ਬਾਰੇ ਨੀਤੀ ਬਦਲਣ ਲਈ ਮਜਬੂਰ ਕਰਨ ਵਾਲੇ ਗੁਰਿੰਦਰ ਸਿੰਘ `ਤੇ ਫਿਲਮ ਬਣੇਗੀ

February 15, 2019 12:14 AM

ਵਾਸ਼ਿੰਗਟਨ, 14 ਫਰਵਰੀ (ਪੋਸਟ ਬਿਊਰੋ)- ਅਮਰੀਕਾ ਵਿੱਚ ਦਸਤਾਰ ਪ੍ਰਤੀ ਆਪਣੀ ਨੀਤੀ ਬਦਲਣ ਲਈ ਸਰਕਾਰ ਦੇ ਅਧਿਕਾਰੀਆਂ ਨੂੰ ਮਜ਼ਬੂਰ ਕਰਨ ਵਾਲੇ ਭਾਰਤੀ ਮੂਲ ਦੇ ਅਮਰੀਕੀ ਸਿੱਖ ਸਮਾਜ ਸੇਵਕ ਗੁਰਿੰਦਰ ਸਿੰਘ ਖਾਲਸਾ ਦੀ ਸੱਚੀ ਕਹਾਣੀ 'ਤੇ ਇਕ ਛੋਟੀ ਫਿਲਮ ਬਣੇਗੀ। ਇਸ ਫਿਲਮ ਦਾ ਨਾਂਅ ‘ਸਿੰਘ' ਹੋਵੇਗਾ।
ਪਤਾ ਲੱਗਾ ਹੈ ਕਿ ਇਹ ਫਿਲਮ ਅਮਰੀਕਾ ਦੀ ਇਕ 18 ਸਾਲਾ ਲੜਕੀ ਜੀਨਾ ਰੂਈਜ਼ ਵੱਲੋਂ ਬਣਾਈ ਜਾ ਰਹੀ ਹੈ। ਜੀਨਾ ਰੂਈਜ਼ ਇੰਡੀਆਨਾ ਨਾਲ ਸਬੰਧਤ ਇਕ ਵਿਦਿਆਰਥੀ ਤੇ ਅਦਾਕਾਰ ਹੈ। ਇਹ ਫਿਲਮ ਗੁਰਿੰਦਰ ਸਿੰਘ ਖਾਲਸਾ ਦੇ ਜੀਵਨ ਨਾਲ ਜੁੜੀ ਇਕ ਸੱਚੀ ਘਟਨਾ ਉਤੇ ਆਧਾਰਿਤ ਹੈ ਜਦੋਂ ਸਾਲ 2007 ਦੌਰਾਨ ਉਨ੍ਹਾਂ ਨੂੰ ਨਿਊਯਾਰਕ ਦੇ ਬੁਫੈਲੋ ਹਵਾਈ ਹੱਡੇ ਉੱਤੇ ਜਹਾਜ਼ 'ਤੇ ਚੜ੍ਹਨ ਤੋਂ ਰੋਕ ਦਿੱਤਾ ਗਿਆ ਸੀ। ਹਵਾਈ ਅੱਡੇ 'ਤੇ ਜਾਂਚ ਦੌਰਾਨ ਉਹ ਹਰੇਕ ਸੁਰੱਖਿਆ ਪੈਮਾਨੇ ਉੱਤੇ ਖਰੇ ਉਤਰੇ ਸਨ, ਇਸ ਦੇ ਬਾਵਜੂਦ ਹਵਾਈ ਅੱਡੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਆਪਣੀ ਦਸਤਾਰ ਉਤਾਰਨ ਲਈ ਕਿਹਾ ਸੀ, ਜਿਸ 'ਤੇ ਗੁਰਿੰਦਰ ਸਿੰਘ ਨੇ ਦਸਤਾਰ ਉਤਾਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਕਾਰਨ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਜਹਾਜ਼ 'ਚ ਨਹੀਂ ਬੈਠਣ ਦਿੱਤਾ ਸੀ। ਇਸ ਘਟਨਾ ਤੋਂ ਬਾਅਦ ਉਨ੍ਹਾਂ ਨੇ ਇਕ ਮੁਹਿੰਮ ਸ਼ੁਰੂ ਕਰਕੇ ਇਹ ਮਾਮਲਾ ਅਮਰੀਕੀ ਪਾਰਲੀਮੈਂਟ ਦੇ ਧਿਆਨ 'ਚ ਲਿਆਂਦਾ ਜਿਸ ਕਾਰਨ ਅਮਰੀਕੀ ਭਰ ਦੇ ਹਵਾਈ ਅੱਡਿਆਂ 'ਤੇ ਦਸਤਾਰ ਪ੍ਰਤੀ ਨੀਤੀ ਨੂੰ ਬਦਲਣਾ ਪਿਆ। ਪਿੱਛੇ ਜਿਹੇ ਉਨ੍ਹਾਂ ਨੂੰ ਆਪਣੀ ਇਸ ਮੁਹਿੰਮ ਲਈ ਪ੍ਰਸਿੱਧ ਰੋਸਾ ਪਾਰਕਸ ਟ੍ਰੇਲਬਲੇਜ਼ਰ ਐਵਾਰਡ ਵੀ ਦਿੱਤਾ ਗਿਆ ਹੈ।
ਇਸ ਬਾਰੇ ਗੱਲਬਾਤ ਦੌਰਾਨ ਰੂਈਜ਼ ਨੇ ਕਿਹਾ ਕਿ ਇਸ ਤਰ੍ਹਾਂ ਦੀ ਇਤਿਹਾਸਕ ਘਟਨਾ, ਜਿਸ ਨੇ ਸਾਡੀ ਨੀਤੀ ਨੂੰ ਬਦਲਣ 'ਤੇ ਮਜ਼ਬੂਰ ਕਰ ਦਿੱਤਾ, ਉੱਤੇ ਫਿਲਮ ਬਣਾਉਣਾ ਸੱਚਮੁੱਚ ਮਾਣ ਦੀ ਗੱਲ ਹੈ। ਇਸ ਫਿਲਮ ਦੇ ਅਗਲੇ ਮਹੀਨੇ ਤੱਕ ਰਿਲੀਜ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਗੁਰਿੰਦਰ ਸਿੰਘ ਖਾਲਸਾ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਮੈਂ ਇਹ ਕਦਮ ਉਨ੍ਹਾਂ ਸਾਰਿਆਂ ਲਈ ਚੁੱਕਿਆ ਸੀ, ਜੋ ਧਾਰਮਿਕ ਆਜ਼ਾਦੀ 'ਚ ਵਿਸ਼ਵਾਸ ਰੱਖਦੇ ਹਨ। ਜ਼ਿਕਰ ਯੋਗ ਹੈ ਕਿ ਖਾਲਸਾ ਵਲੋਂ ਹਾਲ ਹੀ ਵਿੱਚ ਰਾਜਨੀਤੀ 'ਚ ਆਉਣ ਦਾ ਐਲਾਨ ਵੀ ਕੀਤਾ ਗਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ