Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਜਦੋਂ ਰਾਣਾ ਗੁਰਜੀਤ ਅਤੇ ਹੋਰ ਆਪਣਿਆਂ ਨੇ ਅਮਰਿੰਦਰ ਸਰਕਾਰ ਝੰਬੀ

February 15, 2019 07:46 AM

ਚੰਡੀਗੜ੍ਹ, 14 ਫਰਵਰੀ (ਪੋਸਟ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਸਰੇ ਦਿਨ ਬੁੱਧਵਾਰ ਨੂੰ ਪ੍ਰਸ਼ਨ-ਉੱਤਰ ਦੇ ਸਮੇਂ ਦੌਰਾਨ ਵਿਰੋਧੀ ਧਿਰ ਦੇ ਨਾਲ ਸੱਤਾਧਾਰੀ ਕਾਂਗਰਸੀ ਵਿਧਾਇਕਾਂ ਨੇ ਵੀ ਸਰਕਾਰ ਨੂੰ ਘੇਰਿਆ।
ਸਾਬਕਾ ਮੰਤਰੀ ਅਤੇ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਇਥੋਂ ਤੱਕ ਵੀ ਕਹਿ ਦਿੱਤਾ ਕਿ ਪੰਜਾਬ ਸਰਕਾਰ ਦੋਆਬਾ ਇਲਾਕੇ ਨਾਲ ਮਤਰੇਆ ਵਿਹਾਰ ਕਰਦੀ ਹੈ। ਉਨ੍ਹਾਂ ਨੇ ਇਹ ਟਿੱਪਣੀ ਓਦੋਂ ਕੀਤੀ, ਜਦੋਂ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਅਕਾਲੀ ਵਿਧਾਇਕ ਗੁਰਪ੍ਰਤਾਪ ਸਿੰਘ ਬਡਾਲਾ ਦੇ ਉਸ ਸਵਾਲ ਦਾ ਜਵਾਬ ਦੇ ਰਹੇ ਸਨ ਕਿ ਫਿਲੌਰ ਕਪੂਰਥਲਾ ਸੜਕ ਨੂੰ ਚੌੜਾ ਕਰਨ ਦਾ ਵਿਚਾਰ ਹੈ ਜਾਂ ਨਹੀਂ। ਜਵਾਬ ਵਿੱਚ ਜਦੋਂ ਮੰਤਰੀ ਨੇ ਕਿਹਾ ਕਿ ਇਸ ਸੜਕ ਨੂੰ ਚੌੜਾ ਕਰਨ ਦਾ ਕੋਈ ਪ੍ਰਸਤਵ ਨਹੀਂ, ਪਰ ਫਿਲੌਰ-ਨਕੋਦਰ-ਕਪੂਰਥਲਾ ਦੀ 66.20 ਕਿਲੋਮੀਟਰ ਸੜਕ ਦੇ 17.71 ਕਿਲੋਮੀਟਰ ਹਿੱਸੇ ਦੀ ਮੁਰੰਮਤ ਦਾ ਕੰਮ ਦੋ ਅਗਸਤ ਤੱਕ ਪੂਰਾ ਹੋ ਜਾਵੇਗਾ। ਪੂਰੀ ਸੜਕ ਦੀ ਮੁਰੰਮਤ ਅਤੇ ਚੌੜਾਈ ਵਧਾਉਣ ਲਈ ਬਡਾਲਾ ਦੀ ਮੰਗ ਨੂੰ ਨਕਾਰੇ ਜਾਣ ਮਗਰੋਂ ਰਾਣਾ ਗੁਰਜੀਤ ਸਿੰਘ ਨੇ ਇਹ ਟਿੱਪਣੀ ਕੀਤੀ।
ਇਸ ਤੋਂ ਬਾਅਦ ਕਾਂਗਰਸੀ ਵਿਧਾਇਕ ਰਣਦੀਪ ਸਿੰਘ ਨਾਭਾ ਨੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਓਦੋਂ ਘੇਰਨ ਦੀ ਕੋਸ਼ਿਸ਼ ਕੀਤੀ, ਜਦੋਂ ਉਨ੍ਹਾਂ ਨੇ ਮੰਡੀ ਗੋਬਿੰਦਗੜ੍ਹ 'ਚ ਸਟੀਲ ਚੈਂਬਰ ਅਤੇ ਆਈ ਟੀ ਆਈ ਬਣਾਉਣ ਦੇ ਐਲਾਨ ਦੇ ਨਾਲ 15 ਕਰੋੜ ਦੀ ਮਨਜ਼ੂਰੀ ਦੀ ਗੱਲ ਕਹੀ। ਵਿਧਾਇਕ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਫਿਰ ਰਕਮ ਜਾਰੀ ਕਿਉਂ ਨਹੀਂ ਹੋ ਰਹੀ? ਸੁੰਦਰ ਸ਼ਾਮ ਅਰੋੜਾ ਨੇ ਦਲੀਲ ਦਿੱਤੀ ਕਿ ਇਸ ਸੰਬੰਧੀ ਮੰਡੀ ਗੋਬਿੰਦਗੜ੍ਹ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦਾ ਪ੍ਰਸਤਾਵ ਮਿਲਣ ਪਿੱਛੋਂ ਇਹ ਰਾਸ਼ੀ ਜਾਰੀ ਕਰ ਦਿੱਤੀ ਜਾਵੇਗੀ, ਪਰ ਨਾਭਾ ਇਹ ਜਾਨਣ ਲਈ ਅੜ ਗਏ ਕਿ ਫਿਰ ਐਲਾਨ ਕਿਉਂ ਕੀਤਾ ਸੀ। ਨਾਭਾ ਨੇ ਕਿਹਾ ਕਿ ਉਹ ਜਾਨਣਾ ਚਾਹੁੰਦੇ ਹਨ ਕਿ ਸਟੀਲ ਚੈਂਬਰ ਕਦੋਂ ਤੱਕ ਸਥਾਪਤ ਹੋ ਜਾਵੇਗਾ। ਆਖਰ ਅਰੋੜਾ ਨੇ ਭਰੋਸਾ ਦਿੱਤਾ ਕਿ ਇਸ ਸੰਬੰਧੀ ਪ੍ਰਸਤਾਵ ਮਿਲਣ ਤੋਂ ਛੇ ਮਹੀਨਿਆਂ ਦੇ ਅੰਦਰ ਸਟੀਲ ਚੈਂਬਰ ਦੀ ਸਥਾਪਨਾ ਕਰ ਦਿੱਤੀ ਜਾਵੇਗੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ