Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਪੰਜਾਬ ਵਿਧਾਨ ਸਭਾ ਵਿੱਚ ਕਰਜ਼ਾ ਮੁਆਫੀ ਤੇ ਕਰਤਾਰਪੁਰ ਲਾਂਘੇ ਦੀ ਗੂੰਜ ਪਈ

February 15, 2019 07:48 AM

ਚੰਡੀਗੜ੍ਹ, 14 ਫਰਵਰੀ (ਪੋਸਟ ਬਿਊਰੋ)- ਪੰਜਾਬ ਵਿਧਾਨ ਸਭਾ ਵਿੱਚ ਗਵਰਨਰ ਦੇ ਭਾਸ਼ਣ ਉੱਤੇ ਧੰਨਵਾਦ ਦੇ ਮਤੇ 'ਤੇ ਬਹਿਸ ਵਿੱਚ ਹਿੱਸਾ ਲੈਂਦੇ ਹੋਏ ਕਾਂਗਰਸ ਪਾਰਟੀ ਨੇ ਇਸ ਨੂੰ ਦੋ ਸਾਲ ਦਾ ਕਾਰਜਕਾਲ ਬਿਹਤਰ ਕੰਮਕਾਜ ਆਖਿਆ, ਪਰ ਵਿਰੋਧੀ ਧਿਰ ਨੇ ਇਸ ਸਾਰੇ ਭਾਸ਼ਣ ਨੂੰ ਝੂਠ ਦਾ ਪੁਲੰਦਾ ਕਰਾਰ ਦੇ ਕੇ ਇਸ ਨੂੰ ਰੱਦ ਕਰ ਦਿੱਤਾ।
ਕਾਂਗਰਸ ਦੇ ਵਿਧਾਇਕ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਬਹਿਸ ਵਿੱਚ ਹਿੱਸਾ ਲੈਂਦਿਆਂ ਕਿਹਾ ਕਿ ਬੇਅਦਬੀ ਤੇ ਗੋਲੀਕਾਂਡ ਵਰਗੇ ਸ਼ਰਮਨਾਕ ਕੰਮ ਕਰਨ ਪਿੱਛੋਂ ਗੁਰੂ ਘਰ ਵਿੱਚ ਜਾ ਕੇ ਬਾਦਲ ਪਰਵਾਰ ਦੇ ਲੋਕ ਕਿਸ ਗੱਲ ਦੀ ਮੁਆਫੀ ਮੰਗ ਰਹੇ ਸਨ। ਕੀ ਉਹ ਮੰਨਦੇ ਹਨ ਕਿ ਗਲਤੀ ਹੋਈ ਤਾਂ ਕਿਵੇਂ ਹੋਈ। ਰਾਜ ਕੁਮਾਰ ਨੇ ਕਰਤਾਰਪੁਰ ਲਾਂਘਾ ਬਣਾਉਣ ਦੇ ਲਈ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ ਕਰਦੇ ਹੋਏ ਇਸ ਨੂੰ ਨਾਨਕ ਨਾਮਲੇਵਾ ਸੰਗਤ ਦੇ ਲਈ ਵੱਡੀ ਖੁਸ਼ਖਬਰੀ ਕਿਹਾ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਜੇ ਪਾਕਿਸਤਾਨ ਗਏ ਤਾਂ ਅਕਾਲੀ-ਭਾਜਪਾ ਨੇ ਉਨ੍ਹਾਂ ਨੂੰ ਗੱਦਾਰ ਕਿਹਾ, ਪਰ ਸਿੱਧੂ ਨੂੰ ਉਥੇ ਸਨਮਾਨ ਮਿਲਿਆ। ਉਨ੍ਹਾਂ ਇਹ ਵੀ ਕਿਹਾ ਕਿ ਅਕਾਲੀ ਦਲ ਦੇ ਆਗੂ ਕਿਹੜੇ ਮੂੰਹ ਨਾਲ ਕਿਸਾਨ ਕਰਜ਼ਾ ਮੁਆਫੀ ਦਾ ਹਿਸਾਬ ਮੰਗਦੇ ਹਨ, ਜਿਨ੍ਹਾਂ ਨੇ ਕਿਸਾਨਾਂ ਦਾ ਇੱਕ ਰੁਪਿਆ ਕਦੇ ਮੁਆਫ ਨਹੀਂ ਕੀਤਾ।
ਹਲਕਾ ਪੱਟੀ ਤੋਂ ਕਾਂਗਰਸ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾਅਵਾ ਬੜਾ ਕਰਦੇ ਸਨ ਕਿ ਪੰਜਾਬ ਵਿੱਚ ਨਸ਼ਾ ਨਹੀਂ ਹੈ, ਇਹ ਪੰਜਾਬ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ ਅਤੇ ਨਾਂਅ ਕਿਸ ਦੇ ਆਏ ਇਹ ਸਾਰਿਆਂ ਨੂੰ ਪਤਾ ਹੈ। ਉਨ੍ਹਾਂ ਕਿਹਾ ਕਿ ਦੋ ਸਾਲ ਵਿੱਚ ਕਿਸੇ ਕਾਂਗਰਸੀ ਨੇਤਾ ਨੇ ਕਿਸੇ ਤਸਕਰ ਦੀ ਨਾ ਮਦਦ ਕੀਤੀ ਅਤੇ ਨਾ ਕਿਸੇ ਦਾ ਨਾਂਅ ਇਸ ਵਿੱਚ ਆਇਆ। ਉਨ੍ਹਾਂ ਨੇ ਕਿਹਾ ਕਿ ਗੁਰੁ ਕੇ ਲੰਗਰ ਉੱਤੇ ਜੀ ਐੱਸ ਟੀ ਟੈਕਸ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਆਫ ਕੀਤਾ ਤਾਂ ਅਕਾਲੀ ਅਗੂ ਦਿੱਲੀ ਨੂੰ ਦੌੜੇ, ਪਰ ਕੇਂਦਰ ਸਰਕਾਰ ਨੇ ਜੀ ਐੱਸ ਟੀ ਮੁਆਫ ਕਰਨ ਦੀ ਥਾਂ ਕਿਹਾ ਕਿ ਪਹਿਲਾਂ ਅਦਾ ਕਰੋ, ਬਾਅਦ ਵਿੱਚ ਉਹ ਰੀ-ਇੰਬਰਸਮੈਂਟ ਕਰਨਗੇ। ਉਨ੍ਹਾਂ ਚੁਟਕੀ ਲਈ ਕਿ ਇੱਕ ਅਕਾਲੀ ਨੇਤਾ ਇੱਕ ਕਿਸਾਨ ਦਾ ਕਰਜ਼ਾ ਆਪਣੇ ਕੋਲੋਂ ਮੁਆਫ ਕਰ ਕੇ ਫੋਟੋ ਖਿਚਵਾ ਰਿਹਾ ਹੈ, ਅਕਾਲੀ ਦਲ ਦਾ ਆਗੂ ਦਿਆਲ ਸਿੰਘ ਕੋਲਿਆਂਵਾਲੀ ਤੀਹ ਲੱਖ ਦਾ ਡਿਫਾਲਟਰ ਹੈ, ਉਸ ਦਾ ਪੈਸਾ ਵੀ ਜਮ੍ਹਾ ਕਰਵਾ ਦਿਓ।
ਅਕਾਲੀ ਦਲ ਦੇ ਪਵਨ ਕੁਮਾਰ ਟੀਨੂੰ ਨੇ ਨੇ ਕਿਹਾ ਕਿ ਗਵਰਨਰ ਵੱਲੋਂ ਪੜ੍ਹੇ ਗਏ ਪੰਜਾਬ ਸਰਕਾਰ ਦੇ ਭਾਸ਼ਣ ਦੇ ਵਿੱਚ ਨੱਬੇ ਫੀਸਦੀ ਗੱਲਾਂ ਜ਼ਮੀਨ 'ਤੇ ਦਿਖਾਈ ਹੀ ਨਹੀਂ ਦਿੰਦੀਆਂ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਲੜਕੀਆਂ ਨੂੰ ਪੀ ਐਚ ਡੀ ਤੱਕ ਫੀਸ ਮੁਆਫ ਕਰਨ ਦਾ ਵਾਅਦਾ ਕੀਤਾ ਸੀ, ਪਰ ਇਹ ਫੀਸ ਵਸੂਲੀ ਜਾ ਰਹੀ ਹੈ। 12 ਲੱਖ ਸਕੂਲੀ ਬੱਚਿਆਂ ਨੂੰ ਸਰਦੀਆਂ ਵਿੱਚ ਵਰਦੀ ਨਹੀਂ ਮਿਲ ਸਕੀ। ਵਿਦਿਆਰਥੀਆਂ ਨੂੰ ਫਰੀ ਬਸ ਪਾਸ ਦੇਣੇ ਸਨ, ਪਰ ਅੱਜ ਤੱਕ ਨਹੀਂ ਦਿੱਤੇ। ਅਕਾਲੀ ਦਲ ਨੇ ਬੱਚਿਆਂ ਨੂੰ ਸਾਈਕਲ ਦਿੱਤੇ ਸਨ, ਪ੍ਰੰਤੂ ਇਸ ਸਰਕਾਰ ਨੇ ਸਾਈਕਲ ਵੀ ਨਹੀਂ ਦਿੱਤੇ। ਉਨ੍ਹਾਂ ਨੇ ਸਦਨ ਨੂੰ ਪੁੱਛਿਆ ਕਿ ਸਕਾਲਰਸ਼ਿਪ ਦੀ ਮਦ ਵਿੱਚ 400 ਕਰੋੜ ਰੁਪਏ ਦੇ ਘਪਲੇ ਬਾਰੇ ਨਿੱਜੀ ਕਾਲਜਾਂ ਬਾਰੇ ਆਡਿਟ ਰਿਪੋਰਟ ਕਿਉਂ ਨਹੀਂ ਸਦਨ ਵਿੱਚ ਰੱਖੀ ਗਈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ