Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਭਾਰਤ

ਪ੍ਰਿਅੰਕਾ ਗਾਂਧੀ ਵਰਕਰਾਂ ਤੋਂ ਪੁੱਛਦੀ ਹੈ ਕੁੱਲ ਤਿੰਨ ਅਹਿਮ ਸਵਾਲ

February 15, 2019 07:56 AM

ਲਖਨਊ, 14 ਫਰਵਰੀ (ਪੋਸਟ ਬਿਊਰੋ)- ਕਾਂਗਰਸ ਦੀ ਜਨਰਲ ਸਕੱਤਰ ਅਤੇ ਪੂਰਬੀ ਉਤਰ ਪ੍ਰਦੇਸ਼ ਦੀ ਇੰਚਾਰਜ ਪ੍ਰਿਅੰਕਾ ਗਾਂਧੀ ਕਾਂਗਰਸ ਵਰਕਰਾਂ ਨਾਲ ਪਰਸਨਲ ਨੇੜਤਾ ਬਣਾਉਣ ਵਿੱਚ ਲੱਗ ਗਈ ਹੈ ਤੇ ਇਸ ਵੇਲੇ ਉਹ ਵਰਕਰਾਂ ਤੋਂ ਸਿਰਫ ਤਿੰਨ ਅਹਿਮ ਸਵਾਲ ਪੁੱਛ ਰਹੀ ਹੈ।
ਪ੍ਰਿਅੰਕਾ ਦਾ ਪਾਰਟੀ ਵਰਕਰਾਂ ਨੂੰ ਪਹਿਲਾ ਸਵਾਲ ਇਹ ਪੁੱਛਿਆ ਜਾਂਦਾ ਹੈ ਕਿ ਪ੍ਰਦੇਸ਼ ਪ੍ਰਧਾਨ ਕਿਸ ਨੂੰ ਬਣਾਇਆ ਜਾਣਾ ਚਾਹੀਦਾ ਤੇ ਮੌਜੂਦਾ ਪ੍ਰਧਾਨ ਕਿਵੇਂ ਹੈ। ਦੂਸਰਾ ਸਵਾਲ ਪ੍ਰਿਅੰਕਾ ਵੱਲੋਂ ਲੋਕ ਸਭਾ ਸੀਟ ਉੱਤੇ ਖੜੇ ਕੀਤੇ ਜਾਣ ਵਾਲੇ ਕਾਂਗਰਸ ਉਮੀਦਵਾਰ ਨਾਲ ਜੁੜਿਆ ਹੋਇਆ ਹੈ। ਉਹ ਪੁੱਛ ਰਹੀ ਹੈ ਕਿ ਕਿਹੜਾ ਉਮੀਦਵਾਰ ਵਰਕਰਾਂ ਦੀਆਂ ਭਾਵਨਾਵਾਂ 'ਤੇ ਪੂਰਾ ਉਤਰ ਸਕਦਾ ਹੈ। ਤੀਸਰਾ ਸਵਾਲ ਉਹ ਵਰਕਰਾਂ ਤੋਂ ਸੰਗਠਨ ਦੀ ਸਥਿਤੀ ਬਾਰੇ ਪੁੱਛ ਰਹੀ ਹੈ।
ਪੂਰਬੀ ਉਤਰ ਪ੍ਰਦੇਸ਼ ਦੀ ਜ਼ਿੰਮੇਵਾਰੀ ਮਿਲਣ ਪਿੱਛੋਂ ਪ੍ਰਿਅੰਕਾ ਨੇ ਵਰਕਰਾਂ ਨੂੰ ਸਖਤ ਮਿਹਨਤ ਕਰਨ ਦੇ ਸੰਦੇਸ਼ ਵੀ ਦਿੱਤੇ ਹਨ। ਉਹ ਖੁਦ ਕੱਲ੍ਹ ਰਾਤ ਤਿੰਨ ਵਜੇ ਤੱਕ ਪਾਰਟੀ ਦਫਤਰ ਵਿੱਚ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਬੈਠਕਾਂ ਕਰਦੀ ਰਹੀ ਜਿਸ ਵਿੱਚ ਵਰਕਰਾਂ ਤੋਂ ਉਨ੍ਹਾਂ ਨੇ ਮਹੱਤਵ ਪੂਰਨ ਫੀਡਬੈਕ ਲਿਆ ਹੈ। ਦੇਰ ਰਾਤ ਕੰਮ ਕਰਨ ਦੇ ਬਾਵਜੂਦ ਪ੍ਰਿਅੰਕਾ ਕੱਲ੍ਹ ਫਿਰ ਸਵੇਰੇ ਕੰਮ 'ਤੇ ਪਹੁੰਚ ਗਈ ਅਤੇ ਪਾਰਟੀ ਦਫਤਰ ਵਿੱਚ ਬੈਠਕਾਂ ਸ਼ੁਰੂ ਕਰ ਦਿੱਤੀਆਂ। ਕਾਂਗਰਸ ਦੇ ਸੂਤਰਾਂ ਨੇ ਦੱਸਿਆ ਕਿ ਪ੍ਰਿਅੰਕਾ ਨੇ ਆਪਣੇ ਚਾਰ ਦਿਨਾਂ ਉਤਰ ਪ੍ਰਦੇਸ਼ ਦੌਰੇ ਵਿੱਚ 42 ਲੋਕ ਸਭਾ ਸੀਟਾਂ ਬਾਰੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਸ ਨੇ ਮਿਡ ਨਾਈਟ ਕਲਾਸ ਵਿਚ ਲਗਾਤਾਰ ਪਾਰਟੀ ਸੰਗਠਨ ਨੂੰ ਸਮਝਾਉਣ ਦੀਆਂ ਕੋਸ਼ਿਸ਼ਾਂ ਦੇ ਲਈ ਕੀਤੀ ਹੈ। ਲਗਾਤਾਰ 15 ਘੰਟੇ ਤੱਕ ਉਹ ਪਾਰਟੀ ਦਫਤਰ ਵਿੱਚ ਡਟੀ ਰਹੀ ਅਤੇ ਉਤਰ ਪ੍ਰਦੇਸ਼ ਵਿੱਚ ਪਾਰਟੀ ਦੀਅ ਕਮਜ਼ੋਰੀਆਂ ਨੂੰ ਵੀ ਉਨ੍ਹਾਂ ਨੇ ਨੇੜੇ ਤੋਂ ਪਰਖਿਆ। ਕਾਂਗਰਸੀ ਹਲਕਿਆਂ ਨੇ ਦੱਸਿਆ ਕਿ ਪ੍ਰਿਅੰਕਾ ਨੇ ਸਭ ਤੋਂ ਬੂਥਾਂ ਨਾਲ ਸੰਬੰਧਤ ਸਵਾਲ ਪੁੱਛੇ ਹਨ। ਬੂਥਾਂ 'ਤੇ ਵੋਟਰਾਂ ਦਾ ਮਿਜ਼ਾਜ ਕੀ ਹੈ, ਕਾਂਗਰਸ ਦੇ ਕਿੰਨੇ ਪੁਰਾਣੇ ਵਰਕਰ ਐਕਟਿਵ ਹਨ, ਕਿੰਨੇ ਲੋਕ ਰਾਜਨੀਤਕ ਗਤੀਵਿਧੀਆਂ ਵਿੱਚ ਸਰਗਰਮ ਰਹਿੰਦੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼ ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ