Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਸ਼ਰਦ ਪਵਾਰ ਦੇ ਘਰ ਵਿਰੋਧੀ ਧਿਰ ਦੇ ਆਗੂਆਂ ਨੇ ਮੋਦੀ ਵਿਰੋਧ ਦੀ ਯੋਜਨਾ ਬਣਾਈ

February 15, 2019 07:57 AM

ਨਵੀਂ ਦਿੱਲੀ, 14 ਫਰਵਰੀ (ਪੋਸਟ ਬਿਊਰੋ)- ਭਾਜਪਾ ਦਾ ਲੋਕ ਸਭਾ ਚੋਣਾਂ ਵਿੱਚ ਵਿਰੋਧ ਕਰਨ ਲਈ ਇਕਜੁੱਟ ਜਾਪਦੀ ਵਿਰੋਧੀ ਧਿਰ ਨੇ ਅੱਜ ਸ਼ਰਦ ਪਵਾਰ ਦੇ ਘਰ ਇੱਕ ਮੀਟਿੰਗ ਕੀਤੀ, ਜਿਸ ਵਿੱਚ ਪਹਿਲੀ ਵਾਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਆਮ ਆਦਮੀ ਪਾਰਟੀ ਨੇ ਆਗੂ ਅਰਵਿੰਦ ਕੇਜਰੀਵਾਲ ਨੂੰ ਇਕੱਠੇ ਦੇਖਿਆ ਗਿਆ।
ਮਿਲੀ ਜਾਣਕਾਰੀ ਅਨੁਸਾਰ ਸ਼ਰਦ ਪਵਾਰ ਵੱਲੋਂ ਆਪਣੇ ਘਰ ਬੁਲਾਈ ਗਈ ਇਸ ਬੈਠਕ ਵਿੱਚ ਰਾਹੁਲ ਗਾਂਧੀ ਅਤੇ ਕੇਜਰੀਵਾਲ ਤੋਂ ਬਿਨਾਂ ਮਮਤਾ ਬੈਨਰਜੀ ਵੀ ਆਈ, ਪਰ 80 ਸੀਟਾਂ ਵਾਲੇ ਉੱਤਰ ਪ੍ਰਦੇਸ਼ ਵਿੱਚ ਵੱਡਾ ਜ਼ੋਰ ਰੱਖਣ ਵਾਲੀ ਸਮਾਜਵਾਦੀ ਪਾਰਟੀ ਅਤੇ ਬਹੁਜਨ ਸਮਾਜ ਪਾਰਟੀ ਦੀ ਧਿਰ ਵੱਲੋਂ ਕੋਈ ਵੀ ਨਹੀਂ ਆਇਆ। ਇਸ ਬੈਠਕ ਵਿੱਚ ਵਿਰੋਧੀ ਧਿਰ ਦੇ ਆਗੂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਅਗਵਾਈ ਵਾਲੀ ਐੱਨ ਡੀ ਏ ਗੱਠਜੋੜ ਨਾਲ ਟੱਕਰ ਲੈਣ ਲਈ ਸਾਂਝਾ ਘੱਟੋ-ਘੱਟ ਪ੍ਰੋਗਰਾਮ ਤਿਆਰ ਕਰਨ ਲਈ ਸਹਿਮਤ ਹੋਏ ਦੱਸੇ ਜਾਂਦੇ ਹਨ। ਬੈਠਕ ਪਿੱਛੋਂ ਰਾਹੁਲ ਗਾਂਧੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਵਿਰੋਧੀ ਧਿਰ ਦੇ ਆਗੂ ਸਾਂਝਾ ਘੱਟੋ-ਘੱਟ ਪ੍ਰੋਗਰਾਮ ਬਣਾਉਣਾ ਮੰਨ ਗਏ ਹਨ। ਭਾਜਪਾ ਨਾਲ ਟੱਕਰ ਲੈਣ ਦੇ ਲਈ ਅਸੀਂਂ ਮਿਲ ਕੇ ਚੱਲਾਂਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੱਲਬਾਤ ਨੂੰ ਹਾਂ ਪੱਖੀ ਦੱਸਿਆ ਤੇ ਕਿਹਾ ਕਿ ਵਿਰੋਧੀ ਧਿਰ ਮਿਲ ਕੇ ਕੰਮ ਕਰੇਗੀ। ਇਸ ਬੈਠਕ ਤੋਂ ਸੰਕੇਤ ਮਿਲਦੇ ਹਨ ਕਿ ਆਮ ਆਦਮੀ ਪਾਰਟੀ ਦੇ ਦਿੱਲੀ ਵਿੱਚ ਸੱਤਾ ਵਿੱਚ ਆਉਣ ਪਿੱਛੋਂ ਇਕ ਦੂਸਰੇ ਦੀਆਂ ਵਿਰੋਧੀ ਰਹੀਆਂ ਆਮ ਆਦਮੀ ਪਾਰਟੀ ਤੇ ਕਾਂਗਰਸ ਦਾ ਵੀ ਗੱਠਜੋੜ ਬਣ ਸਕਦਾ ਹੈ। ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੈਠਕ ਨੂੰ ਸਾਰਥਕ ਦੱਸਿਆ ਅਤੇ ਕਿਹਾ ਕਿ ਅਸੀਂ ਚੋਣਾਂ ਤੋਂ ਪਹਿਲਾਂ ਗੱਠਜੋੜ ਕਰਾਂਗੇ। ਤੇਲਗੂ ਪਾਰਟੀ ਦੇ ਮੁਖੀ ਅਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਕਿਹਾ ਕਿ ਭਾਰਤ ਨੂੰ ਬਚਾਉਣਾ ਇਕ ਲੋਕਤੰਤਰੀ ਲੋੜ ਹੈ। ਨੈਸ਼ਨਲ ਕਾਨਫਰੰਸ ਦੇ ਲੀਡਰ ਫਾਰੂਖ ਅਬਦੁਲਾ ਨੇ ਇਸ ਬੈਠਕ ਨੂੰ ਬਿਹਤਰ ਦੱਸਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ