Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਕਰਜੀ ਦੀ ਧੀ ਨੇ ਦਿੱਲੀ ਕਾਂਗਰਸ ਦਾ ਅਹੁਦਾ ਛੱਡਿਆ

February 15, 2019 07:59 AM

ਨਵੀਂ ਦਿੱਲੀ, 14 ਫਰਵਰੀ (ਪੋਸਟ ਬਿਊਰੋ)- ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਦੀ ਬੇਟੀ ਸ਼ਰਮਿਸ਼ਠਾ ਮੁਖਰਜੀ ਨੇ ਦਿੱਲੀ ਕਾਂਗਰਸ ਦੇ ਮੀਡੀਆ ਇੰਚਾਰਜ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ, ਪਰ ਉਹ ਪ੍ਰਦੇਸ਼ ਮਹਿਲਾ ਪ੍ਰਧਾਨ ਦਾ ਅਹੁਦਾ ਸੰਭਾਲਦੀ ਰਹੇਗੀ। ਅਸਤੀਫ਼ੇ ਦਾ ਕਾਰਨ ਉਨ੍ਹਾਂ ਨੇ ਆਪਣੇ ਰੁਝੇਵੇਂ ਦੱਸੇ ਹਨ, ਪਰ ਪਤਾ ਲੱਗਾ ਹੈ ਕਿ ਉਹ ਚੋਣ ਕਮੇਟੀਆਂ ਵਿੱਚ ਥਾਂ ਨਾ ਮਿਲਣ ਤੋਂ ਨਾਰਾਜ਼ ਹਨ।
ਅੱਜ ਵੀਰਵਾਰ ਨੂੰ ਦਿੱਲੀ ਕਾਂਗਰਸ ਨੇ ਲੋਕ ਸਭਾ ਚੋਣਾਂ ਦੇ ਲਈ ਸੱਤ ਕਮੇਟੀਆਂ ਬਣਾਈਆਂ, ਪਰ ਸ਼ਰਮਿਸ਼ਠਾ ਨੂੰ ਕਿਸੇ ਵੀ ਕਮੇਟੀ ਵਿੱਚ ਥਾਂ ਨਹੀਂ ਦਿੱਤੀ ਗਈ। ਹੋਰ ਤਾਂ ਹੋਰ, ਮੀਡੀਆ ਤਾਲਮੇਲ ਕਮੇਟੀ ਦਾ ਪ੍ਰਧਾਨ ਵੀ ਪ੍ਰਦੇਸ਼ ਕਾਂਗਰਸ ਪ੍ਰਧਾਨ ਸ਼ੀਲਾ ਦੀਕਸ਼ਤ ਨੇ ਭਰੋਸੇਮੰਦ ਸਾਥੀ ਤੇ ਸਾਬਕਾ ਮੰਤਰੀ ਰਮਾਕਾਂਤ ਗੋਸਵਾਮੀ ਨੂੰ ਬਣਾ ਦਿੱਤਾ ਹੈ। ਇਸ ਅਣਦੇਖੀ ਤੋਂ ਸ਼ਰਮਿਸ਼ਠਾ ਦੁਖੀ ਹੋਈ ਅਤੇ ਇਸ ਦੇ ਵਿਰੋਧ ਵਿੱਚ ਉਨ੍ਹਾਂ ਨੇ ਦਿੱਲੀ ਕਾਂਗਰਸ ਦੀ ਪ੍ਰਧਾਨ ਸ਼ੀਲਾ ਦੀਕਸ਼ਤ ਨੂੰ ਮਿਲ ਕੇ ਮੀਡੀਆ ਇੰਚਾਰਜ ਦੇ ਅਹੁਦੇ ਤੋਂ ਅਸਤੀਫ਼ਾ ਸੌਂਪ ਦਿੱਤਾ। ਇਸ ਮੌਕੇ ਕੁਝ ਪੱਤਰਕਾਰਾਂ ਨਾਲ ਗੱਲਬਾਤ ਵਿੱਚ ਸ਼ਰਮਿਸ਼ਠਾ ਨੇ ਅਸਤੀਫ਼ੇ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਮੀਡੀਆ ਤਾਲਮੇਲ ਕਮੇਟੀ ਦਾ ਪ੍ਰਧਾਨ ਕਿਸੇ ਹੋਰ ਨੂੰ ਬਣਾ ਦਿੱਤਾ ਗਿਆ ਹੈ ਤਾਂ ਮੇਰੇ ਲਈ ਇਸ ਅਹੁਦੇ ਉੱਤੇ ਬਣੇ ਰਹਿਣ ਨਾਲ ਕਿਤੇ ਨਾ ਕਿਤੇ ਰੁਕਾਵਟਾਂ ਪੈਣੀਆਂ ਸਨ, ਇਸੇ ਲਈ ਮੈਨੂੰ ਅਹੁਦਾ ਛੱਡਣ ਵਿੱਚ ਸਮਝਦਾਰੀ ਲੱਗੀ, ਪਰ ਮੈਂ ਪ੍ਰਦੇਸ਼ ਮਹਿਲਾ ਕਾਂਗਰਸ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਨਿਭਾਈ ਜਾਵਾਂਗੀ। ਇਸ ਦੇ ਬਾਵਜੂਦ ਸ਼ਰਮਿਸ਼ਠਾ ਨੇ ਨਾਰਾਜ਼ਗੀ ਵਾਲੀ ਗੱਲ ਤੋਂ ਇਨਕਾਰ ਕੀਤਾ ਤੇ ਕਿਹਾ ਕਿ ਚੋਣ ਕਮੇਟੀਆਂ ਵਿੱਚ ਕਿਸ ਨੂੰ ਰੱਖਣਾ ਹੈ ਅਤੇ ਕਿਸ ਨੂੰ ਨਹੀਂ, ਇਹ ਪ੍ਰਦੇਸ਼ ਪ੍ਰਧਾਨ ਦਾ ਵਿਸ਼ੇਸ਼ ਅਧਿਕਾਰ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ