Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਰੋਜ਼ ਛੇ ਘੰਟੇ ਇੱਕ ਥਾਣਾ ਸਕੂਲ ਵਿੱਚ ਬਦਲ ਜਾਂਦੈ

February 15, 2019 08:00 AM

ਦੇਹਰਾਦੂਨ, 14 ਫਰਵਰੀ (ਪੋਸਟ ਬਿਊਰੋ)- ਉੱਤਰਾ ਖੰਡ ਦੀ ਰਾਜਧਾਨੀ ਦੇਹਰਾਦੂਨ ਦਾ ਪ੍ਰੇਮ ਨਗਰ ਥਾਣਾ ਦੇਖਣ ਨੂੰ ਤਾਂ ਬਾਕੀ ਥਾਣਿਆਂ ਵਾਂਗ ਲਗਦਾ ਹੈ, ਪਰ ਫਿਰ ਵੀ ਇਹ ਸਭ ਤੋਂ ਖ਼ਾਸ ਹੈ। ਇਸ ਦੀ ਖ਼ਾਸ ਗੱਲ ਇਹ ਹੈ ਕਿ ਸਵੇਰੇ 9.30 ਵਜੇ ਤੋਂ 3.30 ਵਜੇ ਤੱਕ ਇਹ ਥਾਣਾ ਸਕੂਲ ਵਿਚ ਬਦਲ ਜਾਂਦਾ ਹੈ।
ਅਸਲ ਵਿੱਚ ਪ੍ਰੇਮ ਨਗਰ ਦੇ ਕੋਲ ਨੰਦਾ ਚੌਂਕ ਝੌਪੜਪੱਟੀ ਦੇ ਬਹੁਤ ਸਾਰੇ ਗਰੀਬ ਬੱਚੇ ਇਥੇ ਪੜ੍ਹਨ ਆਉਂਦੇ ਹਨ। ਇਹ ਸਾਰੇ ਬੱਚੇ 4 ਤੋਂ 12 ਸਾਲ ਦੀ ਉਮਰ ਦੇ ਹਨ। ਇਹਨਾਂ ਦੀ ਪ੍ਰਾਇਮਰੀ ਜਾਂ ਰਸਮੀ ਸਿੱਖਿਆ ਦਾ ਕੋਈ ਪ੍ਰਬੰਧ ਨਹੀਂ ਸੀ। ਦੇਹਰਾਦੂਨ ਦੀ ਇਕ ਸਮਾਜ-ਸੇਵੀ ਸੰਸਥਾ ‘ਆਸਰਾ ਟਰੱਸਟ’ ਵੱਲੋਂ ਇਨ੍ਹਾਂ ਬੱਚਿਆਂ ਨੂੰ ਥਾਣੇ ਦੇ ਸਾਹਮਣੇ ਫੁੱਟਪਾਥ ਉੱਤੇ ਪੜ੍ਹਾਇਆ ਜਾਂਦਾ ਸੀ। ਇਸ ਬਾਰੇ ਥਾਣਾ ਮੁਖੀ ਮੁਕੇਸ਼ ਤਿਆਗੀ ਨੂੰ ਚਿੰਤਾ ਸੀ, ਕਿਉਕਿ ਬੱਚੇ ਟ੍ਰੈਫਿਕ ਦੇ ਬੜਾ ਨੇੜੇ ਬੈਠਦੇ ਸਨ। ਇਸ ਤੋਂ ਬਾਅਦ ਇਹਨਾਂ ਬੱਚਿਆਂ ਨੂੰ ਤਿਆਗੀ ਦੀ ਨਿਗਰਾਨੀ ਵਿਚ ਥਾਣੇ ਵਿਚ ਪੜ੍ਹਾਇਆ ਜਾਣ ਲੱਗਾ ਹੈ। ਇਹਨਾਂ ਬੱਚਿਆਂ ਨੂੰ ਹਿੰਦੀ, ਅੰਗਰੇਜੀ, ਮੈਥ ਦੇ ਨਾਲ ਇਤਿਹਾਸ ਤੇ ਸਾਇੰਸ ਦੇ ਵਿਸ਼ੇ ਵੀ ਪੜ੍ਹਾਏ ਜਾਂਦੇ ਹਨ। ਪੁਲਿਸ ਦਾ ਸਮਰਥਨ ਤੇ ਸੁਰੱਖਿਆ ਹੋਣ ਕਾਰਨ ਬਹੁਤ ਸਾਰੇ ਮਾਂ-ਬਾਪ ਅਪਣੇ ਬੱਚੇ ਇਥੇ ਭੇਜਣ ਲੱਗੇ ਹਨ। ਲਗਭਗ 51 ਬੱਚੇ ਇਥੇ ਆਉਂਦੇ ਹਨ, ਜਿਨ੍ਹਾਂ ਲਈ ਸਿਰਫ ਇਹ ਥਾਣਾ ਹੀ ਨਹੀਂ, ਬਹੁਤ ਸਾਰੇ ਹੋਰ ਲੋਕ ਵੀ ਮਦਦਗਾਰ ਸਾਬਤ ਹੋਣ ਲੱਗੇ ਹਨ। ਕਿਸੇ ਨੇ ਬੱਚਿਆਂ ਨੂੰ ਲਿਜਾਣ ਲਈ 5000 ਰੁਪਏ ਦੇ ਕਿਰਾਏ ਉੱਤੇ ਵੈਨ ਲਵਾਈ ਹੈ ਅਤੇ ਕਿਸੇ ਨੇ ਬੱਚਿਆਂ ਨੂੰ ਸਕੂਲ ਬੈਗ ਦਿਤੇ ਹਨ। ਇਕ ਵਿਅਕਤੀ ਦੀ ਮਦਦ ਨਾਲ ਰੋਜ ਬੱਚਿਆਂ ਨੂੰ ਕੁਝ ਨਾ ਕੁਝ ਖਾਣ ਲਈ ਦਿਤਾ ਜਾਂਦਾ ਹੈ। ਇਹੀ ਨਹੀਂ, ਥਾਣੇ ਦਾ ਸਟਾਫ ਖ਼ਾਸਕਰ ਮਹਿਲਾ ਪੁਲਿਸ ਮੁਲਾਜ਼ਮ ਖਾਲੀ ਸਮੇਂ ਵਿਚ ਬੱਚਿਆਂ ਨੂੰ ਪੜ੍ਹਾ ਦੇਂਦੀਆਂ ਹਨ। ਬੱਚਿਆਂ ਨੂੰ ਤਿੰਨ ਸੈਸ਼ਨ ਵਿਚ ਪੜ੍ਹਾਇਆ ਜਾਂਦਾ ਹੈ। ਹਰ ਸੈਸ਼ਨ ਦੋ ਘੰਟੇ ਦਾ ਹੁੰਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼