Welcome to Canadian Punjabi Post
Follow us on

29

March 2024
 
ਪੰਜਾਬ

ਸ਼੍ਰੋਮਣੀ ਕਮੇਟੀ ਚੋਣਾਂ: ਵਿਧਾਨ ਸਭਾ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਕੇਂਦਰ ਸਰਕਾਰ ਨਾਲ ਗੱਲਬਾਤ ਦੇ ਅਧਿਕਾਰ ਦਿੱਤੇ

February 15, 2019 08:34 AM

* ਅਸਤੀਫਾ ਦੇ ਚੁੱਕੇ ਫੂਲਕਾ ਦੀ ਮੰਗ ਮੰਨੀ ਗਈ

ਚੰਡੀਗੜ੍ਹ, 14 ਫਰਵਰੀ, (ਪੋਸਟ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ ਜੀ ਪੀ ਸੀ) ਦੀ ਚੋਣ ਵਿਚ ਦੇਰੀ ਦਾ ਮੁੱਦਾ ਕੇਂਦਰ ਸਰਕਾਰ ਕੋਲ ਲਿਜਾਣ ਲਈ ਪੰਜਾਬ ਵਿਧਾਨ ਸਭਾ ਨੇ ਅੱਜ ਸਾਰੇ ਅਧਿਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੇ ਦਿੱਤੇ ਹਨ। ਇਹ ਅਧਿਕਾਰ ਮਿਲਣ ਦੇ ਕੁਝ ਘੰਟੇ ਪਿੱਛੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰਦੁਆਰਿਆਂ ਉੱਤੇ ਕੰਟਰੋਲ ਕਰਨ ਵਾਲੀ ਸਰਬ ਉੱਚ ਸੰਸਥਾ ਦੀਆਂ ਵੇਲੇ ਸਿਰ ਚੋਣਾਂ ਲੋਕਾਂ ਦਾ ਅਧਿਕਾਰ ਹੈ। ਸਦਨ ਤੋਂ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾ ਨੇ ਕਿਹਾ ਕਿ ਐੱਸ ਜੀ ਪੀ ਸੀ ਚੋਣਾਂ ਵਿਚ ਦੇਰੀ ਅਸੂਲ ਦੇ ਪੱਖੋਂ ਗਲਤ ਅਤੇ ਪੰਜਾਬ ਦੇ ਲੋਕਾਂ ਨਾਲ ਵਿਤਕਰਾ ਹੈ।
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਐੱਚ ਐੱਸ ਫੂਲਕਾ ਵਲੋਂ ਸਦਨ ਵਿਚ ਉਠਾਏੇ ਗਏ ਮੁੱਦੇ ਦੇ ਜਵਾਬ ਵਿਚ ਉਨਾਂ ਨੇ ਕਿਹਾ ਕਿ ਐਸ ਜੀ ਪੀ ਸੀ ਚੋਣਾਂ ਵਿਚ ਵੋਟ ਕਰਨਾ ਹਰ ਪੰਜਾਬੀ ਦਾ ਜਮਹੂਰੀ ਹੱਕ ਹੈ ਤੇ ਕੇਂਦਰ ਸਰਕਾਰ ਇਸ ਤੋਂ ਇਨਕਾਰ ਨਹੀਂ ਕਰ ਸਕਦੀ। ਅਕਾਲੀ ਦਲ ਅਤੇ ਭਾਜਪਾ ਦੇ ਮੈਂਬਰਾਂ ਦੇ ਵਿਰੋਧ ਦੇ ਬਾਵਜੂਦ ਸਦਨ ਨੇ ਇਹ ਮੁੱਦਾ ਕੇਂਦਰ ਸਰਕਾਰ ਕੋਲ ਉਠਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਅਧਿਕਾਰਤ ਕਰ ਦਿੱਤਾ। ਮੁੱਖ ਮੰਤਰੀ ਨੇ ਸਦਨ ਨੂੰ ਭਰੋਸਾ ਦਿੱਤਾ ਕਿ 2016 ਤੋਂ ਪੈਂਡਿੰਗ ਐੱਸ ਜੀ ਪੀ ਸੀ ਚੋਣਾਂ ਛੇਤੀ ਕਰਾਉਣ ਲਈ ਦਬਾਅ ਪਾਉਣ ਵਾਸਤੇ ਉਹ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣਗੇ। ਆਮ ਆਦਮੀ ਪਾਰਟੀ ਵੱਲੋਂ ਪੇਸ਼ ਕੀਤੇ ਮਤੇ ਨੂੰ ਪ੍ਰਵਾਨ ਕਰਨ ਲਈ ਸਰਕਾਰ ਵੱਲੋਂ ਹਮਾਇਤ ਅਤੇ ਸਪੀਕਰ ਵੱਲੋਂ ਆਗਿਆ ਦੀ ਮੰਗ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰਦੁਆਰਾ ਐਕਟ ਰਾਸ਼ਟਰੀ ਕਾਨੂੰਨ ਹੈ ਤੇ ਇਸ ਦੀਆਂ ਵੇਲੇ ਸਿਰ ਚੋਣਾਂ ਕਰਵਾਏ ਜਾਾ ਕੇਂਦਰ ਸਰਕਾਰ ਦੀ ਡਿਊਟੀ ਹੈ।
ਅਕਾਲੀ ਦਲ ਅਤੇ ਭਾਜਪਾ ਦੇ ਵਿਰੋਧ ਦੇ ਬਾਵਜੂਦ ਸਪੀਕਰ ਨੇ ਇਸ ਮਤੇ ਉੱਤੇ ਵੋਟਿੰਗ ਦਾ ਪ੍ਰਸਤਾਵ ਪੇਸ਼ ਕੀਤਾ ਤਾਂ ਨਤੀਜੇ ਵਜੋਂ ਸਦਨ ਨੇ ਇਹ ਮੁੱਦਾ ਕੇਂਦਰ ਸਰਕਾਰ ਕੋਲ ਉਠਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਅਧਿਕਾਰ ਦੇ ਦਿੱਤੇ। ਇਸ ਮਤੇ ਨੂੰ ਵੋਟ ਲਈ ਰੱਖੇ ਜਾਣ ਉੱਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਮੈਂਬਰਾਂ ਨੇ ਡੈਸਕ ਥਪਥਪਾ ਕੇ ਇਸ ਦਾ ਸਵਾਗਤ ਕੀਤਾ। ਬਾਅਦ ਵਿੱਚ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਇਸ ਮੁੱਦੇ ਉੱਤੇ ਸਦਨ ਵਿਚ ਸਰਬ ਸੰਮਤੀ ਸੀ, ਕਿਉਂਕਿ ਇਹ ਚੋਣਾਂ ਤਿੰਨ ਸਾਲ ਤੋਂ ਪੈਂਡਿੰਗ ਸਨ, ਸਿਰਫ ਅਕਾਲੀ ਅਤੇ ਭਾਜਪਾ ਇਸ ਦੇ ਹੱਕ ਵਿਚ ਨਹੀਂ ਸਨ। ਅਸਤੀਫ਼ਾ ਦੇ ਚੁੱਕੇ ਆਮ ਆਦਮੀ ਪਾਰਟੀ ਦੇ ਕੁਝ ਮੈਂਬਰਾਂ ਦੇ ਲਗਾਤਾਰ ਸਦਨ ਦੇ ਮੈਂਬਰ ਰਹਿਣ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਓਨਾ ਚਿਰ ਮੈਂਬਰ ਬਣੇ ਰਹਿਣਗੇ, ਜਦੋਂ ਤੱਕ ਅਸਤੀਫ਼ੇ ਪ੍ਰਵਾਨ ਨਹੀਂ ਹੁੰਦੇ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਖੁਦ ਵੀ 1984 ਵਿਚ ਪਾਰਲੀਮੈਂਟ ਤੋਂ ਅਸਤੀਫ਼ਾ ਦੇ ਦਿਤਾ ਸੀ ਅਤੇ ਅਸਤੀਫ਼ਾ ਪ੍ਰਵਾਨ ਕੀਤੇ ਜਾਣ ਤੱਕ 2 ਮਹੀਨੇ ਲਗਾਤਾਰ ਮੈਂਬਰ ਬਣੇ ਰਹੇ ਸਨ, ਇਸ ਤਰ੍ਹਾਂ ਹੀ ਹੁੰਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ