ਭਾਰਤ
ਪੁਲਵਾਮਾ ਹਮਲੇ ਉਤੇ ਕੱਲ੍ਹ ਸੰਸਦ ਵਿਚ ਹੋਵੇਗੀ ਸਰਬ ਪਾਰਟੀ ਮੀਟਿੰਗ
February 15, 2019 05:46 PM
ਨਵੀਂ ਦਿੱਲੀ, 15 ਫਰਵਰੀ (ਪੋਸਟ ਬਿਊਰੋ)- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਵੀਰਵਾਰ ਨੂੰ ਹੋਏ ਅੱਤਵਾਦੀ ਹਮਲੇ ਨਾਲ ਪੂਰਾ ਦੇਸ਼ ਹੈਰਾਨ ਹੈ। ਇਸ ਹਮਲੇ 'ਚ ਸੀ.ਆਰ.ਪੀ.ਐੱਫ. ਦੇ 44 ਜਵਾਨ ਸ਼ਹੀਦ ਹੋਏ ਗਏ। ਦੇਸ਼ ਦੇ ਸਾਰੇ ਰਾਜਨੀਤਕ ਦਲਾਂ ਨੇ ਇਸ ਹਮਲੇ ਦੀ ਸਖਤ ਨਿੰਦਾ ਕੀਤੀ ਹੈਠ। ਸ਼ੁੱਕਰਵਾਰ ਨੂੰ ਸਵੇਰੇ ਸੁਰੱਖਿਆ ਮਾਮਲਿਆਂ ਦੀ ਕੈਬਨਿਟ ਮੀਟਿੰਗ ਹੋਈ। ਜਿਸ 'ਚ ਕਈ ਅਹਿਮ ਫੈਸਲੇ ਗਏ। ਇਰਸ ਬੈਠਕ 'ਚ ਇਕ ਸਰਬ ਪਾਰਟੀ ਮੀਟਿੰਗ ਸੱਦਣ 'ਤੇ ਵੀ ਸਹਿਮਤੀ ਬਣੀ ਹੈ ਜੋ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ 'ਚ ਸ਼ਨੀਵਾਰ ਸਵੇਰੇ 11 ਵਜੇ ਸੰਸਦ ਭਵਨ ਦੀ ਲਾਇਬ੍ਰੇਰੀ 'ਚ ਹੋਵੇਗੀ। ਕੇਂਦਰੀ ਵਿੱਤ ਮੰਤਰੀ ਅਰੂਣ ਜੇਤਲੀ ਨੇ ਸੀ.ਸੀ.ਐੱਸ.ਦੀ ਬੈਠਕ ਤੋਂ ਬਾਅਦ ਦੱਸਿਆ ਕਿ ਗ੍ਰਹਿ ਮੰਤਰੀ ਫਿਲਹਾਲ ਸ਼੍ਰੀਨਗਰ ਜਾ ਰਹੇ ਹਨ ਤੇ ਉਥੇ ਕਈ ਬੈਠਕਾਂ 'ਚ ਹਿੱਸਾ ਲੈਣਗੇ।