Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਨਜਰਰੀਆ

ਮੰਦਭਾਗੇ ਵਿਵਾਦ ਵਿੱਚ ਫਸਿਆ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ

September 21, 2018 08:01 AM

-ਵਿਪਿਨ ਪੱਬੀ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਮੌਕੇ ਪਾਕਿਸਤਾਨ 'ਚ ਸਥਿਤ ਇਤਿਹਾਸਕ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਕੋਰੀਡੋਰ ਖੋਲ੍ਹਣ ਦਾ ਪ੍ਰਸਤਾਵ ਬਦਕਿਸਮਤੀ ਨਾਲ ਇੱਕ ਸਿਆਸੀ ਵਿਵਾਦ 'ਚ ਫਸ ਗਿਆ ਹੈ। ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਰੋਹ ਵਿੱਚ ਪਾਕਿ ਫੌਜ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਵੱਲੋਂ ਭਾਰਤੀ ਪੰਜਾਬ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਪਾਈ ਗਈ ਜੱਫੀ ਅੱਜ ਹਿੰਸਕ ਅਤੇ ਤਿੱਖੇ ਵਿਵਾਦ 'ਚ ਉਲਝ ਗਈ ਹੈ।
ਇਹ ਸਭ ਨੂੰ ਪਤਾ ਹੈ ਕਿ ਪੰਜਾਬੀ, ਖਾਸ ਕਰ ਕੇ ਸਿੱਖ ਪਾਕਿਸਤਾਨ 'ਚੋਂ ਇਥੋਂ ਸਿਰਫ ਤਿੰਨ ਕਿਲੋਮੀਟਰ ਅੰਦਰ ਪੈਂਦੇ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਦੀ ਮੰਗ ਕਰਦੇ ਹਨ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ 15 ਤੋਂ ਵੱਧ ਸਾਲ ਬਿਤਾਏ ਸਨ। ਇਹ ਦੇਖਣ ਲਈ ਭਾਰਤ ਵੱਲ ਗਰੁਦੁਆਰਾ ਸਾਹਿਬ ਨੇੜੇ ਪੈਂਦੀ ਸਰਹੱਦ 'ਤੇ ਜਾਣਾ ਪੈਂਦਾ ਹੈ ਕਿ ਕਿਵੇਂ ਗੁਰਦੁਆਰਾ ਸਾਹਿਬ ਦੀ ਝਲਕ ਦੇਖਣ ਲਈ ਸ਼ਰਧਾਲੂ ਉਥੇ ਇਕੱਠੇ ਹੁੰਦੇ ਹਨ। ਬਹੁਤ ਸਾਰੇ ਲੋਕ ਦਿਲ 'ਚ ਅਰਦਾਸ ਕਰਦੇ ਹਨ ਕਿ ਇੱਕ ਨਾ ਇੱਕ ਦਿਨ ਉਹ ਗੁਰਦੁਆਰਾ ਸਾਹਿਬ 'ਚ ਜਾ ਕੇ ਮੱਥਾ ਟੇਕ ਸਕਣ।
ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਸ਼ਰਧਾਲੂਆਂ ਲਈ ਗੁਰਦੁਆਰਾ ਕਰਤਾਰਪੁਰ ਸਾਹਿਬ ਜਾ ਕੇ ਅਰਦਾਸ ਕਰਨ ਦਾ ਸ਼ਾਨਦਾਰ ਮੌਕਾ ਹੈ ਤੇ ਪਾਕਿਸਤਾਨ ਵੱਲੋਂ ਕੀਤੀ ਗਈ ਲਾਂਘਾ ਖੋਲ੍ਹਣ ਦੀ ਪੇਸ਼ਕਸ਼ ਦਾ ਸਾਰਿਆਂ ਨੂੰ ਸਵਾਗਤ ਕਰਨਾ ਚਾਹੀਦਾ ਸੀ। ਪਾਕਿਸਤਾਨ ਪਹਿਲਾਂ ਗੁਰਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਗੁਰਦੁਆਰਾ ਸਾਹਿਬ ਲਈ ਰਸਤਾ ਖੋਲ੍ਹ ਦਿੰਦਾ ਹੈ ਤੇ ਭਾਰਤ ਵੀ ਦਰਿਆਦਿਲੀ ਦਿਖਾ ਕੇ ਅਜਮੇਰ ਸ਼ਰੀਫ ਦਰਗਾਹ ਅਤੇ ਮੁਸਲਮਾਨਾਂ ਲਈ ਹੋਰਨਾਂ ਅਹਿਮ ਥਾਵਾਂ ਵਾਸਤੇ ਪਾਕਿਸਤਾਨ ਤੋਂ ਸ਼ਰਧਾਲੂਆਂ ਨੂੰ ਆਉਣ ਦੀ ਇਜਾਜ਼ਤ ਦੇ ਦਿੰਦਾ ਹੈ। ਪਾਕਿਸਤਾਨ ਵੱਲੋਂ ਅਜਿਹੀ ਭਾਵਨਾ ਦਾ ਪ੍ਰਦਰਸ਼ਨ ਨਾ ਪਾਕਿਸਤਾਨੀ ਫੌਜ ਤੇ ਨਾ ਉਥੋਂ ਦੇ ਸ਼ਾਸਕਾਂ ਨੂੰ ਭਾਰਤ 'ਤੇ ਵਾਰ-ਵਾਰ ਤੇ ਲਗਾਤਾਰ ਕੀਤੇ ਜਾਣ ਵਾਲੇ ਹਮਲਿਆਂ ਤੋਂ ਬਰੀ ਕਰਦਾ ਹੈ। ਇਸ ਇੱਕ ਸੁਹਿਰਦਤਾ ਦੀ ਦੋਵਾਂ ਦੇਸ਼ਾਂ ਵਿਚਾਲੇ ਹੋਰਨਾਂ ਮੁੱਦਿਆਂ ਨਾਲ ਤੁਲਨਾ ਨਹੀਂ ਕੀਤੀ ਜਾ ਸਕਦੀ। ਭਾਰਤ-ਪਾਕਿ ਵਿਚਾਲੇ ਸਰਹੱਦ ਜਲਦਬਾਜ਼ੀ ਵਿੱਚ ਬ੍ਰਿਟਿਸ਼ ਇੰਜੀਨੀਅਰ ਮੈਕਮੋਹਨ ਨੇ ਦੋ ਮਹੀਨਿਆਂ ਅੰਦਰ ਤੈਅ ਕੀਤੀ ਸੀ, ਜੋ ਪਹਿਲਾਂ ਕਦੇ ਭਾਰਤ ਨਹੀਂ ਆਇਆ ਸੀ ਤੇ ਨਾ ਹੀ ਉਸ ਨੂੰ ਹਿੰਦੂਆਂ, ਸਿੱਖਾਂ ਅਤੇ ਮੁਸਲਮਾਨਾਂ ਦੀਆਂ ਭਾਵਨਾਵਾਂ ਦਾ ਅੰਦਾਜ਼ਾ ਸੀ। ਉਸ ਨੇ ਸਿਰਫ ਰਾਵੀ ਨਦੀ 'ਤੇ ਇੱਕ ਲਾਈਨ ਖਿੱਚ ਦਿੱਤੀ। ਕੋਈ ਵੀ ਅੰਦਾਜ਼ਾ ਲਾ ਸਕਦਾ ਸੀ ਕਿ ਜੇ ਉਸ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਮਹੱਤਤਾ ਬਾਰੇ ਪਤਾ ਹੁੰਦਾ ਤਾਂ ਉਹ ਉਸ ਨੂੰ ਭਾਰਤੀ ਖੇਤਰ ਵਿੱਚ ਸ਼ਾਮਲ ਕਰ ਦਿੰਦਾ।
ਖੈਰ, ਜਦੋਂ ਤੋਂ ਬਨਾਉਟੀ ਰੇਖਾ ਖਿੱਚੀ ਗਈ, ਉਦੋਂ ਤੋਂ ਸਰਹੱਦ ਕਦੇ ਸਥਾਈ ਨਹੀਂ ਰਹੀ। ਜੰਗਾਂ ਤੋਂ ਬਾਅਦ ਇਸ 'ਚ ਤਬਦੀਲੀਆਂ ਆਉਂਦੀਆਂ ਰਹੀਆਂ। ਜ਼ਮੀਨਾਂ ਦੀ ਸ਼ੁਰੂਆਤੀ ਸ਼ਾਂਤੀਪੂਰਨ ਅਦਲਾ ਬਦਲੀ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀਆਂ ਸਮਾਧੀਆਂ ਪਾਕਿਸਤਾਨ ਨੇ ਜ਼ਮੀਨ ਦੇ ਇੱਕ ਟੋਟੇ ਬਦਲੇ ਭਾਰਤ ਨੂੰ ਦੇ ਦਿੱਤੀਆਂ। ਏਥੋਂ ਤੱਕ ਕਿ ਪਿੱਛੇ ਜਿਹੇ 1947 ਤੋਂ ਬਾਅਦ ਵਾਲੀਆਂ ਵਿਵਾਦ ਪੂਰਨ ਜ਼ਮੀਨਾਂ ਦਾ ਹੱਲ ਕੱਢਣ ਲਈ ਭਾਰਤ ਅਤੇ ਬੰਗਲਾ ਦੇਸ਼ ਵਿਚਾਲੇ ਕਈ ਖੇਤਰਾਂ ਦੀ ਅਦਲਾ-ਬਦਲੀ ਕੀਤੀ ਗਈ। ਭਾਰਤ ਨੂੰ ਪਾਕਿਸਤਾਨ ਨਾਲ ਜ਼ਮੀਨ ਦੀ ਸੰਭਾਵੀ ਅਦਲਾ-ਬਦਲੀ ਦੀ ਗੱਲ ਕਰਨੀ ਚਾਹੀਦੀ ਹੈ ਤਾਂ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਭਾਰਤ ਵਿੱਚ ਸ਼ਾਮਲ ਕੀਤਾ ਜਾ ਸਕੇ। ਅਜਿਹੇ ਯਤਨ ਕਰਨ ਦੀ ਥਾਂ ਅਕਾਲੀ ਦਲ ਨਵਜੋਤ ਸਿੰਘ ਸਿੱਧੂ ਦੀ ਆਲੋਚਨਾ ਕਰਨ ਵਿੱਚ ਸਭ ਤੋਂ ਅੱਗੇ ਹੈ।
ਜਿੱਥੇ ਸਿੱਧੂ ਤੇ ਅਕਾਲੀ ਲੀਡਰਸ਼ਿਪ ਦੀ ਦੁਸ਼ਮਣੀ ਬਾਰੇ ਸਭ ਜਾਣਦੇ ਹਨ, ਉਥੇ ਸਿੱਧੂ ਨੂੰ ਰਾਸ਼ਟਰ ਵਿਰੋਧੀ, ਇਥੋਂ ਤੱਕ ਕਿ ਆਈ ਐੱਸ ਆਈ ਦਾ ਏਜੰਟ ਕਹਿਣਾ ਮੂਰਖਤਾ ਵਾਲੀ ਗੱਲ ਹੈ। ਅਕਾਲੀ ਦਲ ਦੀ ਗਠਜੋੜ ਭਾਈਵਾਲ ਭਾਜਪਾ ਨੇ ਵੀ ਹਾਂ-ਪੱਖੀ ਰਵੱਈਆ ਨਹੀਂ ਅਪਣਾਇਆ। ਕੁਝ ਲੀਕ ਹੋਈਆਂ ਕਹਾਣੀਆਂ, ਜੋ ਸਪੱਸ਼ਟ ਤੌਰ ਉੱਤੇ ਅਕਾਲੀਆਂ ਦੀ ਸ਼ਹਿ 'ਤੇ ਕੀਤੀਆਂ ਗਈਆਂ, ਅਨੁਸਾਰ ਸਿੱਧੂ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ‘ਖਿਚਾਈ’ ਕੀਤੀ ਹੈ। ‘ਖਿਚਾਈ’ ਕਿਸ ਲਈ, ਇਹ ਸਪੱਸ਼ਟ ਨਹੀਂ ਕੀਤਾ।
ਅਕਾਲੀ ਜੋ ਬੇਅਦਬੀ ਦੀਆਂ ਘਟਨਾਵਾਂ ਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਮੱਦੇਨਜ਼ਰ ਇਸ ਸਮੇਂ ਮੁਸ਼ਕਲ ਸਥਿਤੀ 'ਚ ਹਨ, ਪੂਰੇ ਜ਼ੋਰ ਨਾਲ ਲੜ ਰਹੇ ਹਨ। ਉਹ ਸਿੱਖਾਂ ਦੇ ਅਸਲੀ ਨੁਮਾਇੰਦੇ ਹੋਣ ਦਾ ਦਾਅਵਾ ਕਰਦੇ ਹਨ, ਪਰ ਉਨ੍ਹਾਂ ਨੂੰ ਇਹ ਅਹਿਸਾਸ ਹੋਣਾ ਚਾਹੀਦਾ ਹੈ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਵੀ ਉਨ੍ਹਾਂ ਲੋਕਾਂ ਦੇ ਭਾਵਨਾਤਮਕ ਤੌਰ 'ਤੇ ਬਹੁਤ ਨੇੜੇ ਹੈ, ਜਿਨ੍ਹਾਂ ਦੀ ਨੁਮਾਇੰਦਗੀ ਦਾ ਦਾਅਵਾ ਕਰਦੇ ਹਨ। ਇਹ ਉਨ੍ਹਾਂ ਦੇ ਆਪਣੇ ਭਵਿੱਖ ਦੇ ਹਿੱਤ ਵਿੱਚ ਹੋਵੇਗਾ ਕਿ ਉਹ ਪਾਕਿਸਤਾਨ ਕੋਲ ਇਹ ਮੁੱਦਾ ਉਠਾਉਣ ਲਈ ਭਾਰਤ ਸਰਕਾਰ 'ਤੇ ਦਬਾਅ ਬਣਾਉਣ।

 
Have something to say? Post your comment
ਹੋਰ ਨਜਰਰੀਆ ਖ਼ਬਰਾਂ
ਭਾਰਤੀ ਲੋਕਤੰਤਰ ਦੀਆਂ ਜੜ੍ਹਾਂ ਖੋਖਲੀਆਂ ਕਰ ਦੇਵੇਗਾ ਰਾਜਨੀਤੀ ਨਾਲ ਜੱਜਾਂ ਦਾ ਏਦਾਂ ਦਾ ਮੋਹ ‘ਇੱਕ ਟਕੇ ਦਾ ਕਰਜ਼ਾ’ ਮੋੜਦਾ ਤੁਰ ਗਿਆ ਪੰਜਾਬੀਅਤ ਦਾ ਇੱਕ ਹੋਰ ਸੇਵਾਦਾਰ ਭਵਿੱਖ ਦੇ ਭਾਰਤ ਲਈ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਕਿਸੇ ਅੰਤਮ ਫੈਸਲੇ ਦੀ ਘੜੀ ਤਾਂ ਨਹੀਂ! ਮਨਾਈ ਜਾਉ ਭਾਰਤ ਦਾ ਗਣਤੰਤਰਦਿਵਸ, ਗਣਤੰਤਰੀ ਸੋਚ ਤੋਂ ਬਿਨਾਂ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਤਾਂ ਹੋਈ, ਦੇਸ਼ ਵਿੱਚ ਰਾਮ-ਰਾਜ ਵਾਲੇ ਵਾਅਦੇ ਦਾ ਕੀ ਬਣਿਆ! ‘ਖੇਤਾਂ ਦੇ ਪੁੱਤਾਂ’ ਦੇ ਇਤਿਹਾਸਕ ਅੰਦੋਲਨ ਦੀ ਗੱਲ ਕਰਦੀ ਏ, ਸੁਰਿੰਦਰ ਧੰਜਲ ਦੀ ਇਹ ਕਿਤਾਬ ‘ਦੀਵੇ ਜਗਦੇ ਰਹਿਣਗੇ’ ਵਿਸ਼ਵ ਦੇ ਮਹਾਨ ਖਿਡਾਰੀ: ਭਾਰਤੀ ਹਾਕੀ ਟੀਮਾਂ ਦਾ ਕਪਤਾਨ ਅਜੀਤਪਾਲ ਸਿੰਘ 20-27 ਦਸੰਬਰ ਦੇ ਸ਼ਹੀਦੀ ਹਫ਼ਤੇ ‘ਤੇ ਵਿਸ਼ੇਸ: “ਚਾਰ ਮੂਏ ਤੋ ਕਿਆ ਭਇਆ ...” ਸਪੌਟਲਾਈਟ ਆਨ ਵਿਜ਼ਨਰੀਜ਼ ਪਾਥ: ਗੁਰਨੂਰ ਸੰਧੂ ਨਾਲ ਪਰਿਵਰਤਨ ਪੈਦਾ ਕਰਨਾ ਲੁਧਿਆਣਾ ਵਿਚ ਬਿਨ੍ਹਾਂ ਛੱਤ ਤੋਂ ਭੁੰਜੇ ਸੌਂਦੇ ਬਿਮਾਰ ਬਜ਼ੁਰਗ ਨੂੰ ਮਿਲਿਆ ਸਵਰਗ ਰੂਪੀ ਰਹਿਣ ਬਸੇਰਾ