Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਦੋਰਾਹਾ ਨੇੜੇ ਭਿਆਨਕ ਕਾਰ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਤ

February 16, 2019 08:34 AM

ਦੋਰਾਹਾ, 15 ਫਰਵਰੀ (ਪੋਸਟ ਬਿਊਰੋ)- ਕੱਲ੍ਹ ਦੁਪਹਿਰ ਇਥੋਂ ਦੇ ਰਾਮਪੁਰ ਰੋਡ 'ਤੇ ਕੁਸ਼ਟ ਆਸ਼ਰਮ ਨੇੜੇ ਵਾਪਰੇ ਇੱਕ ਭਿਆਨਕ ਹਾਦਸੇ ਵਿੱਚ ਕਾਰ ਸਵਾਰ ਚਾਰ ਨੌਜਵਾਨਾਂ ਦੀ ਮੌਤ ਦੀ ਖਬਰ ਮਿਲੀ ਹੈ, ਜਿਨ੍ਹਾਂ 'ਚੋਂ ਤਿੰਨਾਂ ਦੀ ਮੌਕੇ 'ਤੇ ਮੌਤ ਹੋ ਗਈ ਤੇ ਇੱਕ ਜਣਾ ਗੰਭੀਰ ਜ਼ਖਮੀ ਹੋਣ ਪਿੱਛੋਂ ਲੁਧਿਆਣਾ ਦੇ ਅਪੋਲੋ ਹਸਪਤਾਲ ਵਿੱਚ ਦਮ ਤੋੜ ਗਿਆ। ਮ੍ਰਿਤਕਾਂ ਦੀ ਪਛਾਣ ਜਸ਼ਨਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ, ਨਵਜੋਤ ਸਿੰਘ ਪੁੱਤਰ ਬੂਟਾ ਸਿੰਘ, ਤੇਜਿੰਦਰ ਸਿੰਘ ਵਾਸੀਆਨ ਭੰਮਾਂ ਕਲਾਂ ਥਾਣਾ ਮਾਛੀਵਾੜਾ ਅਤੇ ਪਰਮਵੀਰ ਸਿੰਘ ਵਾਸੀ ਪਿੰਡ ਮਾਦਪੁਰਹ ਥਾਣਾ ਸਮਰਾਲਾ ਵਜੋਂ ਹੋਈ ਹੈ।
ਦੋਰਾਹਾ ਪੁਲਸ ਦੇ ਏ ਐੱਸ ਆਈ ਗੁਰਬਖਸ਼ੀਸ਼ ਸਿੰਘ ਨੇ ਦੱਸਿਆ ਕਿ ਚਾਰੇ ਨੌਜਵਾਨ ਇੱਕ ਕਾਰ 'ਚ ਸਵਾਰ ਹੋ ਕੇ ਨੀਲੋਂ ਪਿੰਡ ਵੱਲੋਂ ਦੋਰਾਹਾ ਵੱਲ ਆ ਰਹੇ ਸਨ ਕਿ ਉਨ੍ਹਾਂ ਦੀ ਕਾਰ ਦੁਰਘਟਨਾ ਦਾ ਸ਼ਿਕਾਰ ਹੋ ਗਈ ਤੇ ਸੰਤੁਲਨ ਵਿਗੜ ਜਾਣ ਕਾਰਨ ਕਾਰ ਦੇ ਦੋ ਹਿੱਸੇ ਹੋਣ ਤੋਂ ਬਾਅਦ ਅਗਲਾ ਹਿੱਸਾ ਟੁੱਟ ਕੇ ਕੁਸ਼ਟ ਆਸ਼ਰਮ ਨੇੜੇ ਬਣੀ ਡਰੇਨ ਵਿੱਚ ਜਾ ਡਿੱਗਾ ਅਤੇ ਕਾਰ ਦੇ ਪਰਖੱਚੇ ਉਡ ਗਏ। ਇਸ ਹਾਦਸੇ ਦੌਰਾਨ ਤਿੰਨ ਨੌਜਵਾਨਾਂ ਨੇ ਮੌਕੇ 'ਤੇ ਦਮ ਤੋੜ ਦਿੱਤਾ ਤੇ ਇੱਕ ਨੂੰ ਜ਼ਖਮੀ ਹਾਲਤ ਵਿੱਚ ਅਪੋਲੋ ਹਸਪਤਾਲ ਲੁਧਿਆਣਾ ਵਿਖੇ ਲਿਜਾਇਆ ਗਿਆ, ਜਿੱਥੇ ਜ਼ਖਮਾਂ ਦੀ ਤਾਬ ਨਾ ਸਹਾਰਦੇ ਹੋਏ ਉਹ ਵੀ ਦਮ ਤੋੜ ਗਿਆ। ਪੁਲਸ ਅਨੁਸਾਰ ਚਾਰੋਂ ਮ੍ਰਿਤਕ ਨੌਜਵਾਨਾਂ ਦੀ ਉਮਰ 22-23 ਸਾਲ ਦੇ ਲਗਭਗ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ