Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਭਾਰਤ

ਭਾਰਤ ਦੀ ਪਹਿਲੀ ਸੈਮੀ ਹਾਈ ਸਪੀਡ ਟ੍ਰੇਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਝੰਡੀ ਵਿਖਾਈ

February 16, 2019 08:37 AM

ਨਵੀਂ ਦਿੱਲੀ, 15 ਫਰਵਰੀ (ਪੋਸਟ ਬਿਊਰੋ)- ਭਾਰਤ ਦੇ ਲੋਕਾਂ ਨੂੰ ਦੇਸ਼ ਵਿੱਚ ਵਿਕਸਿਤ ਪਹਿਲੀ ਸੈਮੀ ਹਾਈ ਸਪੀਡ ਟ੍ਰੇਨ ‘ਵੰਦੇ ਭਾਰਤ ਐਕਸਪ੍ਰੈਸ` ਦਾ ਤੋਹਫ਼ਾ ਮਿਲ ਗਿਆ ਹੈ। ਅੱਜ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਰੇਲਵੇ ਸਟੇਸ਼ਨ ਤੋਂ ਹਰੀ ਝੰਡੀ ਵਿਖਾ ਕੇ ਇਸ ਟ੍ਰੇਨ ਨੂੰ ਰਵਾਨਾ ਕੀਤਾ। ਇਸ ਮੌਕੇ ਰੇਲ ਮੰਤਰੀ ਪਿਊੂਸ਼ ਗੋਇਲ ਤੋਂ ਬਿਨਾ ਰੇਲਵੇ ਬੋਰਡ ਦੇ ਮੈਂਬਰ ਤੇ ਅਧਿਕਾਰੀ ਵੀ ਮੌਜੂਦ ਸਨ।
ਅੱਜ ਇਸ ਗੱਡੀ ਨੂੰ ਝੰਡੀ ਵਿਖਾਏ ਜਾਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਇੱਥੇ ਦੋ ਮਿੰਟ ਮੌਨ ਰੱਖਦੇ ਹੋਏ ਪੁਲਵਾਮਾ ਹਮਲੇ ਵਿੱਚ ਮਾਰੇ ਗਏ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅੱਤਵਾਦੀਆਂ ਨੇ ਇਹ ਹਮਲਾ ਕਰਕੇ ਬਹੁਤ ਵੱਡੀ ਗਲਤੀ ਕਰ ਲਈ ਹੈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਟ੍ਰੇਨ ਵਿੱਚ ਜਾ ਕੇ ਇਸ ਦਾ ਮੁਆਇਨਾ ਕੀਤਾ। ਅੱਜ ਦੀ ਇਸ ਗੱਡੀ ਵਿੱਚ ਵਾਰਾਣਸੀ ਤਕ ਦੀ ਉਦਘਾਟਨ ਯਾਤਰਾ ਵਿੱਚ ਆਮ ਯਾਤਰੀ ਸ਼ਾਮਲ ਨਹੀਂ ਹੋਏ। ਆਮ ਲੋਕਾਂ ਲਈ ‘ਵੰਦੇ ਭਾਰਤ ਐਕਸਪ੍ਰੈਸ’ (ਸ਼ੁਰੂ ਦਾ ਨਾਂ ‘ਟ੍ਰੇਨ-18’) ਵਾਲੀ ਬਾਕਾਇਦਾ ਆਵਾਜਾਈ 17 ਫਰਵਰੀ ਨੂੰ ਸ਼ੁਰੂ ਹੋਵੇਗੀ। ਇਸ ਗੱਡੀ ਲਈ ਨਵੀਂ ਦਿੱਲੀ-ਵਾਰਾਣਸੀ ਟਰੈਕ ਦੀ ਸਥਿਤੀ ਵੇਖ ਕੇ ਬਾਕਾਇਦਾ ਆਵਾਜਾਈ ਵਿੱਚ ਇਸ ਨੂੰ ਵੱਧ ਤੋਂ ਵੱਧ 160 ਕਿਲੋਮੀਟਰ ਉਤੇ ਚਲਾਇਆ ਜਾਵੇਗਾ। ਕਾਨਪੁਰ ਤੇ ਇਲਾਹਾਬਾਦ ਵਿੱਚ ਦੋ-ਦੋ ਮਿੰਟ ਦੇ ਠਹਿਰਾਅ ਨੂੰ ਸ਼ਾਮਲ ਕਰਨ ਉੱਤੇ ਇਸ ਦੀ ਔਸਤ ਰਫ਼ਤਾਰ 100 ਕਿਲੋਮੀਟਰ ਫੀ ਘੰਟਾ ਦੇ ਕਰੀਬ ਹੋਵੇਗੀ।
ਇਸ ਸਮੇਂ ਭਾਰਤ ਵਿੱਚ ਸਭ ਤੋਂ ਤੇਜ਼ ਚੱਲਣ ਵਾਲੀ ਟ੍ਰੇਨ ਗਤੀਮਾਨ ਐਕਸਪ੍ਰੈਸ ਵੱਧ ਤੋਂ ਵੱਧ 150 ਕਿਲੋਮੀਟਰ ਫ਼ੀ ਘੰਟਾ ਦੀ ਰਫ਼ਤਾਰ ਨਾਲ ਚੱਲਦੀ ਹੈ। ਰਾਜਧਾਨੀ ਅਤੇ ਸ਼ਤਾਬਦੀ ਟ੍ਰੇਨਾਂ ਨੂੰ 130 ਕਿਲੋਮੀਟਰ ਸਪੀਡ `ਤੇ ਚਲਾਇਆ ਜਾਂਦਾ ਹੈ। ਵੰਦੇ ਭਾਰਤ ਐਕਸਪ੍ਰੈਸ ਵਿੱਚ ਕੁੱਲ 1128 ਯਾਤਰੀ ਸਫ਼ਰ ਕਰ ਸਕਣਗੇ। ਸਾਰੀ ਆਟੋਮੈਟਿਕ ਹੋਣ ਕਾਰਨ ਇਹ ਮੈਟਰੋ ਵਰਗੀ ਦਿਸਦੀ ਹੈ ਤੇ ਇਸ ਦੇ ਦਰਵਾਜ਼ੇ ਮੈਟਰੋ ਵਾਂਗ ਆਟੋਮੈਟਿਕ ਹਨ। ਟ੍ਰੇਨ ਦੀਆਂ ਸਹੂਲਤਾਂ ਵਿੱਚ ਜੀ ਪੀ ਐੱਸ ਵਾਲਾ ਆਡੀਓ ਵਿਜ਼ੂਅਲ ਪੈਸੈਂਜਰ ਇਨਫਾਰਮੇਸ਼ਨ ਸਿਸਟਮ, ਆਨਬੋਰਡ ਹੌਟਸਪੋਟ ਵਾਈ-ਫਾਈ, ਬਾਇਓ ਵੈਕਿਊਮ ਟਾਇਲਟ, ਡਿਊਲ ਮੋਡ ਲਾਈਟਿੰਗ ਅਤੇ ਸਭ ਸੀਟਾਂ `ਚ ਮੋਬਾਈਲ ਚਾਰਜਿੰਗ ਸਾਕੇਟ ਵੀ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼ ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ