Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਪ੍ਰਿਅੰਕਾ ਦਾ ਮੰਤਰ, ਛੋਟੀਆਂ ਪਾਰਟੀਆਂ ਨੂੰ ਕਾਂਗਰਸ ਵਿੱਚ ਮਿਲਾਓ

February 16, 2019 08:39 AM

ਲਖਨਊ, 15 ਫਰਵਰੀ (ਪੋਸਟ ਬਿਊਰੋ)- ਕਾਂਗਰਸ ਦੀ ਕੌਮੀ ਜਨਰਲ ਸਕੱਤਰ ਤੇ ਪੂਰਬੀ ਉੱਤਰ ਪ੍ਰਦੇਸ਼ ਦੀ ਇੰਚਾਰਜ ਪ੍ਰਿਅੰਕਾ ਗਾਂਧੀ ਨੇ ਉੱਤਰ ਪ੍ਰਦੇਸ਼ ਦੇ ਕਾਂਗਰਸ ਨੇਤਾਵਾਂ ਅਤੇ ਵਰਕਰਾਂ ਨੂੰ ਮੰਤਰ ਦਿੱਤਾ ਹੈ, ਜਿਸ ਨਾਲ ਉਨ੍ਹਾਂ ਨੂੰ ਛੋਟੀਆਂ ਪਾਰਟੀਆਂ ਨੂੰ ਕਾਂਗਰਸ ਵਿੱਚ ਮਿਲਾਉਣ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਨਾਲ ਘੱਟ ਤੋਂ ਘੱਟ ਕਾਂਗਰਸ ਦੇ ਵੋਟ ਬੈਂਕ ਨੂੰ ਉੱਤਰ ਪ੍ਰਦੇਸ਼ 'ਚ ਵਧਾਉਣ 'ਚ ਮਦਦ ਮਿਲੇਗੀ, ਨਹੀਂ ਤਾਂ ਛੋਟੀਆਂ ਪਾਰਟੀਆਂ ਵੋਟਾਂ ਲੈ ਜਾਂਦੀਆਂ ਸਨ।
ਅਜਿਹੀ ਹੀ ਇੱਕ ਛੋਟੀ ਪਾਰਟੀ ‘ਮਹਾਨ ਦਲ' ਨੇ ਕੱਲ੍ਹ ਪ੍ਰਿਅੰਕਾ ਗਾਂਧੀ ਦੀ ਹਾਜ਼ਰੀ ਵਿੱਚ ਕਾਂਗਰਸ ਦਾ ਪੱਲਾ ਫੜ ਲਿਆ। ਪ੍ਰਿਅੰਕਾ ਦੀ ਰਣਨੀਤੀ ਇਹ ਹੈ ਕਿ ਧਰਮ ਨਿਰਪੱਖਤਾ ਵੋਟਾਂ ਵੰਡ ਨਹੀਂ ਚਾਹੁੰਦੀ, ਕਿਉਂਕਿ ਅਤੀਤ 'ਚ ਵੋਟਾਂ ਦੀ ਵੰਡ ਕਾਰਨ ਇਸ ਦਾ ਨੁਕਸਾਨ ਕਾਂਗਰਸ ਨੂੰ ਹੁੰਦਾ ਰਿਹਾ ਹੈ। ਕਾਂਗਰਸੀ ਸੂਤਰਾਂ ਨੇ ਦੱਸਿਆ ਕਿ ਪ੍ਰਿਅੰਕਾ ਗਾਂਧੀ ਲਗਾਤਾਰ ਦੂਜੇ ਦਿਨ ਵੀ ਦੇਰ ਰਾਤ ਤੱਕ ਕਾਂਗਰਸ ਵਰਕਰਾਂ ਅਤੇ ਨੇਤਾਵਾਂ ਨਾਲ ਲਖਨਊ 'ਚ ਪਾਰਟੀ ਦਫਤਰ ਦੇ ਅੰਦਰ ਬੈਠਕਾਂ ਦਾ ਦੌਰ ਜਾਰੀ ਰੱਖਿਆ। ਦੂਜੇ ਪੜਾਅ ਵਿੱਚ ਪ੍ਰਿਅੰਕਾਂ ਵੱਲੋਂ ਉੱਤਰ ਪ੍ਰਦੇਸ਼ 'ਚ ਕੁਝ ਵੱਡੀਆਂ ਪਾਰਟੀਆਂ ਨੂੰ ਵੀ ਕਾਂਗਰਸ ਨਾਲ ਆਉਣ ਦਾ ਸੱਦਾ ਦਿੱਤਾ ਜਾਵੇਗਾ, ਪਰ ਪਹਿਲਾਂ ਉਹ ਪਾਰਟੀ ਦੇ ਸੰਗਠਨ ਨੂੰ ਖੁਦ ਇੰਨਾ ਮਜ਼ਬੂਤ ਕਰਨਾ ਚਾਹੁੰਦੀ ਹੈ ਤਾਂ ਕਿ ਹੋਰ ਪਾਰਟੀਆਂ ਕਾਂਗਰਸ ਦੇ ਨਾਲ ਹੱਥ ਮਿਲਾਉਣ ਲਈ ਮਜਬੂਰ ਹੋ ਜਾਏ।
ਉੱਤਰ ਪ੍ਰਦੇਸ਼ ਵਿੱਚ ਕਾਂਗਰਸ ਵਰਕਰਾਂ ਨੂੰ ਪ੍ਰਿਅੰਕਾ ਦੇ ਰੂਪ 'ਚ ਇੱਕ ਸੰਦੇਸ਼ ਪਾਰਟੀ ਵੱਲੋਂ ਇਹ ਦਿੱਤਾ ਗਿਆ ਹੈ ਕਿ ‘ਇੰਦਰਾ ਇਜ਼ ਬੈਕ’। ਪ੍ਰਿਅੰਕਾ ਗਾਂਧੀ ਦੇ ਪੋਸਟਰਾਂ ਦੇ ਨਾਲ-ਨਾਲ ਸਾਬਕਾ ਪ੍ਰਧਾਨ ਮੰਤਰੀ ਸਵਰਗੀ ਇੰਦਰਾ ਗਾਂਧੀ ਦੇ ਪੋਸਟਰ ਤੇ ਹੋਰਡਿੰਗ ਵੀ ਉੱਤਰ ਪ੍ਰਦੇਸ਼ 'ਚ ਲਾਏ ਜਾ ਰਹੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼