Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਸਾਊਦੀ ਸਰਕਾਰ ਨੇ ਪਤਨੀਆਂ ਉੱਤੇ ਨਜ਼ਰ ਰੱਖਣ ਵਾਲਾ ਟਰੈਕਿੰਗ ਐਪ ਬਣਾਇਆ

February 16, 2019 08:45 AM

ਸਾਨ ਫਰਾਂਸਿਸਕੋ, 15 ਫਰਵਰੀ (ਪੋਸਟ ਬਿਊਰੋ)- ਸਾਊਦੀ ਅਰਬ ਵਿੱਚ ਲੋਕ ਸਮਾਰਟਫੋਨ 'ਤੇ ਐਪ ਦੇ ਰਾਹੀਂ ਆਪਣੀ ਪਤਨੀ ਅਤੇ ਬੇਟੀਆਂ ਦੀ ਜਾਸੂਸੀ ਕਰ ਰਹੇ ਹਨ। ਇਸ ਦੇ ਨਾਲ ਉਹ ਉਨ੍ਹਾਂ ਨੂੰ ਟਰੈਕ ਕਰ ਰਹੇ ਹਨ। ਗੂਗਲ ਅਤੇ ਐਪਲ ਦੇ ਸਟੋਰ ਉਤੇ ਮੌਜੂਦ ਐਪ ‘ਅਬਸ਼ਰ' ਦੇ ਜ਼ਰੀਏ ਲੋਕ ਇਹ ਪਤਾ ਲਾ ਲੈਂਦੇ ਹਨ ਕਿ ਘਰ ਦੀ ਔਰਤ ਮੈਂਬਰ ਕਿੱਥੇ ਹੈ। ਔਰਤਾਂ ਜੇ ਏਅਰਪੋਰਟ 'ਤੇ ਪਾਸਪੋਰਟ ਦੀ ਵਰਤੋਂ ਕਰਦੀਆਂ ਹਨ ਤਾਂ ਉਸ ਦੀ ਜਾਣਕਾਰੀ ਉਨ੍ਹਾਂ ਦੇ ਪਤੀ ਦੇ ਮੋਬਾਈਲ 'ਤੇ ਪਹੁੰਚ ਜਾਏਗੀ। ਮਰਦ ਚਾਹੁੰਣ ਤਾਂ ਔਰਤਾਂ ਨੂੰ ਏਅਰਪੋਰਟ 'ਤੇ ਬਾਰਡਰ ਪਾਰ ਕਰਨ ਤੋਂ ਰੋਕ ਸਕਦੇ ਹਨ। ਇਸ ਐਪ ਦੀ ਦੁਰਵਰਤੋਂ ਦੇ ਮੱਦੇਨਜ਼ਰ ਦੁਨੀਆ ਭਰ ਵਿੱਚ ਗੂਗਲ ਅਤੇ ਐਪਲ ਦੀ ਆਲੋਚਨਾ ਹੋ ਰਹੀ ਹੈ।
ਪਤਾ ਲੱਗਾ ਹੈ ਕਿ ਇਸ ਐਪ ਨੂੰ ਸਾਊਦੀ ਸਰਕਾਰ ਦੇ ਕਹਿਣ ਉਤੇ ਖਾਸ ਤੌਰ 'ਤੇ ਬਣਾਇਆ ਹੈ। ਲਾਂਚ ਹੋਣ ਦੇ ਬਾਅਦ ਤੋਂ ਇਹ ਐਪ ਗੂਗਲ ਪਲੇਅ ਸਟੋਰ 'ਤੇ 10 ਲੱਖ ਤੋਂ ਵੱਧ ਵਾਰ ਡਾਊਨਲੋਡ ਕੀਤਾ ਜਾ ਚੁੱਕਾ ਹੈ। ਦਰਅਸਲ ਇਸ ਐਪ ਨੇ ਸਾਊਦੀ ਅਰਬ ਵਿੱਚ ਆਜ਼ਾਦ ਖਿਆਲ ਰੱਖਦੀਆਂ ਤੇ ਦੇਸ਼ ਛੱਡ ਰਹੀਆਂ ਔਰਤਾਂ ਲਈ ਦਿੱਕਤ ਖੜ੍ਹੀ ਕਰ ਦਿੱਤੀ ਹੈ। ਕਿਉਂਕਿ ਇਥੋਂ ਦੇ ਕਾਨੂੰਨ ਦੇ ਮੁਤਾਬਕ ਔਰਤਾਂ ਨੂੰ ਯਾਤਰਾ ਕਰਨ ਦੇ ਲਈ ਘਰ ਦੇ ਮਰਦ ਮੈਂਬਰ ਤੋਂ ਇਜਾਜ਼ਤ ਲੈਣੀ ਹੁੰਦੀ ਹੈ। ਜੇ ਮਰਦ ਨੇ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਤਾਂ ਔਰਤ ਨੂੰ ਯਾਤਰਾ ਨਹੀਂ ਕਰਨ ਦਿੱਤੀ ਜਾਂਦੀ। ਇਸ ਐਪ ਦੇ ਖਿਲਾਫ ਦੁਨੀਆ ਭਰ ਵਿੱਚ ਨਾਰਾਜ਼ਗੀ ਪ੍ਰਗਟਾਈ ਜਾ ਰਹੀ ਹੈ। ਗੂਗਲ ਅਤੇ ਐਪਲ 'ਤੇ ਇੱਕ ਮਹਿਲਾ ਵਿਰੋਧੀ ਹੋਣ ਅਤੇ ਲਿੰਗਭੇਦ ਨੂੰ ਬੜਾਵਾ ਦੇਣ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਐਮਨੈਸਟੀ ਇੰਟਰਨੈਸ਼ਨਲ ਨੇ ਇਥੋਂ ਤੱਕ ਕਹਿ ਦਿੱਤਾ ਕਿ ਇਹ ਐਪ ਔਰਤਾਂ ਦੀ ਆਜ਼ਾਦੀ ਨੂੰ ਨਾ ਸਿਰਫ ਘੱਟ ਕਰੇਗਾ, ਬਲਕਿ ਉਨ੍ਹਾਂ ਨੂੰ ਖਤਰੇ ਵਿੱਚ ਵੀ ਪਾਏਗਾ। ਇਸ ਲਈ ਇਸ ਨੂੰ ਤੁਰੰਤ ਬੰਦ ਕੀਤਾ ਜਾਏ। ਐਪਲ ਦੇ ਸੀ ਈ ਓ ਟਿਮ ਕੁਕ ਨੇ ਕਿਹਾ ਕਿ ਉਹ ਇਸ ਮਾਮਲੇ 'ਤੇ ਨਜ਼ਰ ਰੱਖ ਰਹੇ ਹਨ ਅਤੇ ਪੂਰੀ ਗੰਭੀਰਤਾ ਦੇ ਨਾਲ ਇਸ ਦਾ ਹਲ ਕੱਢਣਗੇ।
ਸਾਊਦੀ ਅਰਬ ਵਿੱਚ 75 ਫੀਸਦੀ ਆਬਾਦੀ ਸੋਸ਼ਲ ਮੀਡੀਆ ਦਾ ਇਸਤੇਮਾਲ ਕਰਦੀ ਹੈ। ਓਥੇ ਅਪ੍ਰੈਲ 2018 ਵਿੱਚ ਸਾਈਬਰ ਕਰਾਈਮ ਰੋਕਣ ਲਈ ਬਣਾਏ ਨਵੇਂ ਕਾਨੂੰਨ ਮੁਤਾਬਕ ਪਤੀ-ਪਤਨੀ ਇੱਕ ਦੂਸਰੇ ਦਾ ਫੋਨ ਚੈੱਕ ਨਹੀਂ ਕਰ ਸਕਦੇ ਹਨ। ਇਹ ਅਪਰਾਧ ਹੈ। ਇਸ ਦੇ ਲਈ 86 ਲੱਖ ਹਰਜਾਨਾ ਅਤੇ ਇੱਕ ਸਾਲ ਦੀ ਸਜ਼ਾ ਵੀ ਹੋ ਸਕਦੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ