Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਭਾਰਤ ਨੇ ਪਾਕਿ ਨੂੰ ਕਾਰੋਬਾਰ ਲਈ ਦਿੱਤਾ ਐੱਮ ਐੱਫ ਐੱਨ ਵਾਲਾ ਦਰਜਾ ਵਾਪਸ ਲਿਆ

February 16, 2019 08:49 AM

ਨਵੀਂ ਦਿੱਲੀ, 15 ਫਰਵਰੀ, (ਪੋਸਟ ਬਿਊਰੋ)- ਬੀਤੇ ਵੀਰਵਾਰ ਨੂੰ ਦੱਖਣੀ ਕਸ਼ਮੀਰ ਦੇ ਪੁਲਵਾਮਾ ਵਿੱਚ ਹੋਏ ਅਤਿਵਾਦੀ ਹਮਲੇ ਵਿਚ 42 ਸੀ ਆਰ ਪੀ ਐੱਫ ਜਵਾਨਾਂ ਦੀ ਮੌਤ ਤੋਂ ਬਾਅਦ ਭਾਰਤ ਨੇ ਸਖ਼ਤ ਰੁਖ਼ ਧਾਰਨ ਕਰ ਕੇ ਪਾਕਿਸਤਾਨ ਨੂੰ ਦਿਤਾ ਹੋਇਆ ‘ਮੋਸਟ ਫੇਵਰਡ ਨੇਸ਼ਨ’ (ਐੱਮ ਐੱਫ ਐੱਨ) ਦਾ ਦਰਜਾ ਵਾਪਸ ਲੈ ਲਿਆ ਹੈ।
ਅੱਜ ਇਸ ਸੰਬੰਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਸੁਰੱਖਿਆ ਬਾਰੇ ਕੈਬਨਿਟ ਕਮੇਟੀ (ਸੀ ਸੀ ਐੱਸ) ਦੀ ਮੀਟਿੰਗ ਵਿਚ ਪਾਕਿਸਤਾਨ ਨੂੰ ਮਿਲੇ ਇਸ ਦਰਜੇ ਨੂੰ 22 ਸਾਲਾਂ ਬਾਅਦ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਖਜ਼ਾਨਾ ਮੰਤਰੀ ਅਰੁਣ ਜੇਤਲੀ ਨੇ ਮੀਡੀਆ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਸੀ ਸੀ ਐੱਸ ਦੀ ਮੀਟਿੰਗ ਵਿਚ ਪਾਕਿਸਤਾਨ ਨੂੰ ਭਾਰਤ ਵਲੋਂ ਦਿਤਾ ਗਿਆ ‘ਸਭ ਤੋਂ ਪਹਿਲ ਵਾਲੇ ਦੇਸ਼’ ਦਾ ਦਰਜਾ ਵਾਪਸ ਲੈਣ ਲਈ ਫੈਸਲਾ ਕਰ ਲਿਆ ਗਿਆ ਹੈ, ਜਿਸ ਬਾਰੇ ਅਗਲੀ ਕਾਰਵਾਈ ਵਪਾਰ ਮੰਤਰਾਲਾ ਕਰੇਗਾ।
ਵਰਨਣ ਯੋਗ ਹੈ ਕਿ ਦੋ ਦੇਸ਼ਾਂ ਵਿਚਾਲੇ ਹੋਣ ਵਾਲੇ ਮੁਕਤ ਵਪਾਰ ਸਮਝੌਤੇ ਹੇਠ ਐੱਮ ਐੱਫ ਐੱਨ ਦਾ ਦਰਜਾ ਦੇਣ ਦੀ ਰਿਵਾਇਤ ਵਿੱਚ ਐੱਮ ਐੱਫ ਐੱਨ ਦਾ ਦਰਜਾ ਕੋਈ ਦੇਸ਼ ਕਿਸੇ ਦੂਸਰੇ ਦੇਸ਼ ਨੂੰ ਦਿੰਦਾ ਹੈ ਜਾਂ ਦੋਵੇਂ ਦੇਸ਼ ਆਪਸ ਵਿੱਚ ਇੱਕ ਦੂਸਰੇ ਨੂੰ ਦਿੰਦੇ ਹਨ। ਜਿਹੜਾ ਦੇਸ਼ ਕਿਸੇ ਦੂਸਰੇ ਦੇਸ਼ ਨੂੰ ਇਹ ਦਰਜਾ ਦੇਵੇ, ਉਸ ਦੇਸ਼ ਨੂੰ ਉਨ੍ਹਾਂ ਸਭਨਾਂ ਦੇਸ਼ਾਂ ਨਾਲ ਵਪਾਰ ਦੀਆਂ ਸ਼ਰਤਾਂ ਇਕੋ ਜਿਹੀਆਂ ਰੱਖਣੀਆਂ ਹੁੰਦੀਆਂ ਹਨ, ਜਿਨ੍ਹਾਂ ਦੇਸ਼ਾਂ ਨੂੰ ਐੱਮ ਐੱਫ ਐੱਨ ਦਰਜਾ ਦਿਤਾ ਹੁੰਦਾ ਹੈ ਤੇ ਉਨ੍ਹਾਂ ਨੂੰ ਵਪਾਰ ਵਿਚ ਬਾਕੀ ਦੇਸ਼ਾਂ ਦੇ ਮੁਕਾਬਲੇ ਘੱਟ ਫ਼ੀਸ, ਵੱਧ ਸਹੂਲਤਾਂ ਅਤੇ ਵੱਧ ਇੰਪੋਰਟ ਕੋਟੇ ਦੀ ਸਹੂਲਤ ਵੀ ਦਿਤੀ ਜਾਂਦੀ ਹੈ। ਐੱਮ ਐੱਫ ਐੱਨ ਦਰਜਾ ਵਾਲੇ ਦੇਸ਼ ਨੂੰ ਇਹ ਲਾਭ ਹੁੰਦਾ ਹੈ ਕਿ ਇਸ ਨਾਲ ਉਸ ਦੇਸ਼ ਤੋਂ ਸਸਤੀ ਡੀਲ ਕਿਸੇ ਦੂਸਰੇ ਦੇਸ਼ ਨੂੰ ਨਹੀਂ ਦਿਤੀ ਜਾ ਸਕਦੀ। ਛੋਟੇ ਤੇ ਵਿਕਾਸਸ਼ੀਲ ਦੇਸ਼ਾਂ ਲਈ ਐੱਮ ਐੱਫ ਐੱਨ ਦਾ ਦਰਜਾ ਕਈ ਪੱਖਾਂ ਤੋਂ ਮਹੱਤਵ ਪੂਰਨ ਹੈ, ਜਿਸ ਨਾਲ ਉਨ੍ਹਾਂ ਦੀ ਪਹੁੰਚ ਵੱਡੀ ਮਾਰਕੀਟ ਤਕ ਹੁੰਦੀ ਤੇ ਸਸਤੇ ਰੇਟ ਉੱਤੇ ਇੰਪੋਰਟ ਦਾ ਮੌਕਾ ਮਿਲਦਾ ਤੇ ਐਕਸਪੋਰਟ ਦੀ ਲਾਗਤ ਘਟ ਜਾਂਦੀ ਹੈ, ਕਿਉਂਕਿ ਉਨ੍ਹਾਂ ਉਤੇ ਬਾਕੀਆਂ ਦੇ ਮੁਕਾਬਲੇ ਘੱਟ ਟੈਕਸ ਲੱਗਦਾ ਹੈ।
ਭਾਰਤ ਸਕਰਾਰ ਨੇ ਪਾਕਿਸਤਾਨ ਨੂੰ ਵਿਸ਼ਵ ਵਪਾਰ ਸੰਗਠਨ ਬਣ ਜਾਣ ਦੇ ਇਕ ਸਾਲ ਪਿੱਛੋਂ 1996 ਵਿਚ ਐੱਮ ਐੱਫ ਐੱਨ ਦਾ ਦਰਜਾ ਦੇ ਦਿਤਾ ਸੀ, ਪਰ ਪਾਕਿਸਤਾਨ ਨੇ ਅੱਜ ਤਕ ਭਾਰਤ ਨੂੰ ਇਹ ਦਰਜਾ ਨਹੀਂ ਦਿਤਾ। ਉੜੀ ਦੇ ਵੱਡੇ ਹਮਲੇ ਮਗਰੋਂ ਵੀ ਭਾਰਤ ਉੱਤੇ ਦਬਾਅ ਬਣਿਆ ਸੀ ਕਿ ਪਾਕਿਸਤਾਨ ਤੋਂ ਐੱਮ ਐੱਫ ਐੱਨ ਦਾ ਦਰਜਾ ਖੋਹ ਲਿਆ ਜਾਵੇ, ਪਰ ਭਾਰਤ ਨੇ ਉਦੋਂ ਇਸ ਨੂੰ ਟਾਲ ਦਿਤਾ ਸੀ। ਤਾਜ਼ਾ ਹਮਲੇ ਪਿੱਛੋਂ ਇਹ ਦਰਜਾ ਪਾਕਿਸਤਾਨ ਤੋਂ ਖੋਹ ਲਿਆ ਗਿਆ ਹੈ।
ਪਾਕਿਸਤਾਨ ਤੋਂ ਐੱਮ ਐੱਫ ਐੱਨ ਦਾ ਦਰਜਾ ਖੋਹਣ ਨਾਲ ਇਕੱਲਾ ਓਸੇ ਨੂੰ ਨੁਕਸਾਨ ਨਹੀਂ ਹੋਣਾ, ਭਾਰਤ ਨੂੰ ਵੀ ਨੁਕਸਾਨ ਹੋਵੇਗਾ, ਕਿਉਂਕਿ ਭਾਰਤ ਉਸ ਤੋਂ ਮਾਲ ਲੈਂਦਾ ਘੱਟ ਅਤੇ ਵੇਚਦਾ ਵੱਧ ਹੈ। ਇਸ ਨਾਲ ਦੋਵੇਂ ਦੇਸ਼ਾਂ ਨੂੰ ਝਟਕਾ ਲੱਗੇਗਾ। ਇਹ ਵੀ ਸੰਭਾਵਨਾ ਕਿ ਭਾਰਤ ਪੂਰੀ ਤਰ੍ਹਾਂ ਪਾਕਿਸਤਾਨ ਨਾਲ ਵਪਾਰ ਖ਼ਤਮ ਕਰ ਦੇਵੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼