Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ: ਫ਼ੌਜ ਨੂੰ ਖੁੱਲ੍ਹੀ ਛੁੱਟੀ, ਬਦਲਾ ਲੈਣ ਲਈ ਦਿਨ, ਸਮਾਂ ਤੇ ਸਥਾਨ ਖ਼ੁਦ ਤੈਅ ਕਰ ਲਓ

February 16, 2019 08:50 AM

ਨਵੀਂ ਦਿੱਲੀ, 15 ਫਰਵਰੀ, (ਪੋਸਟ ਬਿਊਰੋ)- ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਸੁਰੱਖਿਆ ਦਸਤਿਆਂ ਉੱਤੇ ਵੀਰਵਾਰ ਨੂੰ ਹੋਏ ਸਭ ਤੋਂ ਵੱਡੇ ਦਹਿਸ਼ਤਗਰਦ ਹਮਲੇ ਦੇ ਗੁਨਾਹਗਾਰਾਂ ਉੱਤੇ ਕਾਰਵਾਈ ਦੀ ਕਮਾਨ ਖ਼ੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਹੱਥ ਲੈ ਲਈ ਅਤੇ ਅੱਗੋਂ ਫੌਜ ਨੂੰ ਖੁੱਲ੍ਹੀ ਛੁੱਟੀ ਦੇਣ ਦਾ ਐਲਾਨ ਕਰ ਦਿੱਤਾ ਹੈ।
ਅੱਜ ਸ਼ੁੱਕਰਵਾਰ ਨੂੰ ਅਗਲੀ ਰਣਨੀਤੀ ਉੱਤੇ ਵਿਚਾਰ ਲਈ ਸੁਰੱਖਿਆ ਬਾਰੇ ਮੰਤਰੀ ਕਮੇਟੀ ਦੀ ਮੀਟਿੰਗ ਪਿੱਛੋਂ ਪ੍ਰਧਾਨ ਮੰਤਰੀ ਮੋਦੀ ਨੇ ਤਿੰਨਾਂ ਫ਼ੌਜਾਂ ਦੇ ਮੁਖੀਆਂ ਅਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਵੱਖਰੀ ਬੈਠਕ ਕੀਤੀ। ਇਸ ਮੌਕੇ ਫ਼ੌਜ ਅਤੇ ਸੁਰੱਖਿਆ ਦਸਤਿਆਂ ਨੂੰ ਜਵਾਬੀ ਕਾਰਵਾਈ ਦੀ ਖੁੱਲ੍ਹੀ ਛੁੱਟੀ ਦੇਣ ਦਾ ਫ਼ੈਸਲਾ ਕਰ ਕੇ ਕਹਿ ਦਿੱਤਾ ਗਿਆ ਕਿ ਜਵਾਬੀ ਕਾਰਵਾਈ ਵਾਸਤੇ ਸਮਾਂ, ਥਾਂ ਅਤੇ ਢੰਗ ਸੁਰੱਖਿਆ ਦਸਤਿਆਂ ਨੇ ਖ਼ੁਦ ਤੈਅ ਕਰਨਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਆਂਢੀ ਦੇਸ਼ ਇਹ ਸਮਝ ਲਵੇ ਕਿ ਇਹ ਨਵੇਂ ਭਾਰਤ ਦਾ ਇੱਕ ਨਵਾਂ ਤਰੀਕਾ ਹੈ। ਸਰਕਾਰ ਦੇ ਇਸ ਇਰਾਦੇ ਦੀ ਜਾਣਕਾਰੀ ਖ਼ੁਦ ਪ੍ਰਧਾਨ ਮੰਤਰੀ ਨੇ ਦਿੱਲੀ ਅਤੇ ਝਾਂਸੀ ਦੇ ਦੋ ਪ੍ਰੋਗਰਾਮਾਂ ਦੌਰਾਨ ਦਿੱਤੀ। ਦਿੱਲੀ ਵਿੱਚ ‘ਵੰਦੇ ਭਾਰਤ` ਟ੍ਰੇਨ ਨੂੰ ਹਰੀ ਝੰਡੀ ਦੇਣ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅੱਤਵਾਦੀ ਹਮਲੇ ਤੋਂ ਬਾਅਦ ਪੂਰੇ ਦੇਸ਼ ਵਿੱਚ ਗੁੱਸਾ ਅਤੇ ਕੁਝ ਕਰਨ ਦੀ ਭਾਵਨਾ ਹੈ। ਇਸੇ ਭਾਵਨਾ ਨੂੰ ਧਿਆਨ ਵਿਚ ਰੱਖ ਕੇ ਸੁਰੱਖਿਆ ਫੋਰਸਾਂ ਨੂੰ ਹਮਲੇ ਦੀ ਸਾਜ਼ਿਸ਼ ਕਰਨ ਵਾਲਿਆਂ ਉੱਤੇ ਕਾਰਵਾਈ ਦੀ ਪੂਰੀ ਖੁੱਲ੍ਹ ਦੇ ਦਿੱਤੀ ਹੈ। ਸਾਨੂੰ ਆਪਣੇ ਫ਼ੌਜੀਆਂ ਦੀ ਬਹਾਦਰੀ ਦਾ ਪੂਰਾ ਭਰੋਸਾ ਹੈ। ਪ੍ਰਧਾਨ ਮੰਤਰੀ ਨੇ ਜੈਸ਼-ਏ-ਮੁਹੰਮਦ ਅਤੇ ਪਾਕਿਸਤਾਨ ਵੱਲ ਇਸ਼ਾਰਾ ਕਰ ਕੇ ਕਿਹਾ ਕਿ ਉਹ ਬਹੁਤ ਵੱਡੀ ਗ਼ਲਤੀ ਕਰ ਚੁੱਕੇ ਹਨ ਤੇ ਇਸ ਦੀ ਉਨ੍ਹਾਂ ਨੁੰ ਵੱਡੀ ਕੀਮਤ ਚੁਕਾਉਣੀ ਪਵੇਗੀ। ਦੁੱਖ ਤੇ ਸਦਮੇ ਦੀ ਸੰਵੇਦਨਸ਼ੀਲ ਘੜੀ ਵਿੱਚ ਪੂਰੇ ਦੇਸ਼ ਦੀ ਏਕਤਾ ਦਾ ਸੱਦਾ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਹਮਲੇ ਲਈ ਸਰਕਾਰ ਦੀ ਆਲੋਚਨਾ ਕਰਨ ਵਾਲਿਆਂ ਦੀਆਂ ਭਾਵਨਾਵਾਂ ਦਾ ਵੀ ਉਹ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸਮਾਂ ਬਹੁਤ ਸੰਵੇਦਨਸ਼ੀਲ ਅਤੇ ਭਾਵੁਕ ਹੈ। ਅਸੀਂ ਸਭ ਦੂਸ਼ਣਬਾਜ਼ੀ ਤੋਂ ਦੂਰ ਰਹੀਏ। ਪੂਰੀ ਦੁਨੀਆ ਨੂੰ ਇਕ ਸੁਰ ਸੁਣਨਾ ਚਾਹੀਦਾ ਹੈ ਕਿ ਇਸ ਹਮਲੇ ਦਾ ਮੁਕਾਬਲਾ ਸਾਡਾ ਦੇਸ਼ ਇਕੱਠੇ ਹੋ ਕੇ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਲੜਾਈ ਅਸੀਂ ਜਿੱਤਣ ਲਈ ਲੜ ਰਹੇ ਹਾਂ।
ਅੱਤਵਾਦ ਕਾਰਨ ਪੂਰੀ ਦੁਨੀਆ ਵਿੱਚ ਨਿੱਖੜ ਚੁੱਕੇ ਪਾਕਿਸਤਾਨ ਬਾਰੇ ਉਨ੍ਹਾਂ ਕਿਹਾ ਕਿ ਗੁਆਂਢੀ ਦੇਸ਼ ਜੇ ਸਮਝਦਾ ਹੈ ਕਿ ਇਨ੍ਹਾਂ ਸਾਜ਼ਿਸ਼ਾਂ ਨਾਲ ਉਹ ਭਾਰਤ ਵਿੱਚ ਅਸਥਿਰਤਾ ਪੈਦਾ ਕਰਨ ਵਿੱਚ ਸਫਲ ਹੋ ਜਾਵੇਗਾ ਤਾਂ ਸੁਪਨਾ ਦੇਖਣਾ ਬੰਦ ਕਰ ਦੇਵੇ। ਪਾਕਿਸਤਾਨ ਦੀ ਬਦਹਾਲ ਆਰਥਿਕਤਾ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਮੇਂ ਨੇ ਸਾਬਤ ਕੀਤਾ ਹੈ ਕਿ ਜਿਸ ਰਸਤੇ ਉੱਤੇ ਉਹ ਚੱਲੇ ਹਨ, ਉਹ ਤਬਾਹੀ ਵਾਲਾ ਹੈ ਤੇ ਅਸੀੰ ਜਿਹੜਾ ਰਾਹ ਫੜਿਆ ਹੈ, ਉਹ ਤਰੱਕੀ ਕਰਨ ਦਾ ਹੈ। ਇਸ ਤਰ੍ਹਾਂ ਦੇ ਹਮਲਿਆਂ ਨੂੰ ਤਰੱਕੀ ਦੇ ਰਸਤੇ ਦੀ ਰੁਕਾਵਟ ਨਹੀਂ ਬਣਨ ਦਿੱਤਾ ਜਾਵੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼