Welcome to Canadian Punjabi Post
Follow us on

17

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਰਾਬਰਟ ਵਾਡਰਾ ਦੀ 4.43 ਕਰੋੜ ਦੀ ਜਾਇਦਾਦ ਜ਼ਬਤ ਹੋ ਗਈ

February 16, 2019 08:52 AM

ਨਵੀਂ ਦਿੱਲੀ, 15 ਫਰਵਰੀ, (ਪੋਸਟ ਬਿਊਰੋ)- ਬੀਕਾਨੇਰ ਜ਼ਮੀਨ ਘੁਟਾਲੇ ਵਿਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਜੀਜਾ ਰਾਬਰਟ ਵਾਡਰਾ ਦੇ ਖ਼ਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਕਾਰਵਾਈ ਦੌਰਾਨ ਉਸ ਦੀ ਸਕਾਈਲਾਈਟ ਹਾਸਪੀਟਲਟੀ ਕੰਪਨੀ ਦੀ 4.43 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਈ ਡੀ ਨੇ ਰਾਬਰਟ ਵਾਡਰਾ ਦੀ ਕੰਪਨੀ ਸਕਾਈਲਾਈਟ ਹਾਸਪੂਟਲਟੀ ਦੀਆਂ ਦਿੱਲੀ ਵਿੱਚ ਜਾਇਦਾਦਾਂ ਨੂੰ ਵੀ ਅਟੈਚ ਕੀਤਾ ਹੈ।
ਕੇਂਦਰੀ ਜਾਂਚ ਏਜੰਸੀ ਈ ਡੀ ਦੇ ਇਕ ਅਧਿਕਾਰੀ ਨੇ ਅੱਜ ਦੱਸਿਆ ਕਿ ਰਾਬਰਟ ਵਾਡਰਾ ਦੀ ਕੰਪਨੀ ਐੱਮ ਐੱਸ ਸਕਾਈਲਾਈਟ ਹਾਸਪੀਟਲਟੀ (ਪ੍ਰਾ.) ਲਿਮਟਿਡ ਦਾ ਨਾਂ ਇਸ ਵੇਲੇ ਐੱਲ ਐੱਲ ਪੀ ਹੈ ਅਤੇ ਦਿੱਲੀ ਵਿਚ 268, ਸੁਖਦੇਵ ਵਿਹਾਰ ਵਿਚ ਇਹ ਅਚੱਲ ਜਾਇਦਾਦ ਰਾਬਰਟ ਵਾਡਰਾ ਦੀ ਇਸੇ ਕੰਪਨੀ ਦੇ ਨਾਂ ਹੈ। ਇਸ ਦੀ ਕੀਮਤ 4 ਕਰੋੜ 43 ਲੱਖ 36,550 ਰੁਪਏ ਹੈ। ਈ ਡੀ ਨੇ ਇਸ ਦੇ ਨਾਲ 18 ਲੱਖ 59,500 ਰੁਪਏ ਦੀਆਂ ਚੱਲ ਜਾਇਦਾਦਾਂ ਵੀ ਅਟੈਚ ਕੀਤੀਆਂ ਹਨ। ਪਾਕਿਸਤਾਨ ਨਾਲ ਲੱਗਦੀ ਸਰਹੱਦ ਉੱਤੇ ਹੋਏ ਬੀਕਾਨੇਰ ਜ਼ਮੀਨ ਘੁਟਾਲੇ ਤੋਂ ਵਾਡਰਾ ਦੀ ਕੰਪਨੀ ਨੂੰ ਕਰੋੜਾਂ ਰੁਪਏ ਦਾ ਲਾਭ ਹੋਇਆ ਸੀ। ਇਸ ਕਮਾਈ ਨੂੰ ਈ ਡੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਹੇਠ ਜ਼ਬਤ ਕੀਤਾ ਹੈ।
ਪਤਾ ਲੱਗਾ ਹੈ ਕਿ ਬੀਕਾਨੇਰ ਵਿਚ ਮਹਾਜਨ ਫਾਇਰਿੰਗ ਰੇਂਜ ਬਣਾਉਣ ਵੇਲੇ ਉਥੋਂ ਉਜੜੇ ਕਈ ਲੋਕਾਂ ਲਈ ਰੱਖੀ ਗਈ ਜ਼ਮੀਨ ਨੂੰ ਵਿਚੋਲਿਆਂ ਨੇ ਫਰਜ਼ੀ ਨਾਵਾਂ ਉੱਤੇ ਲੈ ਲਿਆ ਅਤੇ ਫਰਜ਼ੀ ਨਾਵਾਂ ਵਾਲੀ 1,375 ਵਿਘੇ ਜ਼ਮੀਨ ਨੂੰ ਬਾਅਦ ਵਿਚ ਵੱਖ-ਵੱਖ ਕੰਪਨੀਆਂ ਨੂੰ ਵੇਚ ਦਿੱਤਾ ਸੀ, ਜਿਨ੍ਹਾਂ ਵਿਚੋਂ ਰਾਬਰਟ ਵਾਡਰਾ ਦੀ ਸਕਾਈਲਾਈਟ ਹਾਸਪੀਟਲਟੀ ਨੇ 275 ਵਿਘੇ ਜ਼ਮੀਨ ਸਿਰਫ਼ 72 ਲੱਖ ਰੁਪਏ ਦੀ ਖ਼ਰੀਦੀ ਸੀ। ਜਾਂਚ ਵਿਚ ਪਤਾ ਲੱਗਾ ਕਿ ਉਥੋਂ ਕੱਢੇ ਗਏ ਲੋਕਾਂ ਦੀ ਜ਼ਮੀਨ ਨੂੰ ਫਰਜ਼ੀ ਨਾਵਾਂ ਉੱਤੇ ਅਲਾਟ ਕਰਾਉਣ ਵਿਚ ਵਾਡਰਾ ਦੀ ਕੰਪਨੀ ਦੇ ਅਧਿਕਾਰਤ ਪ੍ਰਤੀਨਿਧ ਮਹੇਸ਼ ਨਾਗਰ ਦੀ ਭੂਮਿਕਾ ਸੀ। ਬਾਅਦ ਵਿਚ ਇਸ ਜ਼ਮੀਨ ਨੂੰ 5.15 ਕਰੋੜ ਰੁਪਏ ਵਿਚ ਸਕਾਈਲਾਈਟ ਹਾਸਪੀਟਲਟੀ ਨੇ ਐਲੀਜਨੀ ਫਿਨਲੀਜ਼ ਨਾਂ ਦੀ ਕੰਪਨੀ ਨੂੰ ਵੇਚ ਦਿੱਤਾ ਅਤੇ ਸਕਾਈਲਾਈਟ ਨੂੰ 4.43 ਕਰੋੜ ਰੁਪਏ ਦਾ ਲਾਭ ਹੋ ਗਿਆ।
ਇਸ ਦੇ ਨਾਲ ਹੀ ਵਾਡਰਾ ਨਾਲ ਜੁੜੇ ਚਾਰ ਲੋਕਾਂ ਨੂੰ 18.59 ਕਰੋੜ ਰੁਪਏ ਦੀ ਆਮਦਨੀ ਹੋਈ ਸੀ। ਈ ਡੀ ਨੇ ਇਸ ਦੇ ਨਾਲ ਇਨ੍ਹਾਂ ਚਾਰਾਂ ਦੀ 18.59 ਕਰੋੜ ਰੁਪਏ ਦੀ ਚੱਲ ਜਾਇਦਾਦ ਨੂੰ ਵੀ ਜ਼ਬਤ ਕੀਤਾ ਹੈ, ਪਰ ਈ ਡੀ ਨੇ ਇਹ ਨਹੀਂ ਦੱਸਿਆ ਕਿ ਕਿਨ੍ਹਾਂ ਚਾਰ ਲੋਕਾਂ ਦੀ ਜਾਇਦਾਦ ਜ਼ਬਤ ਕੀਤੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ