Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਚਰਨਜੀਤ ਸ਼ਰਮਾ ਨੂੰ ਰਾਹਤ ਨਹੀਂ ਮਿਲ ਸਕੀ, ਸੁਣਵਾਈ ਟਲੀ

February 17, 2019 12:56 AM

ਚੰਡੀਗੜ੍ਹ, 16 ਫਰਵਰੀ (ਪੋਸਟ ਬਿਊਰੋ)- ਬਹਿਬਲ ਕਲਾਂ ਗੋਲੀਕਾਂਡ 'ਚ ਫਸੇ ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮਾ ਵੱਲੋਂ ਹਾਈ ਕੋਰਟ ਦੀ ਸਿੰਗਲ ਬੈਂਚ ਦੇ ਹੁਕਮ ਨੂੰ ਚੁਣੌਤੀ ਦੀ ਅਪੀਲ ਦੀ ਸੁਣਵਾਈ ਕਰਦਿਆਂ ਡਬਲ ਬੈਂਚ ਨੇ ਫਿਲਹਾਲ ਕੋਈ ਰਾਹਤ ਨਾ ਦਿੰਦੇ ਹੋਏ ਸੁਣਵਾਈ ਅੱਗੇ ਪਾ ਦਿੱਤੀ ਹੈ।
ਪਤਾ ਲੱਗਾ ਹੈ ਕਿ ਚਰਨਜੀਤ ਸ਼ਰਮਾ ਨੇ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਨੂੰ ਚੁਣੌਤੀ ਦਿੰਦਿਆਂ ਉਸ ਵਿਰੁੱਧ ਕੇਸ ਦੀ ਕਾਰਵਾਈ ਖਤਮ ਕਰਨ ਦੀ ਮੰਗ ਕੀਤੀ ਸੀ, ਪਰ ਸਿੰਗਲ ਬੈਂਚ ਨੇ ਰਣਜੀਤ ਸਿੰਘ ਦੀ ਰਿਪੋਰਟ ਕਾਇਮ ਰੱਖ ਕੇ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਨੂੰ ਜਾਂਚ ਤੇਜ਼ੀ ਨਾਲ ਕਰਨ ਦੀ ਹਦਾਇਤ ਕਰ ਦਿੱਤੀ ਤੇ ਪਟੀਸ਼ਨ ਰੱਦ ਕਰ ਦਿੱਤੀ ਸੀ। ਇਸ ਫੈਸਲੇ ਬਾਰੇ ਚਰਨਜੀਤ ਸ਼ਰਮਾ ਨੇ ਡਬਲ ਬੈਂਚ ਅੱਗੇ ਅਪੀਲ ਰਾਹੀਂ ਚੁਣੌਤੀ ਦਿੱਤੀ ਤਾਂ ਦੂਜੇ ਪਾਸੇ ਸਰਕਾਰ ਨੇ ਕੇਵੀਏਟ ਦਾਖਲ ਕੀਤੀ ਹੋਈ ਸੀ ਕਿ ਜੇ ਸਿੰਗਲ ਬੈਂਚ ਦੇ ਫੈਸਲੇ ਵਿਰੁੱਧ ਕੋਈ ਅਪੀਲ ਦਾਖਲ ਕੀਤੀ ਜਾਵੇ ਤਾਂ ਇਸ ਦੇ ਨਾਲ ਸਰਕਾਰ ਦਾ ਪੱਖ ਸੁਣਿਆ ਜਾਵੇ। ਕੇਵੀਏਟ ਤੇ ਅਪੀਲ 'ਤੇ ਕੱਲ੍ਹ ਸੁਣਵਾਈ ਦੌਰਾਨ ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਤੇ ਜਸਟਿਸ ਅਰੁਣ ਪੱਲੀ ਦੇ ਡਬਲ ਬੈਂਚ ਨੇ ਕਿਹਾ ਕਿ ਉਹ ਪਹਿਲਾਂ ਰਿਕਾਰਡ ਪਰਖਣਾ ਚਾਹੁੰਦੇ ਹਨ। ਸਰਕਾਰ ਨੇ ਇਸ ਅਪੀਲ ਦੇ ਵਿਰੋਧ ਵਿੱਚ ਕਿਹਾ ਕਿ ਚਰਨਜੀਤ ਸ਼ਰਮਾ ਤੇ ਹੋਰ ਪੁਲਸ ਅਫਸਰਾਂ ਨੇ ਸਿੰਗਲ ਬੈਂਚ ਕੋਲ ਜਿਹੜੀ ਪਟੀਸ਼ਨ ਦਾਖਲ ਕੀਤੀ ਸੀ, ਉਸ 'ਚ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਰੱਦ ਕਰਨ ਦੇ ਨਾਲ ਇਸ ਰਿਪੋਰਟ ਦੇ ਸਿੱਟੇ ਵਜੋਂ ਦਰਜ ਹੋਏ ਕੇਸ ਦੀ ਕਾਰਵਾਈ ਰੋਕਣ ਦੀ ਮੰਗ ਕੀਤੀ ਗਈ ਸੀ ਤੇ ਇਸ 'ਚ ਇਕ ਤਰ੍ਹਾਂ ਨਾਲ ਅਪਰਾਧਕ ਮਾਮਲੇ ਜਿਹੀ ਮੰਗ ਕੀਤੀ ਗਈ ਸੀ ਤੇ ਇਕ ਵਾਰ ਜੇ ਅਪਰਾਧਕ ਸ਼ੇ੍ਰਣੀ ਵਰਗਾ ਮਾਮਲਾ ਰੱਦ ਹੋ ਜਾਵੇ ਤਾਂ ਹਾਈ ਕੋਰਟ ਵਿੱਚ ਅਪੀਲ ਨਹੀਂ ਹੋ ਸਕਦੀ, ਸਗੋਂ ਸੁਪਰੀਮ ਕੋਰਟ 'ਚ ਐਸ ਐਲ ਪੀ ਦਾਖਲ ਕੀਤੀ ਜਾਣੀ ਬਣਦੀ ਹੈ। ਹਾਈ ਕੋਰਟ ਨੇ ਚਰਨਜੀਤ ਸ਼ਰਮਾ ਨੂੰ ਫਿਲਹਾਲ ਕੋਈ ਰਾਹਤ ਨਾ ਦਿੰਦਿਆਂ ਅਗਲੀ ਸੁਣਵਾਈ 21 ਫਰਵਰੀ 'ਤੇ ਪਾ ਦਿੱਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ