Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਫੂਲਕਾ ਗਰਜਿਆ: ਮੈਨੂੰ ਕੋਈ ਪ੍ਰਵਾਹ ਨਹੀਂ ਅਕਾਲੀ ਦਲ ਦੇ ਦੋਸ਼ਾਂ ਦੀ

February 18, 2019 12:44 AM

ਚੰਡੀਗੜ੍ਹ, 17 ਫਰਵਰੀ (ਪੋਸਟ ਬਿਊਰੋ)- ਸੀਨੀਅਰ ਵਕੀਲ ਐਚ ਐਸ ਫੂਲਕਾ ਨੇ ਆਖਿਆ ਹੈ ਕਿ ਉਨ੍ਹਾਂ ਨੂੰ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਭਾਜਪਾ ਆਗੂਆਂ ਤੋਂ ਮਦਦ ਲੈਣ ਤੇ ਇਸੇ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ ਜੀ ਪੀ ਸੀ) ਵਿੱਚੋਂ ਬਾਦਲ ਅਕਾਲੀ ਦਲ ਦਾ ਗਲਬਾ ਖਤਮ ਕਰਵਾਉਣ ਦੇ ਲਈ ਕਾਂਗਰਸ ਕੋਲੋਂ ਮਦਦ ਲੈਣ ਵਿੱਚ ਕੋਈ ਝਿਜਕ ਨਹੀਂ ਹੈ।
ਇਕ ਪੰਜਾਬੀ ਅਖਬਾਰ ਨਾਲ ਗੱਲਬਾਤ ਦੌਰਾਨ ਫੂਲਕਾ ਨੇ ਕਿਹਾ ਕਿ ਉਨ੍ਹਾਂ ਨੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਸ਼੍ਰੋਮਣੀ ਕਮੇਟੀ ਵਿੱਚੋਂ ਸਿਆਸੀ ਦਖਲ ਦਾ ਖਾਤਮਾ ਕਰਾਉਣ ਦੇ ਦੋ ਮਿਸ਼ਨ ਮਿੱਥੇ ਹਨ। ਸੱਜਣ ਕੁਮਾਰ ਨੂੰ ਸਜ਼ਾ ਮਿਲਣ ਨਾਲ ਉਨ੍ਹਾਂ ਦੇ ਪਹਿਲੇ ਮਿਸ਼ਨ ਨੂੰ ਕੁਝ ਫਲ ਪੈਣਾ ਸ਼ੁਰੂ ਹੋ ਗਿਆ ਹੈ। ਪਹਿਲਾਂ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਕੇਸ ਲੜਨ ਲਈ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੀ ਵਿਰੋਧੀ ਧਿਰ ਦੇ ਆਗੂ ਵਾਲੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਫਿਰ ਉਨ੍ਹਾਂ ਬਰਗਾੜੀ ਕਾਂਡ ਦੇ ਕਸੂਰਵਾਰਾਂ ਨੂੰ ਸਜ਼ਾ ਦਿਵਾਉਣ ਲਈ ਵਿਧਾਇਕ ਦੇ ਅਹੁਦੇ ਤੋਂ ਵੀ ਅਸਤੀਫਾ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਆਪਣੇ ਮਿਸ਼ਨਾਂ ਲਈ ਆਪਣੇ ਆਪ ਨੂੰ ਸਿਆਸੀ ਜ਼ੰਜੀਰਾਂ ਤੋਂ ਮੁਕਤ ਕਰਨ ਲਈ ਆਮ ਆਦਮੀ ਪਾਰਟੀ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਵਕਤ ਉਹ ਇਨ੍ਹਾਂ ਦੋਵਾਂ ਮਿਸ਼ਨਾਂ ਦੀ ਪ੍ਰਾਪਤੀ ਲਈ ਕਿਸੇ ਵੀ ਸਿਆਸੀ ਪਾਰਟੀ ਤੋਂ ਮਦਦ ਲੈਣ ਲਈ ਝਿਜਕ ਨਹੀਂ ਦਿਖਾਉਣਗੇ। ਉਨ੍ਹਾਂ ਨੇ ਕਿਹਾ ਕਿ ਕੇਂਦਰ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੈ ਤੇ ਇਸ ਸਰਕਾਰ ਦੀ ਮਦਦ ਬਿਨਾਂ ਸਿੱਖਾਂ ਦੇ ਕਾਤਲਾਂ ਨੂੰ ਸਜ਼ਾ ਦਿਵਾਉਣਾ ਬੜਾ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਕਾਂਗਰਸ ਸਰਕਾਰ ਹੈ ਅਤੇ ਸ਼੍ਰੋਮਣੀ ਕਮੇਟੀ ਵਿੱਚੋਂ ਸਿਆਸੀ ਗਲਬਾ ਖਤਮ ਕਰਨ ਲਈ ਇਥੇ ਕੈਪਟਨ ਸਰਕਾਰ ਕੋਲੋਂ ਉਹ ਬਿਨਾਂ ਕਿਸੇ ਝਿਜਕ ਦੇ ਮਦਦ ਲੈਣਗੇ। ਉਨ੍ਹਾਂ ਨੇ ਮੰਨਿਆ ਕਿ ਸ਼੍ਰੋਮਣੀ ਕਮੇਟੀ ਚੋਣਾਂ ਜਲਦੀ ਕਰਾਉਣ ਲਈ ਉਨ੍ਹਾਂ ਵਿਧਾਨ ਸਭਾ ਵਿੱਚ ਮਤਾ ਪਾਸ ਕਰਵਾਉਣ ਤੋ ਪਹਿਲਾਂ ਕਾਂਗਰਸ ਦੇ ਕੁਝ ਮੰਤਰੀਆਂ ਨਾਲ ਬੈਠਕਾਂ ਕੀਤੀਆਂ ਸਨ, ਕਿਉਂਕਿ ਇਹ ਮਤਾ ਕਾਂਗਰਸ ਦੀ ਸਹਿਮਤੀ ਬਿਨਾਂ ਸੰਭਵ ਹੀ ਨਹੀਂ ਸੀ, ਜਿਸ ਕਾਰਨ ਉਨ੍ਹਾਂ ਨੂੰ ਅਕਾਲੀਆਂ ਵੱਲੋਂ ਕੈਪਟਨ ਸਰਕਾਰ ਨਾਲ ਗਿੱਟਮਿੱਟ ਕਰਨ ਦੇ ਲਾਏ ਜਾ ਰਹੇ ਦੋਸ਼ਾਂ ਦੀ ਕੋਈ ਪ੍ਰਵਾਹ ਨਹੀਂ ਹੈ। ਫੂਲਕਾ ਨੇ ਕਿਹਾ ਕਿ ਉਹ ਸਿਆਸਤ ਵਿੱਚ ਆਪਣਾ ਵਪਾਰ ਵਧਾਉਣ ਜਾਂ ਰੋਟੀ ਪਾਣੀ ਦਾ ਜੁਗਾੜ ਕਰਨ ਨਹੀਂ ਆਏ, ਉਹ ਅਕਾਲੀਆਂ ਦੇ ਅਜਿਹੇ ਦੋਸ਼ਾਂ ਤੋਂ ਬੇਫਿਕਰ ਆਪਣੇ ਮਿਸ਼ਨ ਵੱਲ ਵਧਦੇ ਜਾਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ