Welcome to Canadian Punjabi Post
Follow us on

29

March 2024
 
ਪੰਜਾਬ

ਭਿ੍ਰਸ਼ਟਾਚਾਰ ਮਾਮਲਾ: ਦਿਆਲ ਸਿੰਘ ਕੋਲਿਆਂਵਾਲੀ ਦੀ ਜ਼ਮਾਨਤ ਮਨਜ਼ੂਰ

February 18, 2019 12:45 AM

ਐਸ ਏ ਐਸ ਨਗਰ (ਮੁਹਾਲੀ), 17 ਫਰਵਰੀ (ਪੋਸਟ ਬਿਊਰੋ)- ਭਿ੍ਰਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਦੇ ਸਾਬਕਾ ਮੈਂਬਰ ਅਤੇ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਦਿਆਲ ਸਿੰਘ ਕੋਲਿਆਂਵਾਲੀ ਨੂੰ ਰਾਹਤ ਦਿੰਦਿਆਂ ਮੁਹਾਲੀ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਉਹ ਕਰੀਬ ਦੋ ਮਹੀਨੇ ਤੋਂ ਜੁਡੀਸ਼ਲ ਹਿਰਾਸਤ ਹੇਠ ਨਵੀਂ ਜੇਲ੍ਹ ਨਾਭਾ ਵਿੱਚ ਬੰਦ ਹਨ।
ਦਿਆਲ ਸਿਘ ਕੋਲਿਆਂਵਾਲੀ ਨੇ ਵਕੀਲਾਂ ਰਾਹੀਂ ਮੁਹਾਲੀ ਦੇ ਐਡੀਸ਼ਨਲ ਜ਼ਿਲਾ ਤੇ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਵਿੱਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ। ਕੱਲ੍ਹ ਇਸ ਉੱਤੇ ਸੁਣਵਾਈ ਵੇਲੇ ਜੱਜ ਨੇ ਵੱਖ-ਵੱਖ ਪੱਖਾਂ 'ਤੇ ਵਿਚਾਰ ਕਰ ਕੇ ਦਿਆਲ ਸਿੰਘ ਕੋਲਿਆਂਵਾਲੀ ਦੀ ਜ਼ਮਾਨਤ ਮਨਜ਼ੂਰ ਕਰ ਲਈ। ਦੱਸਿਆ ਗਿਆ ਹੈ ਕਿ ਵਿਜੀਲੈਂਸ ਦੀ ਜਾਂਚ ਟੀਮ ਹਾਲੇ ਤੱਕ ਅਦਾਲਤ ਵਿੱਚ ਦਿਆਲ ਸਿੰਘ ਵਿਰੁੱਧ ਚਲਾਨ ਪੇਸ਼ ਨਹੀਂ ਕਰ ਸਕੀ, ਜਿਸ ਕਾਰਨ ਹੀ ਦਿਆਲ ਸਿੰਘ ਜ਼ਮਾਨਤ ਲੈਣ ਵਿੱਚ ਸਫਲ ਹੋ ਗਿਆ। ਅਦਾਲਤੀ ਸੂਤਰਾਂ ਮੁਤਾਬਕ ਕਈ ਕੇਸਾਂ ਵਿੱਚ ਦੋਸ਼ੀਆਂ ਵਿਰੁੱਧ 60 ਦਿਨਾਂ ਵਿੱਚ ਅਤੇ ਕਈ ਕੇਸਾਂ ਵਿੱਚ 90 ਦਿਨਾਂ ਵਿੱਚ ਚਲਾਨ ਪੇਸ਼ ਕਰਨਾ ਹੁੰਦਾ ਹੈ। ਦਿਆਲ ਸਿੰਘ ਦੇ ਖਿਲਾਫ ਦੋਸ਼ਾਂ ਸਬੰਧੀ 60 ਦਿਨਾਂ ਵਿੱਚ ਚਲਾਨ ਪੇਸ਼ ਕਰਨਾ ਬਣਦਾ ਸੀ, ਪਰ ਵਿਜੀਲੈਂਸ ਚਲਾਨ ਪੇਸ਼ ਕਰਨ ਤੋਂ ਰਹਿ ਗਈ।
ਵਿਜੀਲੈਂਸ ਦੇ ਐਸ ਐਸ ਪੀ ਅਸ਼ੋਕ ਬਾਠ ਨੇ ਦੱਸਿਆ ਕਿ ਦਿਆਲ ਸਿੰਘ ਕੋਲਿਆਂਵਾਲੀ ਖਿਲਾਫ ਚਲਾਨ ਪੇਸ਼ ਕਰਨ ਨੂੰ ਹਾਲੇ ਸਮਾਂ ਬਾਕੀ ਹੈ ਅਤੇ ਉਸ ਦੀ ਗ੍ਰਿਫਤਾਰੀ ਤੋਂ 90 ਦਿਨਾਂ ਦੇ ਅੰਦਰ ਚਲਾਨ ਪੇਸ਼ ਕਰ ਦਿੱਤਾ ਜਾਵੇਗਾ। ਵਰਨਣ ਯੋਗ ਹੈ ਕਿ ਅਕਾਲੀ ਦਲ ਦੇ ਆਗੂ ਦਿਆਲ ਸਿੰਘ ਕੋਲਿਆਂਵਾਲੀ ਦੇ ਵਿਰੁੱਧ ਪਿਛਲੇ ਸਾਲ ਪਹਿਲੀ ਜੁਲਾਈ ਨੂੰ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਗਿਆ ਸੀ। ਵਿਜੀਲੈਂਸ ਦੇ ਅਨੁਸਾਰ ਸਾਲ 2009 ਤੋਂ ਸਾਲ 2014 ਦੇ ਸਮੇਂ ਵਿੱਚ ਦਿਆਲ ਸਿੰਘ ਦੇ ਵੱਖ-ਵੱਖ ਪ੍ਰਮੁੱਖ ਅਹੁਦਿਆਂ 'ਤੇ ਹੁੰਦਿਆਂ ਜਾਇਦਾਦ ਬਣਾਉਣ ਬਾਰੇ ਪੜਤਾਲ ਕੀਤੀ ਤਾਂ ਉਸ ਵੱਲੋਂ ਆਪਣੇ ਜਾਣੂ ਵਸੀਲਿਆਂ ਤੋਂ ਮਿਲ ਸਕਦੀ ਕੁੱਲ ਆਮਦਨ ਨਾਲੋਂ 1.71 ਕਰੋੜ ਰੁਪਏ ਵੱਧ ਖਰਚਾ ਕੀਤਾ ਨਿਕਲਿਆ, ਜੋ ਅਸਲ ਆਮਦਨ ਨਾਲੋਂ ਤਕਰੀਬਨ 71 ਫੀਸਦੀ ਵੱਧ ਬਣਦਾ ਹੈ। ਇਸ ਸਬੰਧੀ ਦਿਆਲ ਸਿੰਘ ਵੱਲੋਂ 50 ਹਜ਼ਾਰ ਮੁਚੱਲਕਾ ਭਰਿਆ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ