Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਜੱਜਾਂ ਉੱਤੇ ਰਾਜਸੀ ਦਬਾਅ ਹੇਠ ਕੰਮ ਕਰਨ ਦਾ ਦੋਸ਼ ਲਾਇਆ

February 18, 2019 12:46 AM

ਚੰਡੀਗੜ੍ਹ, 17 ਫਰਵਰੀ (ਪੋਸਟ ਬਿਊਰੋ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਬਾਰ ਐਸੋਸੀਏਸ਼ਨ ਨੇ ਜੱਜਾਂ ਦੀ ਨਿਯੁਕਤੀ ਤੇ ਵਕੀਲਾਂ ਦੀ ਤਰੱਕੀ ਦੀ ਪ੍ਰਕਿਰਿਆ 'ਚ ਭਾਈ ਭਤੀਜਾਵਾਦ, ਕਾਹਲੀ ਅਤੇ ਪੱਖਪਾਤ ਦਾ ਮੁੱਦਾ ਚੁੱਕਦੇ ਹੋਏ ਚੀਫ ਜਸਟਿਸ ਆਫ ਇੰਡੀਆ ਅਤੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਪੱਤਰ ਲਿਖ ਕੇ ਕਾਲੇਜੀਅਮ ਦੇ ਮਾਣ ਸਨਮਾਨ ਉੱਤੇ ਵੀ ਸਵਾਲ ਚੁੱਕੇ ਹਨ। ਵਕੀਲਾਂ ਦੀ ਮੰਗ ਹੈ ਕਿ ਕਾਲੇਜੀਅਮ ਵਲੋਂ ਸ਼ਾਰਟ ਲਿਸਟ ਕੀਤੇ ਜਾਣ ਵਾਲੇ ਉਮੀਦਵਾਰਾਂ ਦੀ ਯੋਗਤਾ ਤੇ ਕਾਬਲੀਅਤ ਦੀ ਜਾਂਚ ਹੋਣੀ ਚਾਹੀਦੀ ਹੈ।
ਇਸ ਸੰਬੰਧ ਵਿੱਚ ਵਕੀਲਾਂ ਦੀ ਐਸੋਸੀਏਸ਼ਨ ਨੇ ਦੋਸ਼ ਲਾਏ ਹਨ ਕਿ ਸਿਫਾਰਸ਼ ਦੇ ਦਮ 'ਤੇ ਬਣੇ ਜੱਜ ਸਰਕਾਰਾਂ ਅਤੇ ਸਿਆਸਤਦਾਨਾਂ ਦੇ ਦਬਾਅ 'ਚ ਕੰਮ ਕਰਦੇ ਹੋਣ ਕਾਰਨ ਨਿਆਂ ਪ੍ਰਣਾਲੀ ਲਈ ਸਰਾਪ ਹਨ। ਇਨ੍ਹਾਂ ਵਕੀਲਾਂ ਦੀ ਮੰਗ ਹੈ ਕਿ ਜਲਦਬਾਜ਼ੀ 'ਚ ਤਰੱਕੀਆਂ ਨਾ ਕੀਤੀਆਂ ਜਾਣ, ਜੇ ਇਹ ਗੱਲ ਨਾ ਮੰਨੀ ਗਈ ਤਾਂ ਫਿਰ ਕੋਈ ਪ੍ਰੈਸ ਕਾਨਫਰੰਸ ਹੋ ਸਕਦੀ ਹੈ ਅਤੇ ਜੱਜਾਂ ਦੀ ਘਾਤਕ ਕੰਮਾਂ ਵਿੱਚ ਸ਼ਮੂਲੀਅਤ ਜੱਗ ਜ਼ਾਹਰ ਹੋ ਸਕਦੀ ਹੈ। ਇਸ ਪੱਤਰ ਵਿੱਚ ਰਿਟਾਇਰਡ ਜਸਟਿਸ ਕੁਰਿਅਨ ਜੋਸੇਫ ਦੀ ਇੰਟਰਵਿਊ ਦਾ ਵੀ ਜ਼ਿਕਰ ਕੀਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ‘ਬਾਹਰੋਂ ਕੋਈ ਵਿਅਕਤੀ ਭਾਰਤ ਦੇ ਚੀਫ ਜੱਜ ਨੂੰ ਕੰਟਰੋਲ ਕਰ ਰਿਹਾ ਸੀ, ਅਜਿਹਾ ਅਸੀਂ ਮਹਿਸੂਸ ਕੀਤਾ।'
ਐਡਵੋਕੇਟ ਤਹਿਰ ਸਿੰਘ ਅਨੁਸਾਰ ਮੁੱਖ ਜੱਜ ਐਮ ਐਨ ਵੈਂਕਟਚਲਈਆ ਦੇ ਉਸ ਭਾਸ਼ਣ ਦਾ ਵੀ ਜ਼ਿਕਰ ਮੰਗ ਪੱਤਰ ਵਿੱਚ ਕੀਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜਾਂ ਦੀ ਗੰਢਤੁਪ ਦੀ ਗੱਲ ਕਹੀ ਸੀ ਤੇ ਉਸ ਸਮੇਂ ਕਈ ਜੱਜ ਪ੍ਰੋਗਰਾਮ ਛੱਡ ਕੇ ਚਲੇ ਗਏ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ