Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਰਿਸ਼ਵਤ ਦੇ ਦੋਸ਼ਾਂ ਤੋਂ ਖਹਿੜਾ ਛੁਡਾਉਣ ਲਈ ਕਾਗਨੀਜੈਂਟ 2.5 ਕਰੋੜ ਅਮਰੀਕੀ ਡਾਲਰ ਭਰੇਗੀ

February 18, 2019 12:50 AM

ਵਾਸ਼ਿੰਗਟਨ, 17 ਫਰਵਰੀ (ਪੋਸਟ ਬਿਊਰੋ)- ਪ੍ਰਮੁੱਖ ਅਮਰੀਕੀ ਆਈ ਟੀ ਕੰਪਨੀ ਕਾਗਨੀਜੈਂਟ ਯੂ ਐਸ ਸਕਿਓਰਿਟੀ ਐਂਡ ਐਕਸਚੇਂਜ ਕਮਿਸ਼ਨ (ਐਸ ਈ ਸੀ) ਨੂੰ ਰਿਸ਼ਵਤ ਦੇ ਦੋਸ਼ਾਂ ਦੇ ਨਿਪਟਾਰੇ ਲਈ 2.5 ਕਰੋੜ ਅਮਰੀਕੀ ਡਾਲਰ ਦਾ ਭੁਗਤਾਨ ਕਰੇਗੀ। ਨਿਆਂ ਵਿਭਾਗ ਨੇ ਕੰਪਨੀ ਦੇ ਦੋ ਸਾਬਕਾ ਉਚ ਅਧਿਕਾਰੀਆਂ ਖਿਲਾਫ ਅਪਰਾਧਿਕ ਕੇਸ ਦਰਜ ਕੀਤੇ ਹਨ। ਐਸ ਈ ਸੀ ਨੇ ਕਿਹਾ ਕਿ ਦੋ ਸਾਬਕਾ ਅਧਿਕਾਰੀਆਂ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਇਕ ਭਾਰਤੀ ਸਰਕਾਰੀ ਅਧਿਕਾਰੀ ਨੂੰ ਕਰੋੜਾਂ ਡਾਲਰ ਦੀ ਰਿਸ਼ਵਤ ਦੇ ਭੁਗਤਾਨ ਵਿੱਚ ਸਹੂਲਤ ਪ੍ਰਦਾਨ ਕਰਨ ਵਿੱਚ ਭੂਮਿਕਾ ਨਿਭਾਈ।
ਇਸ ਸੰਬੰਧ ਵਿੱਚ ਐਸ ਈ ਸੀ ਨੇ ਕਿਹਾ ਕਿ ਕਾਗਨੀਜੈਂਟ ਇਨ੍ਹਾਂ ਦੋਸ਼ਾਂ ਦੇ ਨਿਪਟਾਰੇ ਲਈ 2.5 ਕਰੋੜ ਡਾਲਰ ਦਾ ਭੁਗਤਾਨ ਕਰੇਗੀ ਕਿ ਉਸ ਨੇ ਵਿਦੇਸ਼ੀ ਭਿ੍ਰਸ਼ਟ ਵਿਹਾਰ ਕਾਨੂੰਨ (ਐਫ ਸੀ ਪੀ ਏ) ਦੀ ਉਲੰਘਣਾ ਕੀਤੀ। ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਹੈ ਕਿ 2014 ਵਿੱਚ ਤਾਮਿਲ ਨਾਡੂ ਦੇ ਇਕ ਉਚ ਅਧਿਕਾਰੀ ਨੇ ਉਸ ਕੰਪਨੀ ਤੋਂ 20 ਲੱਖ ਡਾਲਰ ਰਿਸ਼ਵਤ ਮੰਗੀ, ਜੋ ਚੇਨਈ ਵਿੱਚ ਕਾਗਨੀਜੈਂਟ ਦੇ 27 ਲੱਖ ਵਰਗ ਫੁੱਟ ਕੰਪਲੈਕਸ ਦੀ ਉਸਾਰੀ ਲਈ ਜ਼ਿੰਮੇਵਾਰ ਸੀ। ਸ਼ਿਕਾਇਤ ਵਿੱਚ ਇਹ ਦੋਸ਼ ਲਾਇਆ ਗਿਆ ਹੈ ਕਿ ਕਾਗਨੀਜੈਂਟ ਦੇ ਪ੍ਰਧਾਨ ਗਾਰਡਨ ਕੋਬਰਨ ਅਤੇ ਮੁੱਖ ਕਾਨੂੰਨ ਅਧਿਕਾਰੀ ਸਟੀਵਨ ਈ ਸ਼ਵਾਟਰਜ ਨੇ ਠੇਕੇਦਾਰ ਨੂੰ ਰਿਸ਼ਵਤ ਦੇਣ ਲਈ ਅਧਿਕਾਰਤ ਕੀਤਾ। ਐਸ ਈ ਸੀ ਨੇ ਇਹ ਵੀ ਦੋਸ਼ ਲਾਇਆ ਕਿ ਕਾਗਨੀਜੈਂਟ ਨੇ ਇਸ ਦੇ ਨਾਲ ਹੀ ਨਿਰਮਾਣ ਕੰਪਨੀ ਨੂੰ ਦੋ ਹੋਰ ਮਾਮਲਿਆਂ 'ਚ ਰਿਸ਼ਵਤ ਦੇਣ ਲਈ ਅਧਿਕਾਰਤ ਕੀਤਾ ਜੋ ਕੁੱਲ ਮਿਲਾ ਕੇ 16 ਲੱਖ ਡਾਲਰ ਹੁੰਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ