Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਮਨਪ੍ਰੀਤ ਸਿੰਘ ਬਾਦਲ ਵੱਲੋਂ ਪੰਜਾਬ ਸਰਕਾਰ ਦਾ ਬੱਜਟ ਪੇਸ਼

February 19, 2019 07:35 AM

* ਕੋਈ ਨਵਾਂ ਟੈਕਸ ਨਹੀਂ ਲਾਇਆ, ਪੈਟਰੋਲ ਤੇ ਡੀਜ਼ਲ ਸਸਤੇ ਕੀਤੇ

ਚੰਡੀਗੜ੍ਹ, 18 ਫਰਵਰੀ, (ਪੋਸਟ ਬਿਊਰੋ)- ਪੰਜਾਬ ਵਿਧਾਨ ਸਭਾ ਵਿੱਚ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਬਜਟ ਪੇਸ਼ ਕਰਦੇ ਸਮੇਂ ਵੱਡਾ ਕਦਮ ਚੁੱਕਦੇ ਹੋਏ ਪੈਟਰੋਲ 5 ਰੁਪਏ ਤੇ ਡੀਜ਼ਲ 1 ਰੁਪਏ ਸਸਤਾ ਕਰਨ ਦਾ ਐਲਾਨ ਕੀਤਾ ਹੈ। ਵਰਨਣ ਯੋਗ ਹੈ ਕਿ ਪੰਜਾਬ ਦੇ ਨਾਲ ਲੱਗਦੇ ਰਾਜਾਂ ਚ ਪੈਟਰੋਲ ਦੀਆਂ ਕੀਮਤਾਂ ਵਿੱਚ ਭਾਰੀ ਫਰਕ ਸੀ ਤੇ ਇਸ ਫ਼ਰਕ ਨੂੰ ਕਾਫ਼ੀ ਦੇਰ ਤੋਂ ਘਟਾਉਣ ਦੀ ਮੰਗ ਉੱਠ ਰਹੀ ਸੀ।
ਅੱਜ ਸੋਮਵਾਰ ਨੂੰ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ 11,687 ਕਰੋੜ ਦੇ ਘਾਟੇ ਵਾਲਾ ਸਾਲ 2019-20 ਦਾ ਕੁੱਲ 1,58,493 ਕਰੋੜ ਰੁਪਏ ਦਾ ਬੱਜਟ ਪੇਸ਼ ਕੀਤਾ। ਇਸ ਵਿੱਚ ਉਨ੍ਹਾਂ ਨੇ ਪੰਜਾਬ ਵਿੱਚ ਪੈਟ੍ਰੋਲੀਅਮ ਪਦਾਰਥਾਂ ਦੀ ਕੀਮਤ ਗੁਆਂਢੀ ਰਾਜਾਂ ਅਨੁਸਾਰ ਕਰਨ ਦਾ ਭਰੋਸਾ ਦਿੱਤਾ ਅਤੇ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੀ ਕਰਜ਼ਾ ਮੁਆਫੀ ਲਈ ਵੀ ਖਾਸ ਪ੍ਰਬੰਧ ਕੀਤੇ ਹਨ। ਬਜਟ `ਚ ਕੋਈ ਨਵਾਂ ਟੈਕਸ ਨਹੀਂ ਲਾਇਆ ਗਿਆ। ਜਦੋਂ ਉਹ ਬਜਟ ਪੇਸ਼ ਕਰ ਰਹੇ ਸਨ ਤਾਂ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਅਤੇ ਹੋਰ ਵਿਧਾਇਕਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਉਹ ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਬਾਰੇ ਨਵਜੋਤ ਸਿੰਘ ਸਿੱਧੂ ਦੇ ਬਿਆਨ ਦਾ ਵਿਰੋਧ ਕਰ ਰਹੇ ਸਨ। ਸਦਨ ਵਿੱਚ ਨਵਜੋਤ ਸਿੱਧੂ ਤੇ ਬਿਕਰਮ ਸਿੰਘ ਮਜੀਠੀਆ ਦੀ ਤਿੱਖੀ ਬਹਿਸ ਕਾਰਨ ਖਜ਼ਾਨਾ ਮੰਤਰੀ ਨੂੰ ਬਜਟ ਭਾਸ਼ਣ ਰੋਕਣਾ ਪਿਆ। ਜਦੋਂ ਸਪੀਕਰ ਨੇ ਮਾਰਸ਼ਲਾਂ ਨੂੰ ਭਾਜਪਾ ਤੇ ਅਕਾਲੀ ਦਲ ਦੇ ਮੈਂਬਰਾਂ ਬਾਹਰ ਕੱਢਣ ਦਾ ਹੁਕਮ ਦਿੱਤਾ ਤਾਂ ਕਾਰਵਾਈ ਅੱਗੇ ਤੁਰ ਸਕੀ। ਪੰਜਾਬ ਵਿਧਾਨ ਸਭਾ ਦੇ ਇਤਿਹਾਸ ਵਿੱਚ ਪਹਿਲੀ ਵਾਰ ਬਜਟ ਭਾਸ਼ਣ ਦੌਰਾਨ ਕਾਰਵਾਈ ਮੁਲਤਵੀ ਹੋਈ ਹੈ।
ਖਜ਼ਾਨਾ ਮੰਤਰੀ ਨੇ ਦੱਸਿਆ ਕਿ ਸਟੈਂਪ ਅਤੇ ਰਜਿਸਟ੍ਰੇਸ਼ਨ ਬਾਰੇ ਸਰਕਾਰ ਦੇ 2500 ਕਰੋੜ ਰੁਪਏ ਦੇ ਅਨੁਮਾਨ ਵਿੱਚ ਕਮੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੁਲ ਜੀ ਡੀ ਪੀ 5,18,291 ਕਰੋੜ ਰੁਪਏ ਪਹੁੰਚ ਗਈ ਹੈ ਤੇ ਅਗਲੇ ਸਾਲ ਕਰਜ਼ੇ ਦਾ ਭੁਗਤਾਨ 28.93 ਫੀਸਦੀ ਤੋਂ ਘਟ ਕੇ 22.51 ਫੀਸਦੀ ਰਹਿਣ ਦਾ ਅੰਦਾਜ਼ਾ ਹੈ। ਸਰਕਾਰੀ ਖਰਚ ਵਿੱਚ 9.5 ਫੀਸਦੀ ਤੋਂ ਵੱਧ ਵਾਧਾ ਹੋਇਆ ਤੇ 31 ਮਾਰਚ ਤਕ ਪੰਜਾਬ ਸਰਕਾਰ ਦਾ ਕਰਜ਼ਾ 21,22,276 ਕਰੋੜ ਰੁਪਏ ਹੋ ਜਾਣ ਦਾ ਅਨੁਮਾਨ ਹੈ। ਇਸ ਦੇ ਬਾਵਜੂਦ ਕਿਸਾਨ ਕਰਜ਼ਾ ਮੁਆਫੀ ਲਈ ਬਜਟ ਵਿੱਚ 3000 ਕਰੋੜ ਰੱਖੇ ਹਨ। ਉਨ੍ਹਾਂ ਦੱਸਿਆ ਕਿ 13,643 ਕਰੋੜ ਰੁਪਏ ਖੇਤੀ ਸੈਕਟਰ ਲਈ ਰੱਖੇ ਅਤੇ ਬਿਜਲੀ ਉੱਤੇ ਸਰਕਾਰ 8,969 ਕਰੋੜ ਰੁਪਏ ਦੀ ਸਬਸਿਡੀ ਦੇਵੇਗੀ। ਮੰਤਰੀ ਨੇ ਕਿਹਾ ਕਿ ਬੇਜ਼ਮੀਨੇ ਮਜ਼ਦੂਰ ਅਤੇ ਖੁਦਕੁਸ਼ੀ ਕਰ ਗਏ ਕਿਸਾਨਾਂ ਦੇ ਪਰਵਾਰਾਂ ਨੂੰ ਕਰਜ਼ਾ ਮੁਆਫੀ ਲਈ 3000 ਕਰੋੜ ਰੁਪਏ ਤੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਲਈ 1089.54 ਕਰੋੜ ਦਾ ਵਾਧਾ ਕੀਤਾ ਹੈ।
ਮਨਰੇਗਾ ਦੀ ਤਰਜ਼ ਉੱਤੇ ਸ਼ਹਿਰੀ ਬੇਰੁਜ਼ਗਾਰੀ ਖਤਮ ਕਰਨ ਲਈ ਇਸ ਬੱਜਟ ਵਿੱਚ ਖਜ਼ਾਨਾ ਮੰਤਰੀ ਨੇ ‘ਮੇਰਾ ਕਾਮ ਮੇਰਾ ਗੌਰਵ` ਯੋਜਨਾ ਸ਼ੁਰੂ ਕਰਨ ਦਾ ਐਲਾਨ ਕਰ ਕੇ ਇਸ ਦੇ ਲਈ 90 ਕਰੋੜ ਦਾ ਪ੍ਰਬੰਧ ਕੀਤਾ ਹੈ। ਉਦਯੋਗਾਂ ਨੂੰ ਬਿਜਲੀ ਸਬਸਿਡੀ ਲਈ ਬਜਟ ਵਿੱਚ 1513 ਕਰੋੜ ਰੁਪਏ ਦੇਣ ਦੀ ਪ੍ਰਬੰਧ ਕੀਤਾ ਹੈ। ਇਸ ਮੌਕੇ ‘ਮੇਕ ਇਨ ਪੰਜਾਬ` ਯੋਜਨਾ ਚਲਾਉਣ ਦਾ ਐਲਾਨ ਕੀਤਾ ਗਿਆ, ਜਿਸ ਬਾਰੇ ਉਨ੍ਹਾਂ ਕਿਹਾ ਕਿ ‘ਮੇਕ ਇਨ ਪੰਜਾਬ` ਪ੍ਰੋਜੈਕਟ ਲਈ 50 ਫੀਸਦੀ ਮਟੀਰੀਅਲ ਪੰਜਾਬ ਤੋਂ ਖਰੀਦਣਾ ਹੋਵੇਗਾ। ਬਜਟ ਵਿੱਚ ਡੇਰਾ ਬਾਬਾ ਨਾਨਕ ਕਸਬੇ ਦੇ ਬੁਨਿਆਦੀ ਢਾਂਚੇ ਲਈ 25 ਕਰੋੜ ਅਤੇ ਪੋਸਟ ਮੈਟ੍ਰਿਕ ਸਕੀਮ ਲਈ 938.71 ਕਰੋੜ ਰੁਪਏ ਰੱਖੇ ਗਏ ਹਨ। ਇਸ ਦੇ ਨਾਲ ਪੰਜਾਬ ਵਿੱਚ ਨਵੇਂ ਅੰਗਰੇਜ਼ੀ ਸਕੂਲ ਖੋਲ੍ਹਣ ਦੀ ਵਿਵਸਥਾ ਕੀਤੀ ਗਈ ਹੈ। ਮੰਤਰੀ ਨੇ ਕਿਹਾ ਕਿ ਰਾਜ `ਚ 2010 ਨਵੇਂ ਸਰਕਾਰੀ ਅੰਗਰੇਜ਼ੀ ਮੀਡੀਅਮ ਸਕੂਲ ਖੋਲ੍ਹੇ ਜਾਣ ਵਾਲੇ ਹਨ। ਇਸ ਤੋਂ ਪਹਿਲਾਂ 12,921 ਪ੍ਰਾਇਮਰੀ ਸਕੂਲ, 2672 ਮਿਡਲ ਸਕੂਲ, 1744 ਹਾਈ ਸਕੂਲ, 2387 ਸੀਨੀਅਰ ਸੈਕੰਡਰੀ ਸਕੂਲ ਇੰਗਲਿਸ਼ ਮੀਡੀਅਮ ਵਾਲੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ਬਜਟ ਵਿੱਚ 189.15 ਕਰੋੜ ਦੀ ਵਿਵਸਥਾ ਕੀਤੀ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ