Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਬਹਿਬਲ ਕਲਾਂ ਕਾਂਡ: ਪੰਜਾਬ ਪੁਲਸ ਦਾ ਆਈ ਜੀ ਉਮਰਾਨੰਗਲ ਵਿਸ਼ੇਸ਼ ਜਾਂਚ ਟੀਮ ਵੱਲੋਂ ਗ੍ਰਿਫਤਾਰ

February 19, 2019 07:36 AM

* ਪੱਕੇ ਸਬੂਤ ਹੁੰਦਿਆਂ ਗੁੰਮਰਾਹ ਕਰਦਾ ਰਿਹਾ ਉਮਰਾਨੰਗਲ


ਚੰਡੀਗੜ੍ਹ, 18 ਫਰਵਰੀ, (ਪੋਸਟ ਬਿਊਰੋ)- ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਵਕਤ ਹੋਏ ਬੇਅਦਬੀ ਕਾਂਡ ਮਗਰੋਂ ਰੋਸ ਕਰਦੇ ਸਿੱਖਾਂ ਉੱਤੇ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਅਕਤੂਬਰ 2015 ਵਿੱਚ ਪੁਲਸ ਵੱਲੋਂ ਗੋਲੀ ਚਲਾਉਣ ਦੀ ਘਟਨਾ ਲਈ ਦੋਸ਼ੀ ਸਮਝੇ ਜਾਂਦੇ ਪੰਜਾਬ ਪੁਲਸ ਦੇ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਅੱਜ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਨੇ ਗ੍ਰਿਫਤਾਰ ਕਰ ਲਿਆ ਹੈ। ਵਰਨਣ ਯੋਗ ਹੈ ਕਿ ਉਸ ਵਕਤ ਪੁਲਿਸ ਦੀ ਅਗਵਾਈ ਕਰ ਰਹੇ ਤਿੰਨ ਵੱਡੇ ਅਫਸਰਾਂ ਵਿੱਚੋਂ ਇੱਕ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਵੀ ਸੀ, ਜਦ ਕਿ ਉਨ੍ਹਾਂ ਦੀ ਨਿਯੁਕਤੀ ਵਾਲਾ ਖੇਤਰ ਇਸ ਘਟਨਾ ਅਤੇ ਇਸ ਜਿ਼ਲੇ ਤੋਂ ਬਹੁਤ ਦੂਰ ਹੋਣ ਦੇ ਬਾਵਜੂਦ ਉਹ ਏਥੇ ਆਏ ਸਨ।
ਐਸ ਆਈ ਟੀ ਦੇ ਉੱਪ ਮੁਖੀ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਦੀ ਗ੍ਰਿਫਤਾਰੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਬਹਿਬਲ ਕਲਾਂ ਤੇ ਕੋਟਕਪੁਰਾ ਗੋਲੀ ਕਾਂਡ ਦੀ ਜਾਂਚ ਪੰਜ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਕਰ ਰਹੀ ਸੀ, ਜਿਸ ਦੌਰਾਨ ਲਗਭਗ 200 ਹੋਰ ਵਿਅਕਤੀਆਂ ਦੇ ਨਾਲ ਜਿੰਨੇ ਵੀ ਪੁਲਿਸ ਅਫ਼ਸਰ ਉਸ ਦਿਨ ਉਥੇ ਡਿਊਟੀ `ਤੇ ਗਏ ਸਨ, ਉਨ੍ਹਾਂ ਦੇ ਵੀ ਬਿਆਨ ਲਏ ਗਏ। ਉਮਰਾਨੰਗਲ ਨੂੰ ਵੀ ਦੋ ਵਾਰ ਬਿਆਨ ਦੇਣ ਨੂੰ ਸੱਦਿਆ ਸੀ, ਪਰ ਉਸ ਨੇ ਜਾਂਚ ਵਿੱਚ ਸਹਿਯੋਗ ਨਹੀਂ ਦਿਤਾ। ਉਨ੍ਹਾਂ ਦੱਸਿਆ ਕਿ ਉਮਰਾਨੰਗਲ ਦੀ ਗ੍ਰਿਫ਼ਤਾਰੀ ਜੋਗੇ ਸਬੂਤ ਕਾਫੀ ਸਮਾਂ ਪਹਿਲਾਂ ਮਿਲ ਗਏ ਸਨ ਤੇ ਉਸ ਨੂੰ ਮੌਕਾ ਵੀ ਦਿਤਾ ਗਿਆ, ਪਰ ਪੁੱਛਗਿੱਛ ਲਈ ਸੱਦਣ ਉੱਤੇ ਉਸ ਨੇ ਸਹਿਯੋਗ ਨਹੀਂ ਦਿੱਤਾ ਤੇ ਸੱਚਾਈ ਛੁਪਾਉਣ ਦੀ ਕੋਸ਼ਿਸ਼ ਕੀਤੀ। ਜਦੋਂ ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ ਹੋਈ ਤਾਂ ਬਹੁਤ ਸਾਰੇ ਸਬੂਤ ਲੱਭ ਜਾਣ ਨਾਲ ਉਮਰਾਨੰਗਲ ਦੀ ਗ੍ਰਿਫ਼ਤਾਰੀ ਦਾ ਰਾਹ ਸਾਫ਼ ਹੋ ਗਿਆ। ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਦੋਵੇਂ ਥਾਂਈਂ ਸ਼ਾਂਤਮਈ ਸੰਗਤ ਵਿਰੁਧ ਜਿਵੇਂ ਫੋਰਸ ਦੀ ਵਰਤੋਂ ਕੀਤੀ ਗਈ, ਉਹ ਗ਼ਲਤ ਸੀ ਅਤੇ ਉਮਰਾਨੰਗਲ ਓਦੋਂ ਪੁਲਿਸ ਫੋਰਸ ਦੀ ਅਗਵਾਈ ਕਰ ਰਿਹਾ ਸੀ।
ਵਰਨਣ ਯੋਗ ਹੈ ਕਿ 12 ਅਕਤੂਬਰ 2015 ਨੂੰ ਫਰੀਦਕੋਟ ਜਿਲ੍ਹੇ ਦੇ ਪਿੰਡ ਬਰਗਾੜੀ ਵਿਚ ਗੁਰੁ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਹੋਣ ਪਿੱਛੋਂ ਸਿੱਖ ਸੰਗਠਨਾਂ ਤੇ ਸੰਗਤਾਂ ਨੇ ਕੋਟਕਪੂਰਾ ਅਤੇ ਪਿੰਡ ਬਹਿਬਲ ਕਲਾਂ ਵਿੱਚ ਧਰਨਾ ਦਿੱਤਾ ਸੀ। ਇਸ ਮੌਕੇ 14 ਅਕਤੂਬਰ 2015 ਨੂੰ ਪੁਲਿਸ ਗੋਲੀਬਾਰੀ ਵਿਚ ਨਿਆਮੀਵਾਲਾ ਪਿੰਡ ਦੇ ਕ੍ਰਿਸ਼ਨ ਭਗਵਾਨ ਸਿੰਘ ਅਤੇ ਪਿੰਡ ਸਰਾਂਵਾਂ ਦੇ ਗੁਰਜੀਤ ਸਿੰਘ ਦੀ ਮੌਤ ਹੋ ਗਈ ਸੀ। ਬਾਦਲ ਸਰਕਾਰ ਨੇ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਬਣਾਇਆ ਸੀ, ਪਰ ਇਸ ਦੀ ਰਿਪੋਰਟ ਜਾਰੀ ਨਹੀਂ ਸੀ ਕੀਤੀ। ਕਾਂਗਰਸ ਸਰਕਾਰ ਬਣਨ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਬਣਾਇਆ ਤੇ ਇਸ ਦੀ ਰਿਪੋਰਟ ਵਿਧਾਨ ਸਭਾ ਵਿੱਚ ਪੇਸ਼ ਕੀਤੀ ਸੀ। ਇਸ ਕਮਿਸ਼ਨ ਨੇ ਪੁਲਿਸ ਅਫਸਰਾਂ ਖਿਲਾਫ ਕਾਰਵਾਈ ਦੀ ਸਿਫਾਰਿਸ਼ ਕੀਤੀ ਸੀ। ਪੰਜਾਬ ਸਰਕਾਰ ਨੇ ਜਾਂਚ ਸੀ ਬੀ ਆਈ ਤੋਂ ਵਾਪਿਸ ਲੈ ਕੇ ਐਸ ਆਈ ਟੀ ਨੂੰ ਸੌਂਪ ਦਿੱਤੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ