Welcome to Canadian Punjabi Post
Follow us on

19

September 2024
ਬ੍ਰੈਕਿੰਗ ਖ਼ਬਰਾਂ :
ਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ
 
ਪੰਜਾਬ

ਪੁਲਵਾਮਾ ਹਮਲਾ : ਕੈਪਟਨ ਅਮਰਿੰਦਰ ਸਿੰਘ ਨੇ ਕਿਹਾ: ਉਨ੍ਹਾਂ ਨੇ 41 ਮਾਰੇ, ਸਾਨੂੰ 82 ਮਾਰਨੇ ਚਾਹੀਦੇ ਨੇ

February 19, 2019 08:12 AM

ਚੰਡੀਗੜ੍ਹ, 18 ਫਰਵਰੀ, (ਪੋਸਟ ਬਿਊਰੋ)- ਭਾਰਤੀ ਫੌਜੀਆਂ ਦੇ ਆਏ ਦਿਨ ਹੁੰਦੇ ਕਤਲਾਂ ਤੋਂ ਪੂਰਾ ਦੇਸ਼ ਤੰਗ ਹੋਣ ਦੀ ਸਥਿਤੀ ਉੱਤੇ ਜ਼ੋਰ ਦੇਂਦੇ ਹੋਏ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਵਿਰੁੱਧ ਤਿੱਖੀ ਕਾਰਵਾਈ ਦਾ ਸੱਦਾ ਦਿਤਾ ਹੈ। ਉਨ੍ਹਾਂ ਨੇ ਫ਼ੌਜੀ, ਡਿਪਲੋਮੈਟਿਕ, ਆਰਥਿਕ ਜਾਂ ਤਿੰਨੇ ਕਾਰਵਾਈਆਂ ਇਕੱਠੇ ਕਰਨ ਦਾ ਸੁਝਾਅ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਾਰਵਾਈ ਕਰਨ ਦਾ ਫ਼ੈਸਲਾ ਕੇਂਦਰ ਸਰਕਾਰ ਨੇ ਕਰਨਾ ਹੈ, ਪਰ ਇਹ ਸਾਫ ਹੈ ਕਿ ਕੁਝ ਨਾ ਕੁਝ ਕਦਮ ਜ਼ਰੂਰੀ ਤੌਰ `ਤੇ ਚੁੱਕਣੇ ਚਾਹੀਦੇ ਹਨ।
ਅੱਜ ਕੁਝ ਟੀ ਵੀ ਚੈਨਲਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤ ਨੂੰ ਕਾਰਵਾਈ ਕਰਨੀ ਬਣਦੀ ਹੈ। ਪੂਰੀ ਤਰ੍ਹਾਂ ਗੁੱਸੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘ਕੋਈ ਜੰਗ ਲਾਉਣ ਨੂੰ ਨਹੀਂ ਕਹਿ ਰਿਹਾ, ਪਰ ਫੌਜੀਆਂ ਦੇ ਕਤਲ ਮਜ਼ਾਕ ਨਹੀਂ, ਕੁਝ ਕਰਨ ਦੀ ਲੋੜ ਹੈ। ਮੈਂ ਪ੍ਰੇਸ਼ਾਨ ਹਾਂ, ਦੇਸ਼ ਪ੍ਰੇਸ਼ਾਨ ਹੈ।’ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਵਿਰੁਧ ‘ਜੈਸੇ ਕੋ ਤੈਸਾ’ ਦੀ ਨੀਤੀ ਅਪਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਇਸ ਕਰਕੇ ਭਾਰਤ ਨੂੰ ਡਰਾ ਨਹੀਂ ਸਕਦਾ ਕਿ ਉਹ ਐਟਮੀ ਸਮਰੱਥਾਂ ਵਾਲਾ ਦੇਸ਼ ਹੈ, ਅਸੀਂ ਵੀ ਤਾਂ ਐਟਮੀ ਸ਼ਕਤੀ ਹਾਂ। ਕਾਰਗਿਲ ਜੰਗ ਸਮੇਂ ਵੀ ਪਾਕਿਸਤਾਨ ਐਟਮੀ ਤਾਕਤ ਦੀ ਗੱਲ ਆਖਦਾ ਸੀ, ਇਸ ਦੇ ਬਾਵਜੂਦ ਭਾਰਤੀ ਫ਼ੌਜ ਨੇ ਉਸ ਨੂੰ ਹਰਾਇਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਦਬਾਅ ਪਾਕਿਸਤਾਨ ਨੂੰ ਕਿਸੇ ਹਾਲਤ ਵੀ ਐਟਮੀ ਹਥਿਆਰਾਂ ਦੀ ਵਰਤੋਂ ਨਹੀਂ ਕਰਨ ਦੇਵੇਗਾ। ਉਨ੍ਹਾਂ ਕਿਹਾ ਕਿ ਭਾਰਤ ਨੂੰ ਪਾਕਿਸਤਾਨ ਦੀਆਂ ਗਿੱਦੜ ਭਬਕੀਆਂ ਦੇ ਵਿਰੁੱਧ ਡਟਣਾ ਚਾਹੀਦਾ ਹੈ, ਪਰ ਕੀ ਕਾਰਵਾਈ ਕਰਨੀ ਹੈ, ਇਸ ਦਾ ਫੈਸਲਾ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਨੇ ਕਰਨਾ ਹੈ। ਭਾਵੁਕ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੱਲਬਾਤ ਦਾ ਸਮਾਂ ਹੁੰਦਾ ਹੈ, ਪਰ ਇਹ ਗੱਲਬਾਤ ਦਾ ਸਮਾਂ ਨਹੀਂ ਹੈ, ਇਸ ਵੇਲੇ ਦੇਸ਼ ਵਿੱਚ ਗੁੱਸੇ ਦੀ ਲਹਿਰ ਹੈ ਤੇ ਲੋਕ ਸਰਕਾਰ ਵੱਲੋਂ ਕੁਝ ਸਖਤ ਕਦਮ ਚੁੱਕੇ ਜਾਣਾ ਚਾਹੁੰਦੇ ਹਨ।
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਉਹ ਸਾਡੇ 41 ਫੌਜੀੰ ਮਾਰਨ ਤਾਂ ਸਾਨੂੰ 82 ਮਾਰਨੇ ਚਾਹੀਦੇ ਹਨ। ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ ਦੀ ਮੰਗ ਕਰਦੇ ਹੋਏ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਫੌਜ ਓਦੋਂ ਤੋਂ ਨਰਮ ਰੁੱਖ ਰੱਖ ਰਹੀ ਹੈ, ਜਦੋਂ ਉਹ 50 ਸਾਲ ਪਹਿਲਾਂ ਫੌਜ ਭਰਤੀ ਹੋਏ ਸਨ। ਉਨ੍ਹਾਂ ਕਿਹਾ ਕਿ ਕਸ਼ਮੀਰੀ ਨੌਜਵਾਨਾਂ ਉੱਤੇ ਗੋਲੀਆਂ ਦਾਗਣ ਦੀ ਥਾਂ ਜੈਸ਼-ਏ-ਮੁਹੰਮਦ ਨੂੰ ਪੈਣਾ ਚਾਹੀਦਾ ਹੈ। ਕਸ਼ਮੀਰੀ ਲੋਕਾਂ ਦੇ ਦਿਲ ਅਤੇ ਮਨ ਪਿਆਰ ਨਾਲ ਜਿੱਤਣ `ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਨੇ ਫੌਜ ਨੂੰ ਕਿਹਾ ਕਿ ਉਹ ਕਸ਼ਮੀਰੀ ਨੌਜਵਾਨਾਂ ਨੂੰ ਦੁਸ਼ਮਣ ਵਜੋਂ ਨਾ ਦੇਖਣ। ਉਨ੍ਹਾ ਨੇ ਕਿਹਾ ਕਿ ਪਾਕਿਸਤਾਨ ਨੂੰ ਸਖਤ ਸੰਦੇਸ਼ ਦੇਣ ਦੀ ਲੋੜ ਹੈ ਕਿ ਜੰਮੂ-ਕਸ਼ਮੀਰ ਵਿੱਚ ਅੱਤਵਾਦ ਨੂੰ ਹੱਲਾਸ਼ੇਰੀ ਅਤੇ ਦਖਲ ਦੇਣਾ ਛੱਡੇ। ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਵਿਚ ਸ਼ਕਤੀ ਫੌਜ ਦੇ ਹੱਥ ਹੈ ਅਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੀ ਫੌਜ ਵੱਲੋਂ ਨਿਯੁਕਤ ਹੈ। ਉਨ੍ਹਾਂ ਕਿਹਾ ਕਿ ਅਸੀਂ ਭਾਰਤ ਸਰਕਾਰ ਵੱਲੋਂ ਅੱਤਵਾਦ ਨਾਲ ਨਿਪਟਣ ਲਈ ਸਮਰੱਥਨ ਕਰਾਂਗੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੁਲਵਾਮਾ ਵਿੱਚ ਖੁਫੀਆ ਏਜੰਸੀਆਂ ਦੀ ਨਾਕਾਮੀ ਦਾ ਜਵਾਬ ਦੇਣਾ ਚਾਹੀਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 'ਪੰਜਾਬ ਪੰਚਾਇਤੀ ਰਾਜ ਬਿੱਲ' ਨੂੰ ਦਿੱਤੀ ਮਨਜ਼ੂਰੀ ਪੰਜਾਬ ਪੁਲਿਸ ਨੇ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ ਸੀ.ਬੀ.ਐੱਸ.ਈ. ਵੱਲੋਂ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਭਲਕ ਤੋਂ, ਇਸ ਵਾਰ ਜਨਮ ਤਾਰੀਖ ਭਰਨ ਵੇਲੇ ਵਰਤਣੀ ਪਵੇਗੀ ਸਾਵਧਾਨੀ