Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਭਾਰਤ

ਮਹਾਰਾਸ਼ਟਰ ਦਾ ਸਮਝੌਤਾ ਸਿਰੇ ਲੱਗਾ, ਭਾਜਪਾ 25 ਤੇ ਸ਼ਿਵ ਸੈਨਾ 23 ਸੀਟਾਂ ਲੜੇਗੀ

February 19, 2019 08:13 AM

ਮੁੰਬਈ, 18 ਫਰਵਰੀ, (ਪੋਸਟ ਬਿਊਰੋ)- ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਅਤੇ ਸ਼ਿਵ ਸੈਨਾ ਮੁਖੀ ਉਧਵ ਠਾਕਰੇ ਦੀ ਹਾਜ਼ਰੀ ਵਿੱਚ ਅੱਜ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਭਾਜਪਾ-ਸ਼ਿਵ ਸੈਨਾ ਵਿਚਾਲੇ ਚੋਣ ਗਠਜੋੜ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 2019 ਲੋਕ ਸਭਾ ਚੋਣ ਤੇ ਉਸ ਤੋਂ ਬਾਅਦ ਦੀ ਵਿਧਾਨ ਸਭਾ ਚੋਣ ਵਿੱਚ ਵੀ ਦੋਵੇਂ ਪਾਰਟੀਆਂ ਗਠਜੋੜ ਬਣਾ ਕੇ ਚੋਣ ਮੈਦਾਨ ਵਿੱਚ ਉਤਰਨਗੀਆਂ।
ਇਸ ਮੌਕੇ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਦੇਸ਼ ਹਿੱਤ ਵਿੱਚ ਦੋਵਾਂ ਧਿਰਾਂ ਦਾ ਇਕੱਠੇ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕਰਜ਼ਾ ਮੁਆਫੀ, ਰਾਮ ਮੰਦਰ ਆਦਿ ਮੁੱਦਿਆਂ `ਤੇ ਦੋਵੇਂ ਇੱਕੋ ਵਿਚਾਰ ਰੱਖਦੇ ਹਨ ਅਤੇ ਸਿਧਾਂਤਕ ਰੂਪ ਨਾਲ ਦੋਵੇਂ ਹਿੰਦੁਵਾਦੀ ਧਿਰਾਂ ਹਨ। ਫੜਨਵੀਸ ਨੇ ਕਿਹਾ ਕਿ ਕੁਝ ਲੋਕ ਭਾਜਪਾ ਤੇ ਸ਼ਿਵ ਸੈਨਾ `ਚ ਲੜਾਈ ਪਾਉਣਾ ਚਾਹੁੰਦੇ ਹਨ, ਪਰ ਦੋਵੇਂ ਦਲ ਇਕ ਦੂਜੇ ਦਾ ਸਨਮਾਨ ਕਰਦੇ ਹਨ। ਉਨ੍ਹਾਂ ਦੱਸਿਆ ਕਿ ਮਹਾਰਾਸ਼ਟਰ ਦੀਆਂ ਕੁੱਲ 48 ਲੋਕ ਸਭਾ ਸੀਟਾਂ ਵਿੱਚੋਂ ਭਾਜਪਾ 25 ਅਤੇ ਸ਼ਿਵ ਸੈਨਾ 23 ਸੀਟਾਂ ਉੱਤੇ ਚੋਣ ਲੜੇਗੀ ਅਤੇ ਵਿਧਾਨ ਸਭਾ ਦੀਆਂ ਕੁੱਲ 288 ਵਿਧਾਨ ਸਭਾ ਸੀਟਾਂ ਦੋਵੇਂ ਦਲ ਅੱਧੋ-ਅੱਧ ਵੰਡ ਕੇ ਉਮੀਦਵਾਰ ਖੜੇ ਕਰਨਗੇ।
ਉਨ੍ਹਾਂ ਦੇ ਨਾਲ ਹੀ ਸ਼ਿਵ ਸੈਨਾ ਦੇ ਮੁਖੀ ਉਧਵ ਠਾਕਰੇ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਸਾਡੇ ਵਿਚਾਲੇ ਮਤਭੇਦਾਂ ਬਾਰੇ ਅਮਿਤ ਸ਼ਾਹ ਨਾਲ ਗੱਲਬਾਤ ਹੋ ਗਈ ਹੈ। ਅਸੀਂ ਕੋਸ਼ਿਸ਼ ਕਰਾਂਗੇ ਕਿ ਅੱਗੋਂ ਇਹ ਸਥਿਤੀ ਨਾ ਆਵੇ। ਥੋੜ੍ਹੇ ਮਤਭੇਦ ਹਨ, ਪਰ ਮਨ ਸਾਫ ਹਨ। ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਕਿ ਭਾਜਪਾ ਦੇ ਸਭ ਤੋਂ ਪੁਰਾਣੇ ਸਾਥੀ ਸ਼ਿਵ ਸੈਨਾ ਅਤੇ ਅਕਾਲੀ ਦਲ ਹਨ, ਜਿਨ੍ਹਾਂ ਨੇ ਹਮੇਸ਼ਾ ਸਾਥ ਦਿੱਤਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼ ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ