Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਅਮਰੀਕਾ ਵਿੱਚ ਮੁਸਲਿਮ ਦੇ ਭੁਲੇਖੇ ਸਿੱਖ ਉੱਤੇ ਹਮਲਾ

February 19, 2019 08:44 AM

ਨਿਊ ਯਾਰਕ, 18 ਫਰਵਰੀ (ਪੋਸਟ ਬਿਊਰੋ)- ਅਮਰੀਕਾ ਦੇ ਕੈਲੀਫੋਰਨੀਆ ਰਾਜ ਵਿੱਚ ਇੱਕ ਸਿੱਖ ਨੂੰ ਮੁਸਲਿਮ ਸਮਝ ਕੇ ਉਸ ਨਾਲ ਕੁੱਟਮਾਰ ਕਰਨ ਅਤੇ ਉਸ ਉੱਤੇ ਗਰਮ ਕੌਫੀ ਸੁੱਟਣ ਵਾਲੇ ਇੱਕ ਵਿਅਕਤੀ 'ਤੇ ਨਫਰਤੀ ਅਪਰਾਧ ਦਾ ਕੇਸ ਦਰਜ ਕੀਤਾ ਗਿਆ ਹੈ। ਸਥਾਨਕ ਮੀਡੀਆ ਅਨੁਸਾਰ ਹਮਲਾਵਰ ਦੀ ਪਛਾਣ ਜਨ ਕਰੇਨ ਵਜੋਂ ਹੋਈ ਹੈ ਜਿਸ ਦੀ ਪਛਾਣ ਜੌਨ ਕਰੇਨ ਵਜੋਂ ਹੋਈ ਹੈ ਜਿਸ ਨੇ ਮੈਰੀਸਵਿਲ ਵਿੱਚ ਸਿੱਖ 'ਤੇ ਹਮਲਾ ਕੀਤਾ ਤੇ ਫਰਾਰ ਹੋ ਗਿਆ।
ਮੈਰੀਵਿਲ ਪੁਲਸ ਨੇ ਇੱਕ ਬਿਆਨ ਜਾਰੀ ਕਰ ਕੇ ਕਿਹਾ ਕਿ ਉਕਤ ਸਿੱਖ ਕਲਰਕ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਕਰੇਨ ਨੇ ਉਸ ਤੋਂ ਇੱਕ ਕੱਪ ਕੌਫੀ ਬਣਵਾਈ ਅਤੇ ਫਿਰ ਪੈਸੇ ਦੇਣ ਤੋਂ ਬਿਨਾਂ ਜਾਣ ਲੱਗਾ। ਸੀ ਸੀ ਟੀ ਵੀ ਫੁਟੇਜ 'ਚ ਦੇਖਿਆ ਜਾ ਸਕਦਾ ਹੈ ਕਿ ਸਿੱਖ ਵੱਲੋਂ ਰੋਕੇ ਜਾਣ ਉੱਤੇ ਉਸ ਨੇ ਸਿੱਖ 'ਤੇ ਹਮਲਾ ਕਰ ਦਿੱਤਾ। ਪੁਲਸ ਦਾ ਕਹਿਣਾ ਹੈ ਕਿ ਗਰਮ ਕੌਫੀ ਪੈਣ ਨਾਲ ਪੀੜਤ ਦਾ ਚਿਹਰਾ ਕੁਝ ਸੜ ਗਿਆ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਅਗਲੀ ਦੁਪਹਿਰ ਕੁੱਟ-ਮਾਰ ਦੀ ਘਟਨਾ ਦੀ ਇੱਕ ਹੋਰ ਸੂਚਨਾ ਮਿਲੀ ਅਤੇ ਪਤਾ ਲੱਗਾ ਕਿ ਹਮਲਾਵਰ ਉਸੇ ਇਲਾਕੇ ਵਿੱਚ ਫਿਰਦਾ ਹੈ। ਸੂਚਨਾ ਮਿਲਦਿਆਂ ਸਾਰ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਉਸ ਨੇ ਆਪਣਾ ਅਪਰਾਧ ਕਬੂਲ ਕਰ ਲਿਆ ਅਤੇ ਪੁਲਸ ਨੂੰ ਦੱਸਿਆ ਕਿ ਉਸ ਨੇ ਮੁਸਲਿਮ ਸਮਝ ਕੇ ਸਿੱਖ 'ਤੇ ਹਮਲਾ ਕੀਤਾ ਸੀ। ਪੁਲਸ ਨੇ ਉਸ ਉੱਤੇ ਕੁੱਟਮਾਰ, ਚੋਰੀ ਅਤੇ ਨਫਰਤੀ ਅਪਰਾਧ ਦੇ ਦੋਸ਼ ਲਾ ਕੇ ਉਸ ਨੂੰ ਯੂਬਾ ਕਾਊਂਟੀ ਜੇਲ੍ਹ ਭੇਜ ਦਿੱਤਾ ਹੈ। ਅਮਰੀਕੀ ਇਸਲਾਮਕ ਕੌਂਸਲ ਅਤੇ ਸਿੱਖ ਭਾਈਚਾਰੇ ਵੱਲੋਂ ਇਸ ਘਟਨਾ ਦੀ ਨਿੰਦਾ ਕੀਤੀ ਜਾ ਰਹੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ