Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਲੁਧਿਆਣਾ ਰੇਪ ਕਾਂਡ: ਥਾਣਾ ਮੁਖੀ ਲਾਈਨ ਹਾਜ਼ਰ, ਡਿਊਟੀ ਅਫਸਰ ਨੌਕਰੀਉਂ ਕੱਢਿਆ, ਥਾਣੇਦਾਰ ਸਸਪੈਂਡ

February 19, 2019 08:49 AM

ਲੁਧਿਆਣਾ, 18 ਫਰਵਰੀ (ਪੋਸਟ ਬਿਊਰੋ)- ਇਸ ਜਿ਼ਲੇ ਦੇ ਪਿੰਡ ਈਸੇਵਾਲ ਵਿੱਚ ਪਿਛਲੇ ਦਿਨੀਂ ਇੱਕ ਲੜਕੀ ਨਾਲ ਇੱਕ ਦਰਜਨ ਦੇ ਕਰੀਬ ਨੌਜਵਾਨਾਂ ਵੱਲੋਂ ਕੀਤੇ ਸਮੂਹਿਕ ਬਲਾਤਕਾਰ ਦੇ ਕੇਸ ਵਿੱਚ ਪੁਲਸ ਦੇ ਤਿੰਨ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਕੀਤੀ ਗਈ ਹੈ। ਉਸ ਰਾਤ ਡਿਊਟੀ 'ਤੇ ਤੈਨਾਤ ਏ ਐੱਸ ਆਈ ਵਿਦਿਆ ਰਤਨ ਨੂੰ ਧਾਰਾ 311 ਅਧੀਨ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ, ਪਹਿਲਾਂ ਉਹ ਸਸਪੈਂਡ ਕੀਤਾ ਗਿਆ ਸੀ। ਜਾਂਚ ਦੌਰਾਨ ਵਿਦਿਆ ਰਤਨ ਡਿਊਟੀ 'ਚ ਕੁਤਾਹੀ ਦਾ ਮੁਖੀ ਦੋਸ਼ੀ ਪਾਇਆ ਜਾਣ ਕਾਰਨ ਤੁਰੰਤ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ।
ਡੀ ਆਈ ਜੀ ਰਣਬੀਰ ਸਿੰਘ ਖੱਟੜਾ ਨੇ ਦੱਸਿਆ ਕਿ ਏ ਐੱਸ ਆਈ ਵਿਦਿਆ ਰਤਨ ਤੋਂ ਬਿਨਾ ਉਸ ਮੌਕੇ ਓਥੇ ਹਾਜ਼ਰ ਸਬ ਇੰਸਪੈਕਟਰ ਜਰਨੈਲ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਉਹ ਵੀ ਡਿਊਟੀ ਸਹੀ ਢੰਗ ਨਾਲ ਨਿਭਾਉਣ ਵਿੱਚ ਅਸਫਲ ਰਿਹਾ ਸੀ। ਇਸ ਦੇ ਨਾਲ ਹੀ ਥਾਣਾ ਮੁੱਲਾਂਪੁਰ ਦੇ ਐੱਸ ਐੱਚ ਓ ਇੰਸਪੈਕਟਰ ਰਾਜਨ ਪਰਮਿੰਦਰ ਸਿੰਘ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਡੀ ਆਈ ਜੀ ਨੇ ਕਿਹਾ ਕਿ ਜਿਹੜਾ ਹੋਰ ਮੁਲਾਜ਼ਮ ਇਸ ਕੇਸ ਵਿੱਚ ਦੋਸ਼ੀ ਪਾਇਆ ਗਿਆ, ਉਸ ਦੇ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਛੇ ਦੋਸ਼ੀਆਂ ਦਾ ਡੀ ਐੱਨ ਏ ਟੈਸਟ ਕਰਵਾਉਣ ਲਈ ਅਦਾਲਤ ਨੂੰ ਅਰਜ਼ੀ ਦਿੱਤੀ ਹੈ, ਜੇ ਅਦਾਲਤ ਵੱਲੋਂ ਮਨਜ਼ੂਰੀ ਮਿਲ ਗਈ ਤਾਂ ਦੋਸ਼ੀਆਂ ਨੂੰ ਜਲਦੀ ਸਜ਼ਾ ਦਿਵਾਈ ਜਾ ਸਕੇਗੀ। ਫੜੇ ਗਏ ਦੋਸ਼ੀਆਂ ਦੀ ਸ਼ਨਾਖਤੀ ਪਰੇਡ ਵੀ ਕਰਵਾਈ ਜਾਏਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ