Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਕਿਸਾਨ ਅੰਦੋਲਨ ਵਿਰੁੱਧ ਰਾਤ ਨੂੰ ਵੀ ਅਦਾਲਤ ਲੱਗੀ

February 19, 2019 08:51 AM

* ਰਾਤ ਅੱਠ ਵਜੇ ਹਾਈ ਕੋਰਟ ਬੈਠੀ, ਨੌਂ ਵਜੇ ਹੁਕਮ ਤੇ 11 ਵਜੇ ਸੰਮਨ ਜਾਰੀ

ਚੰਡੀਗੜ੍ਹ, 18 ਫਰਵਰੀ (ਪੋਸਟ ਬਿਊਰੋ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇਤਿਹਾਸ 'ਚ ਪਹਿਲੀ ਵਾਰ ਰਾਤ ਦੇ ਅੱਠ ਵਜੇ ਅਰਜੈਂਟ ਕੋਰਟ ਲਾਈ ਗਈ ਅਤੇ ਰਾਤ ਨੂੰ ਨੌਂ ਵਜੇ ਮੰਗ ਉਤੇ ਸੁਣਵਾਈ ਕਰ ਕੇ ਹੁਕਮ ਜਾਰੀ ਕਰਦੇ ਹੋਏ ਅਤੇ 11 ਵਜੇ ਰਾਤ ਨੂੰ ਸੰਬੰਧਤ ਧਿਰਾਂ ਨੂੰ ਸੰਮਨ ਜਾਰੀ ਕਰ ਦਿੱਤੇ ਗਏ।
ਇਹ ਕਾਰਵਾਈ ਲੁਧਿਆਣਾ ਦੀ ਫਿਰੋਜ਼ਪੁਰ ਰੋਡ ਉੱਤੇ ਪੰਜਾਬ ਨੈਸ਼ਨਲ ਬੈਂਕ ਦੀ ਮੇਨ ਬ੍ਰਾਂਚ ਦੀ ਇੱਕ ਅਰਜ਼ੀ 'ਤੇ ਹੋਈ, ਜਿਸ ਵਿੱਚ ਕਿਸਾਨਾਂ ਦੀਆਂ ਸੱਤ ਜਥੇਬੰਦੀਆਂ ਵੱਲੋਂ 18 ਫਰਵਰੀ ਨੂੰ ਬੈਂਕ ਦੇ ਘਿਰਾਓ ਦੀ ਚਿਤਾਵਨੀ ਕਾਰਨ ਸੁਰੱਖਿਆ ਦਿੱਤੇ ਜਾਣ ਦੀ ਮੰਗ ਕੀਤੀ ਗਈ ਸੀ। ਬੈਂਕ ਨੇ ਪਟੀਸ਼ਨ ਵਿੱਚ ਕਿਹਾ ਸੀ ਕਿ ਲੁਧਿਆਣਾ ਵਿੱਚ ਪੀ ਐਨ ਬੀ ਦੀਆਂ 60 ਤੋਂ ਵੱਧ ਬ੍ਰਾਂਚਾਂ ਤੋਂ ਕੈਸ਼ ਦੀ ਟਰਾਂਜੈਕਸ਼ਨ ਮੇਨ ਬ੍ਰਾਂਚ ਤੋਂ ਹੁੰਦੀ ਹੈ ਅਤੇ ਲੱਖਾਂ ਦੀ ਨਕਦੀ ਇੱਕ ਸਥਾਨ ਤੋਂ ਦੂਜੇ ਥਾਂ ਪੁਚਾਈ ਜਾਂਦੀ ਅਤੇ ਬੈਂਕ 'ਚ ਕਰੋੜਾਂ ਦਾ ਲੈਣ-ਦੇਣ ਹੁੰਦਾ ਹੈ ਅਤੇ ਕਾਫੀ ਮਾਤਰਾ ਵਿੱਚ ਕੈਸ਼ ਹੁੰਦਾ ਹੈ, ਅਜਿਹੀ ਸੂਰਤ ਵਿੱਚ ਜੇ ਸੱਤ ਜਥੇਬੰਦੀਆਂ ਦੇ ਕਿਸਾਨ ਬੈਂਕ ਦਾ ਘਿਰਾਓ ਕਰਦੇ ਹਨ ਤਾਂ ਹਾਲਾਤ ਵਿਗੜ ਸਕਦੇ ਹਨ, ਜਿਸ ਵਿੱਚ ਮਾਲੀ ਨੁਕਸਾਨ ਦਾ ਵੀ ਸ਼ੱਕ ਹੋਣ ਕਾਰਨ ਉਕਤ ਘਿਰਾਓ ਨੂੰ ਰੋਕਿਆ ਜਾਵੇ ਅਤੇ ਸੰਬੰਧਤ ਵਿਭਾਗਾਂ ਨੂੰ ਬੈਂਕ ਦੀ ਸੁਰੱਖਿਆ ਦੇ ਹੁਕਮ ਦੇ ਦਿੱਤੇ ਜਾਣ। ਕਿਸਾਨ ਯੂਨੀਅਨ ਨੇ ਤੀਹ ਜਨਵਰੀ ਨੂੰ ਬੈਂਕ ਅਥਾਰਟੀਜ਼ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਉਹ ਕਿਸਾਨਾਂ ਤੋਂ ਰਿਕਵਰੀ ਬੰਦ ਕਰੇ, ਉਨ੍ਹਾਂ ਨੂੰ ਭੇਜੇ ਨੋਟਿਸਾਂ ਨੂੰ ਵਾਪਸ ਲਵੇ ਅਤੇ ਸਕਿਓਰਿਟੀ ਦੇ ਰੂਪ ਵਿੱਚ ਲਏ ਚੈਕ ਅੱਗੇ ਰਿਕਵਰੀ ਲਈ ਵਰਤਣੇ ਬੰਦ ਕੀਤੇ ਜਾਣ ਅਤੇ ਚੈਕ ਬਾਊਂਸ ਹੋਣ ਉੱਤੇ ਕਿਸਾਨਾਂ 'ਤੇ ਅਪਰਾਧਕ ਮਾਮਲੇ ਦਰਜ ਨਾ ਕੀਤੇ ਜਾਣ। ਇਹ ਸ਼ਰਤਾਂ ਨੂੰ ਨਾ ਮੰਨਣ ਦੀ ਸੂਰਤ ਵਿੱਚ ਕਿਸਾਨਾਂ ਨੇ ਬੈਂਕ ਦੇ ਘਿਰਾਓ ਦਾ ਐਲਾਨ ਕੀਤਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ